ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹੋਈ ਮੀਟਿੰਗ
ਰੱਤੇਵਾਲ, 29 ਅਗਸਤ (ਅਸ਼ੋਕ ਕੁਮਾਰ ਲੀਲ)- ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਰੱਤੇਵਾਲ, 29 ਅਗਸਤ (ਅਸ਼ੋਕ ਕੁਮਾਰ ਲੀਲ)- ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਮੀਟਿੰਗ ਦੌਰਾਨ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਕਿਸਾਨ ਸੰਘਰਸ਼ ਮੋਰਚੇ ਦੇ ਧਰਨੇ ਸਬੰਧੀ ਤਿਆਰੀਆਂ ਦਾ ਜਾਇਜਾ ਲਿਆ ਗਿਆ ਅਤੇ ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਇਹ ਧਰਨਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਦੇ ਇਸ ਧਰਨੇ ਦੌਰਾਨ ਅਮਰੀਕਾ-ਭਾਰਤ ਵਪਾਰਕ ਮੁਕਤ ਸਮਝੌਤ ਦਾ ਵਿਰੋਧ, ਪੰਜਾਬ ਦੇ ਪਾਣੀਆਂ ਦੇ ਹੱਕ ਪੰਜਾਬ ਕੋਲ ਹੀ ਰਹਿਣ, ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜਿਆਂ ‘ਤੇ ਪੂਰਨ ਤੌਰ ‘ਤੇ ਲਕੀਰ ਮਾਰਨ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਇਸ ਤੋਂ ਇਲਾਵਾ ਮਹਿੰਗਾਈ ਦੀ ਸਮੱਸਿਆ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਦੀ ਆਵਾਜ਼ ਵੀ ਧਰਨੇ ਰਾਹੀਂ ਸਰਕਾਰ ਤੱਕ ਪਹੁੰਚਾਈ ਜਾਵੇਗੀ। ਚੰਡੀਗੜ੍ਹ ਵਿੱਚ ਇਹ ਧਰਨਾ 1 ਸਤੰਬਰ ਤੋਂ 7 ਸਤੰਬਰ ਤੱਕ ਇੱਕ ਹਫਤਾ ਚਲੇਗਾ। ਕਿਸਾਨ ਟਰਾਲੀਆਂ, ਟਰੈਕਟਰਾਂ ਅਤੇ ਹੋਰ ਗੱਡੀਆਂ ਰਾਹੀਂ ਇੱਕ ਹਫਤੇ ਤੱਕ ਚੱਲਣ ਵਾਲੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਚੰਡੀਗੜ੍ਹ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਧਰਨੇ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਲਈ ਖਾਣ-ਪੀਣ, ਨਹਾਉਣ ਅਤੇ ਸੌਣ ਪੈਣ ਸਮੇਤ ਲੋੜੀਂਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਾਫਲਾ ਪਹਿਲੀ ਸਤੰਬਰ ਨੂੰ ਸਵੇਰੇ 9 ਵਜੇ ਟੋਲ ਪਲਾਜਾ ਬਛੂਆਂ ਤੋਂ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਇਸ ਮੌਕੇ ਸਵਰਨ ਸਿੰਘ ਨੰਗਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੇ ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਲਾਮਬੰਦ ਹੋ ਕੇ ਇਸ ਕਿਸਾਨ ਸੰਘਰਸ਼ ਮੋਰਚੇ ਵਿੱਚ ਸ਼ਾਮਲ ਹੋਣ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਏਕਤਾ ਅਤੇ ਵੱਡੀ ਸ਼ਮੂਲੀਅਤ ਹੀ ਸੰਘਰਸ਼ ਨੂੰ ਹੋਰ ਮਜਬੂਤੀ ਦੇਵੇਗੀ। ਇਸ ਮੌਕੇ ਵਾਈਸ ਪ੍ਰਧਾਨ ਸਵਰਨ ਸਿੰਘ ਨੰਗਲ, ਗੁਰਮੁੱਖ ਸਿੰਘ ਮਹਿਮੂਦਪੁਰ ਜ਼ਿਲ੍ਹਾ ਸਕੱਤਰ, ਹਰਦੀਪ ਸਿੰਘ ਰੈਲ ਮਾਜਰਾ ਜਨਰਲ ਸਕੱਤਰ, ਸੁਖਵੰਤ ਸਿੰਘ ਚੀਮਾ, ਬਾਬਾ ਬਲਵੀਰ ਸਿੰਘ ਬਿੱਲੂ, ਨੰਬਰਦਾਰ ਅਮਰੀਕ ਸਿੰਘ ਹਸਨਪੁਰ ਖੁਰਦ, ਵਿਸ਼ਾਲ ਹੱਕਲਾ, ਰਘਬੀਰ ਸਿੰਘ, ਨਿਰਮਲ ਸਿੰਘ, ਸੰਤੋਖ ਸਿੰਘ ਰੈਲ ਮਾਜਰਾ ਸਮੇਤ ਹੋਰ ਕਿਸਾਨ ਆਗੂਆਂ ਨੇ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਵਚਨਬੱਧਤਾ ਦੁਹਰਾਈ। ਤਸਵੀਰ 29 ਨਵਾਂਸ਼ਹਿਰ 35 ਗੁਰਦਵਾਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ ਸਮੇਂ ਹਾਜ਼ਰ ਹੋਏ ਕਿਸਾਨ ਆਗੂ।