30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਯੂਨੀਵਰਸਿਟੀ ਮੈਰਿਟ ’ਚ ਆਈਆਂ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ

ਬੰਗਾ, 28 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਬੀ. ਕਾਮ.

Ad Position 21
No active advertisement
ਅਜੀਤ ਡੈਸਕ 29-08-2026
ਬੰਗਾ, 28 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਬੀ.ਕਾਮ.ਚੌਥੇ ਸਮੈਸਟਰ ਦੀ ਪ੍ਰੀਖਿਆ ’ਚੋਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚੋਂ ਯੂਨੀਵਰਸਿਟੀ ਮੈਰਿਟ ’ਚੋਂ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਹੋਣਹਾਰ ਵਿਦਿਆਰਥਣ ਕੋਮਲ ਰਾਣੀ ਨੇ 8.33 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਸਮੁੱਚੀ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਅਤੇ ਤਮੰਨਾ ਨੇ 7.99 ਸੀ.ਜੀ.ਪੀ.ਏ. ਨਾਲ ਸੈਂਤੀਵਾਂ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕੇਵਲ ਬੀ.ਕਾਮ. ਚੌਥੇ ਸਮੈਸਟਰ ਵਿੱਚ ਇਸ ਵਾਰ ਦੇ ਨਤੀਜੇ ਵਿੱਚ ਬਰਨਜੋਤ ਕੌਰ, ਅਮਨਦੀਪ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ 8.45 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਨੈਣਾਂ ਰਾਏ ਨੇ 8.36 ਐਸ.ਜੀ.ਪੀ.ਏ. ਨਾਲ ਕਾਲਜ ਅਤੇ ਜ਼ਿਲ੍ਹੇ ਵਿੱਚ ਦੂਜਾ ਸਥਾਨ, ਜਦਕਿ ਅਮਨਪ੍ਰੀਤ ਨੇ 8.27 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ । ਕਾਮਰਸ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਦੀਪਿਕਾ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਦਮਨਪ੍ਰੀਤ ਕੌਰ ਅਤੇ ਪ੍ਰੋ. ਗਗਨਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਲੋੜਵੰਦ ਮਰੀਜ਼ ਲਈ ਇੱਕ ਸਾਲ ਦੇ ਮਹੀਨਾਵਾਰ ਵਿੱਤੀ ਸਹਾਇਤਾ ਪ੍ਰੋਜੈਕਟ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਝਿੰਗੜਾਂ ਵਿਖੇ ਅਖੰਡ ਪਾਠ ਦੀ ਪਹਿਲੀ ਲੜੀ ਨਾਲ ਸ਼ੁੁਰੂ ਹੋਇਆ ਰਾਜਾ ਸਾਹਿਬ ਦਾ ਸਾਲਾਨਾ ਜੋੜ ਮੇਲਾ 31 ਅਗਸਤ ਨੂੰ ਤੀ...
Ad Position 24