ਦਿੱਲੀ ਮੁੱਢ-ਕਦੀਮ ਤੋਂ ਹੀ ਪੰਜਾਬ ਤੇ ਸਿੱਖਾਂ ਦੀ ਵੈਰੀ ਰਹੀ ਹੈ -ਮਹਿੰਦਰ ਸਿੰਘ ਹੁਸੈਨਪੁਰ
ਜਾਡਲਾ, 27 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)-ਦਿੱਲੀ ਦੀਆਂ ਸਰਕਾਰਾਂ ਵੱਲੋਂ ਪੰਜਾਬ ਅਤੇ ਖ਼ਾਸ ਕਰਕੇ ਸਿੱਖਾਂ ਨਾਲ ਮੁੱਢ ਕਦੀਮੋਂ ਵਿਤਕਰੇ ਵਾਲਾ ਰਵੱਈਆ ਅਪਣਾਉਣ ਦਾ ਦੋਸ਼ ਲਾਉਂਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਕਿਹਾ ਕਿ ਦਰਾ-ਏ-ਖੈਬਰ ਰਾਹੀਂ ਆਉਣ ਵਾਲੇ ਹਮਲਾਵਰਾਂ ਨੇ ਸਦੀਆਂ ਤੱਕ ਪੰਜਾਬ ਨੂੰ ਲੁੱਟਿਆ। ਪੰਜਾਬ ਉਸ ਅੱਗੇ ਹਿੱਕ ਡਾਹ ਕੇ ਖੜ੍ਹਿਆ ਤੇ ਲੜਿਆ।
ਜ
ਜਥੇ. ਮਹਿੰਦਰ ਸਿੰਘ ਹੁਸੈਨਪੁਰ
28-08-2026
ਜਾਡਲਾ, 27 ਅਗਸਤ (ਹਰਕੰਵਲ ਸਿੰਘ ਕੌਲਗੜ੍ਹ)-ਦਿੱਲੀ ਦੀਆਂ ਸਰਕਾਰਾਂ ਵੱਲੋਂ ਪੰਜਾਬ ਅਤੇ ਖ਼ਾਸ ਕਰਕੇ ਸਿੱਖਾਂ ਨਾਲ ਮੁੱਢ ਕਦੀਮੋਂ ਵਿਤਕਰੇ ਵਾਲਾ ਰਵੱਈਆ ਅਪਣਾਉਣ ਦਾ ਦੋਸ਼ ਲਾਉਂਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਕਿਹਾ ਕਿ ਦਰਾ-ਏ-ਖੈਬਰ ਰਾਹੀਂ ਆਉਣ ਵਾਲੇ ਹਮਲਾਵਰਾਂ ਨੇ ਸਦੀਆਂ ਤੱਕ ਪੰਜਾਬ ਨੂੰ ਲੁੱਟਿਆ। ਪੰਜਾਬ ਉਸ ਅੱਗੇ ਹਿੱਕ ਡਾਹ ਕੇ ਖੜ੍ਹਿਆ ਤੇ ਲੜਿਆ। ਅੱਜ ਦੁੱਖ ਦੀ ਗੱਲ ਹੈ ਕਿ ਦਿੱਲੀ ਦੀਆਂ ਸਮੇਂ-ਸਮੇਂ ਦੀਆਂ ਆਈਆਂ ਸਰਕਾਰਾਂ ਦੀਆਂ ਨੀਤੀਆਂ, ਪੰਜਾਬ ਪ੍ਰਤੀ ਉਸੇ ਤਰ੍ਹਾਂ ਦੇ ਅਣਗੌਲੇ ਅਤੇ ਦਬਦਬੇ ਵਾਲੇ ਰਵੱਈਏ ਦੀ ਯਾਦ ਦਿਵਾਉਂਦੀਆਂ ਹਨ। ਜਥੇਦਾਰ ਹੁਸੈਨਪੁਰ ਨੇ ਕਿਹਾ ਕਿ ਪੰਜਾਬੀਆਂ ਨੇ ਵਿਸ਼ੇਸ਼ ਕਰਕੇ ਸਿੱਖਾਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਲੋਕਤੰਤਰ ਦੀ ਰਾਖੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ ਪਰ ਜਦੋਂ ਇਨਸਾਫ਼ ਅਤੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਬਰਾਬਰੀ ਵਾਲਾ ਵਿਵਹਾਰ ਹੁੰਦਾ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਅਤੇ ਸਿੱਖਾਂ ਦੇ ਮਨਾਂ ਵਿੱਚ ਦਿੱਲੀ ਦੀਆਂ ਨੀਤੀਆਂ ਪ੍ਰਤੀ ਬੇ-ਭਰੋਸਗੀ ਵੱਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਸਵਾਲ ਉਸ ਸਮੇਂ ਖੜ੍ਹਾ ਹੁੰਦਾ ਹੈ ਜਦੋਂ ਵੱਖ-ਵੱਖ ਸੰਗੀਨ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਤਾਂ ਵਾਰ-ਵਾਰ ਪੈਰੋਲ ਮਿਲ ਜਾਂਦੀ ਹੈ, ਜਦੋਂ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ “ਬੰਦੀ ਸਿੰਘਾਂ ਦੇ ਮਾਮਲੇ” ਲਟਕਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਲਈ ਸਰਕਾਰਾਂ ਵੱਲੋਂ ਸਪੱਸ਼ਟ ਅਤੇ ਠੋਸ ਫ਼ੈਸਲਾ ਨਾ ਲੈਣਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਤਾਂ ਹੋਰ ਕੀ ਹੈ।