28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਬੰਗਾ ਦੇ ਲੋਕ ਪ੍ਰੇਸ਼ਾਨ

ਬੰਗਾ, 28 ਅਗਸਤ (ਧਰਮਵੀਰ ਪਾਲ) - ਬੰਗਾ ਸ਼ਹਿਰ ਤੇ ਪਿੰਡਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਕਾਰਨ ਸ਼ਹਿਰ ਅਤੇ ਪਿੰਡਾਂ ਦੇ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਇਸ ਵਾਰ ਮੀਂਹ ਘੱਟ ਪੈਣ ਕਾਰਨ ਗਰਮੀ ਦਾ ਪ੍ਰਕੋਪ ਲਗਾਤਾਰ ਬਣਿਆ ਹੋਇਆ ਹੈ, ਜਦਕਿ ਦੂਜੇ ਪਾਸੇ ਬਿਜਲੀ ਦੀ ਵਾਰ-ਵਾਰ ਸਪਲਾਈ ਬੰਦ ਹੋਣ ਕਾਰਨ ਲੋਕਾਂ ਲਈ ਗਰਮੀ ਵਿੱਚ ਰਾਹਤ ਲੈਣਾ ਵੀ ਮੁਸ਼ਕਲ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-08-2026
ਬੰਗਾ, 28 ਅਗਸਤ (ਧਰਮਵੀਰ ਪਾਲ) - ਬੰਗਾ ਸ਼ਹਿਰ ਤੇ ਪਿੰਡਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾਂ ਕਾਰਨ ਸ਼ਹਿਰ ਅਤੇ ਪਿੰਡਾਂ ਦੇ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਇਸ ਵਾਰ ਮੀਂਹ ਘੱਟ ਪੈਣ ਕਾਰਨ ਗਰਮੀ ਦਾ ਪ੍ਰਕੋਪ ਲਗਾਤਾਰ ਬਣਿਆ ਹੋਇਆ ਹੈ, ਜਦਕਿ ਦੂਜੇ ਪਾਸੇ ਬਿਜਲੀ ਦੀ ਵਾਰ-ਵਾਰ ਸਪਲਾਈ ਬੰਦ ਹੋਣ ਕਾਰਨ ਲੋਕਾਂ ਲਈ ਗਰਮੀ ਵਿੱਚ ਰਾਹਤ ਲੈਣਾ ਵੀ ਮੁਸ਼ਕਲ ਹੋ ਗਿਆ ਹੈ। ਇਸ ਸੰਬੰਧੀ ਬੰਗਾ ਸ਼ਹਿਰ ਦੇ ਕੌਂਸਲਰ ਹਿੰਮਤ ਤੇਜ਼ਪਾਲ, ਕੌਂਸਲਰ ਜਸਵਿੰਦਰ ਸਿੰਘ ਮਾਨ ਤੇ ਸਾਬਕਾ ਕੌਂਸਲਰ ਜੀਤ ਸਿੰਘ ਭਾਟੀਆ ਨੇ ਕਿਹਾ ਕਿ ਲੰਬੇ ਸਮੇਂ ਤੱਕ ਬਿਜਲੀ ਦੇ ਕੱਟ ਲੱਗਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਤੇ ਹੁੰਮਸ ਦੇ ਮੌਸਮ ਵਿੱਚ ਬਿਜਲੀ ਬੰਦ ਹੋਣ ਨਾਲ ਘਰਾਂ ਵਿੱਚ ਬਜ਼ੁਰਗਾਂ, ਬੱਚਿਆਂ ਤੇ ਆਮ ਲੋਕਾਂ ਨੂੰ ਕਾਫ਼ੀ ਦਿੱਕਤ ਆਉਂਦੀ ਹੈ। ਇਸ ਤੋਂ ਇਲਾਵਾ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਤੇ ਹੋਰ ਵਪਾਰਕ ਅਦਾਰਿਆਂ ਦਾ ਕੰਮਕਾਜ ਵੀ ਪ੍ਰਭਾਵਿਤ ਹੁੰਦਾ ਹੈ। ਬਿਜਲੀ ਦੀ ਅਣਨਿਯਮਿਤ ਸਪਲਾਈ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਨਿਪਟਾਉਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਉਹਨਾਂ ਨੇ ਕਿਹਾ ਕਿ ਬਿਜਲੀ ਸਪਲਾਈ ਵਿੱਚ ਵਿਘਨ ਪੈਣ ਦੇ ਕਾਰਨਾਂ ਬਾਰੇ ਲੋਕਾਂ ਨੂੰ ਸਪੱਸ਼ਟ ਜਾਣਕਾਰੀ ਮਿਲਣੀ ਚਾਹੀਦੀ ਹੈ। ਜੇਕਰ ਕਿਸੇ ਤਕਨੀਕੀ ਕਾਰਨ, ਮੁਰੰਮਤ ਜਾਂ ਹੋਰ ਕਿਸੇ ਕਾਰਨ ਬਿਜਲੀ ਬੰਦ ਕੀਤੀ ਜਾਂਦੀ ਹੈ ਤਾਂ ਇਸ ਦੀ ਪਹਿਲਾਂ ਤੋਂ ਸੂਚਨਾ ਲੋਕਾਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਜ਼ਰੂਰੀ ਕੰਮਾਂ ਦੀ ਯੋਜਨਾ ਬਣਾ ਸਕਣ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬੰਗਾ ਸ਼ਹਿਰ ਅਤੇ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਬਿਜਲੀ ਦੇ ਕੱਟਾਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਲੋਕਾਂ ਦਾ ਕਹਿਣਾ ਸੀ ਕਿ ਗਰਮੀ ਦੇ ਇਸ ਮੌਸਮ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਬਹੁਤ ਜ਼ਰੂਰੀ ਹੈ। ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਘਰਾਂ ਵਿੱਚ ਰਹਿਣਾ ਔਖਾ ਹੋ ਜਾਂਦਾ ਹੈ ਤੇ ਖ਼ਾਸ ਕਰਕੇ ਦੁਪਹਿਰ ਅਤੇ ਰਾਤ ਸਮੇਂ ਲ ੋਕਾਂ ਨੂੰ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ
Ad Position 24