30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਸ਼ੋਕ ਕਟਾਰੀਆ ਵਲੋਂ ਪਿੰਡ ਮਾਜਰਾ ਜੱਟਾਂ ਵਿਖੇ ਯਾਤਰਾ ਤੋਂ ਪਰਤੀ ਸੰਗਤ ਦਾ ਸਵਾਗਤ

ਕਾਠਗੜ੍ਹ, 29 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਮਾਜਰਾ ਜੱਟਾਂ ਵਿਖੇ ਉਸ ਸਮੇਂ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਰੰਗਤ ਦਾ ਇੱਕ ਅਨੋਖਾ ਮਹੌਲ ਦੇਖਣ ਨੂੰ ਮਿਲਿਆ, ਜਦੋਂ ਪਵਿੱਤਰ ਤੀਰਥ ਯਾਤਰਾ ਤੋਂ ਪਰਤੀ ਸੰਗਤ ਦਾ ਪਿੰਡ ਪਹੁੰਚਣ ’ਤੇ ਇਲਾਕਾ ਨਿਵਾਸੀਆਂ ਵੱਲੋਂ ਬੇਹੱਦ ਨਿੱਘਾ ਅਤੇ ਭਾਵੁਕ ਸਵਾਗਤ ਕੀਤਾ ਗਿਆ। ਇਸ ਯਾਤਰਾ ਦਾ ਅਨੰਦ ਮਾਣ ਕੇ ਵਾਪਸ ਆਏ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਆਤਮਿਕ ਸ਼ਾਂਤੀ, ਰੂਹਾਨੀ ਖੁਸ਼ੀ ਅਤੇ ਇੱਕ ਵੱਖਰਾ ਹੀ ਜਲੌਅ ਸਾਫ਼ ਝਲਕ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 30-08-2026
ਕਾਠਗੜ੍ਹ, 29 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਮਾਜਰਾ ਜੱਟਾਂ ਵਿਖੇ ਉਸ ਸਮੇਂ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਰੰਗਤ ਦਾ ਇੱਕ ਅਨੋਖਾ ਮਹੌਲ ਦੇਖਣ ਨੂੰ ਮਿਲਿਆ, ਜਦੋਂ ਪਵਿੱਤਰ ਤੀਰਥ ਯਾਤਰਾ ਤੋਂ ਪਰਤੀ ਸੰਗਤ ਦਾ ਪਿੰਡ ਪਹੁੰਚਣ ’ਤੇ ਇਲਾਕਾ ਨਿਵਾਸੀਆਂ ਵੱਲੋਂ ਬੇਹੱਦ ਨਿੱਘਾ ਅਤੇ ਭਾਵੁਕ ਸਵਾਗਤ ਕੀਤਾ ਗਿਆ। ਇਸ ਯਾਤਰਾ ਦਾ ਅਨੰਦ ਮਾਣ ਕੇ ਵਾਪਸ ਆਏ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਆਤਮਿਕ ਸ਼ਾਂਤੀ, ਰੂਹਾਨੀ ਖੁਸ਼ੀ ਅਤੇ ਇੱਕ ਵੱਖਰਾ ਹੀ ਜਲੌਅ ਸਾਫ਼ ਝਲਕ ਰਿਹਾ ਸੀ। ਇਸ ਮੌਕੇ ਸਮੂਹ ਸੰਗਤ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ ਗਈ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਉੱਚੇਚੇ ਤੌਰ ’ਤੇ ਪਿੰਡ ਮਾਜਰਾ ਜੱਟਾਂ ਪਹੁੰਚ ਕੇ ਯਾਤਰਾ ਤੋਂ ਪਰਤੀ ਸੰਗਤ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਕੀਤੇ ਗਏ ਇਸ ਸ਼ਾਨਦਾਰ ਤੇ ਮੁਫ਼ਤ ਯਾਤਰਾ ਦੇ ਪ੍ਰਬੰਧਾਂ ਦੀ ਚੌਤਰਫਾ ਸ਼ਲਾਘਾ ਹੋਈ। ਪਿੰਡ ਵਾਸੀਆਂ ਅਤੇ ਯੂਥ ਆਗੂਆਂ ਵੱਲੋਂ ਇਸ ਸੁਚੱਜੇ ਉਪਰਾਲੇ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਧਰਮਸ਼ਾਲਾ ਮੰਦਰ ਕਮੇਟੀ ਬਲਾਚੌਰ ਦੀ ਮੀਟਿੰਗ ਅਗਲੀ ਖ਼ਬਰ ਡਾ . ਅੰਬੇਡਕਰ ਇਨਾਮੀ ਪ੍ਰਤੀਯੋਗਤਾ ਅੱਜ - ਡਾ . ਕਸ਼ਮੀਰ ਚੰਦ
Ad Position 24