ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਲੜਕੀਆਂ ਦੀ ਰੱਸਾਕਸ਼ੀ ਟੀਮ ਦਾ ਟਰੱਸਟ ਦਫਤਰ ਵਿਖੇ ਸਨਮਾਨ ਕਰਨ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਟਰੱਸਟ ਮੈਂਬਰ।
ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ, 28 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀਆਂ ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇੰਟਰ ਸਕੂਲ ਰੱਸਾਕਸ਼ੀ ਮੁਕਾਬਲੇ (ਅੰਡਰ 14 ਸਾਲ) ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਜੇਤੂ ਟੀਮ ਦਾ ਢਾਹਾਂ ਕਲੇਰਾਂ ਵਿਖੇ ਪਹੁੰਚਣ ’ਤੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਵੱਲੋਂ ਆਪਣੇ ਸਾਥੀ ਟਰੱਸਟੀਆਂ ਨਾਲ ਜੇਤੂ ਖਿਡਾਰਨਾਂ ਦਾ ਨਿੱਘਾ ਸਵਾਗਤ ਤੇ ਸਨਮਾਨ ਕੀਤਾ।
ਬੰਗਾ, 28 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀਆਂ ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇੰਟਰ ਸਕੂਲ ਰੱਸਾਕਸ਼ੀ ਮੁਕਾਬਲੇ (ਅੰਡਰ 14 ਸਾਲ) ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਜੇਤੂ ਟੀਮ ਦਾ ਢਾਹਾਂ ਕਲੇਰਾਂ ਵਿਖੇ ਪਹੁੰਚਣ ’ਤੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਵੱਲੋਂ ਆਪਣੇ ਸਾਥੀ ਟਰੱਸਟੀਆਂ ਨਾਲ ਜੇਤੂ ਖਿਡਾਰਨਾਂ ਦਾ ਨਿੱਘਾ ਸਵਾਗਤ ਤੇ ਸਨਮਾਨ ਕੀਤਾ। ਸ. ਢਾਹਾਂ ਨੇ ਦੱਸਿਆ ਕਿ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਲੜਕੀਆਂ ਦੀ ਟੀਮ ਨੇ ਆਪਣੀ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਤੇ ਸ਼ਾਨਦਾਰ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀਆਂ ਜਾਂਬਾਜ਼ ਧੀਆਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨਾ ਸਮੁੱਚੇ ਸਕੂਲ, ਮਾਪਿਆਂ ਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸ. ਢਾਹਾਂ ਨੇ ਸ਼ਾਨਦਾਰ ਪ੍ਰਾਪਤੀ ਲਈ ਸਮੂਹ ਜੇਤੂ ਖਿਡਾਰਨਾਂ ਸਰਗੁਣ ਕੌਰ (ਕੈਪਟਨ), ਈਸ਼ਪ੍ਰੀਤ ਕੌਰ, ਬਲੈਸ ਕਟਾਰੀਆ, ਗੁਰਕੀਰਤ ਕੌਰ, ਅਗਮ ਕੌਰ, ਰਤਿਕਾ ਕੌਰ, ਰੀਆ, ਮਨਜੋਤ ਕੌਰ, ਲਵਲੀਨ, ਸੁਮਨ, ਜਸਮੀਤ ਕੌਰ, ਪ੍ਰਤੀਕ ਕੌਰ, ਨਵਲੀਨ ਕੌਰ, ਉਨ੍ਹਾਂ ਦੇ ਮਾਪਿਆਂ, ਕੋਚ ਤੇ ਸਕੂਲ ਪ੍ਰਿੰਸੀਪਲ ਨੂੰ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਹੋਰ ਉੱਚਾ ਕਰਨਗੇ। ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਕਮਲਜੀਤ ਸਿੰਘ ਸੋਢੀ ਬੰਗਾ, ਜੋਗਿੰਦਰ ਸਿੰਘ ਕਲਸੀ ਨੈਸ਼ਨਲ ਕੋਚ, ਜਸਵੀਰ ਕੌਰ, ਕੁਲਜੀਤ ਸਿੰਘ, ਕੋਮਲ (ਸਾਰੇ ਖੇਡ ਅਧਿਆਪਕ) ਵੀ ਹਾਜ਼ਰ ਸਨ।