30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਗਾ ਵਿਖੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਖਿਲਾਫ ਕੀਤਾ ਪੁਤਲਾ ਫੂਕ ਰੋਸ ਮੁਜ਼ਾਹਰਾ

ਬੰਗਾ, 29 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ) - ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਬੰਗਾ ਵੱਲੋਂ ਸਥਾਨਕ ਥਾਣਾ ਸਿਟੀ ਮੁਕੰਦਪੁਰ ਰੋਡ ਉਪਰ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੀ ਜ਼ਿਲ੍ਹਾ ਤਾਲਮੇਲ ਕਮੇਟੀ ਦੇ ਆਗੂਆਂ ਜਸਵਿੰਦਰ ਔਜਲਾ, ਰਾਮ ਕਿਸ਼ਨ ਪੱਲੀ ਝਿੱਕੀ, ਹਰਮਿੰਦਰ ਸਿੰਘ ਉਪਲ, ਬੂਟਾ ਰਾਮ ਪ੍ਰਧਾਨ ਐਮ.

Ad Position 21
No active advertisement
ਅਜੀਤ ਡੈਸਕ 30-08-2026
ਬੰਗਾ, 29 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ) - ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਬੰਗਾ ਵੱਲੋਂ ਸਥਾਨਕ ਥਾਣਾ ਸਿਟੀ ਮੁਕੰਦਪੁਰ ਰੋਡ ਉਪਰ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੀ ਜ਼ਿਲ੍ਹਾ ਤਾਲਮੇਲ ਕਮੇਟੀ ਦੇ ਆਗੂਆਂ ਜਸਵਿੰਦਰ ਔਜਲਾ, ਰਾਮ ਕਿਸ਼ਨ ਪੱਲੀ ਝਿੱਕੀ, ਹਰਮਿੰਦਰ ਸਿੰਘ ਉਪਲ, ਬੂਟਾ ਰਾਮ ਪ੍ਰਧਾਨ ਐਮ. ਸੀ ਬੰਗਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜ਼ਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ। ਮੋਰਚੇ ਦੇ ਆਗੂਆਂ ਸੁਰਿੰਦਰ ਸਿੰਘ ਖਾਲਸਾ, ਸ਼ੰਕਰ ਦਾਸ ਬੰਗਾ, ਸੁਰਜੀਤ ਸੈਂਪਲੇ, ਲਾਲ ਚੰਦ, ਕਿਸ਼ਨ ਚੰਦ ਖਟਕੜ, ਜਗਦੀਪ ਸੈਂਪਲੇ, ਸੁਭਾਸ਼ ਸੱਲ੍ਹਵੀ, ਜੋਗਾ ਰਾਮ ਹੀਉਂ, ਭਗਵਾਨ ਦਾਸ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈ ਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ-ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਨ੍ਹਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਬਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ। ਇਸ ਸਮੇਂ ਕੁਲਵਿੰਦਰ ਖਟਕੜ, ਮਨਜੀਤ ਰਾਮ, ਸੁਰਜੀਤ ਸਿੰਘ, ਦਵਿੰਦਰ ਸੱਲ੍ਹਣ, ਅਮਨਦੀਪ ਕੌਰ ਜੌਹਰ, ਰਵੀ ਬਸਰਾ, ਜਸਵੀਰ ਮੋਰੋਂ, ਅਸ਼ਵਨੀ ਕੁਮਾਰ, ਰਾਮ ਲਾਲ ਮਜਾਰੀ, ਦੇਸ ਰਾਜ ਬੰਗਾ, ਮੈਡਮ ਹਰਪ੍ਰੀਤ ਲਹਿਰੀ, ਸਤਵੀਰ ਸਿੰਘ, ਸੁਨੀਤਾ ਰਾਣੀ, ਮੌਨਿਕਾ ਗੁਪਤਾ, ਰੀਨਾ ਸੂਦ, ਪਰਮਜੀਤ ਪੱਲੀ ਝਿੱਕੀ, ਨਛੱਤਰ ਕੌਰ, ਮਦਨ ਲਾਲ ਆਦਿ ਅਧਿਆਪਕ ਅਤੇ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੇਖੂਪੁਰ ਬਾਗ਼ ਦਾ ਸਾਲਾਨਾ ਛਿੰਝ ਮੇਲਾ 5 ਸਤੰਬਰ ਨੂੰ ਅਗਲੀ ਖ਼ਬਰ ਭਰੋਲੀ ’ ਚ ਸਾਲਾਨਾ ਜੋੜ ਮੇਲਾ 4 ਨੂੰ , ਛਿੰਝ ਮੇਲਾ 5 ਨੂੰ
Ad Position 24