02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਬਲਾਚੌਰ ਵਿਖੇ ‘ਦਾ ਅਰਬਨ ਮੋਮੋਸ’ ਦਾ ਉਦਘਾਟਨ

ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਬਲਾਚੌਰ ਤੋਂ ਗੜ੍ਹਸ਼ੰਕਰ ਮੁੱਖ ਸੜਕ ’ਤੇ ਸ੍ਰੀ ਵਿਸ਼ਵਕਰਮਾ ਮੰਦਰ ਦੇ ਨਜ਼ਦੀਕ ‘ਦ ਅਰਬਨ ਮੋਮੋਸ’ ਰੈਸਟੋਰੈਂਟ ਦਾ ਉਦਘਾਟਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਸਾਂਝੇ ਤੌਰ ’ਤੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਵਲੋਂ ਰੈਸਟੋਰੈਂਟ ਦੇ ਮਾਲਕ ਅਭੇਜੀਤ ਸਿੰਘ ਤੇ ਸਮੁੱਚੀ ਟੀਮ ਨੂੰ ਨਵੀਂ ਸ਼ੁਰੂਆਤ ਲਈ ਵਧਾਈ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਲਾਚੌਰ, 1 ਸਤੰਬਰ (ਨਰੇਸ਼ ਧੌਲ)-ਬਲਾਚੌਰ ਤੋਂ ਗੜ੍ਹਸ਼ੰਕਰ ਮੁੱਖ ਸੜਕ ’ਤੇ ਸ੍ਰੀ ਵਿਸ਼ਵਕਰਮਾ ਮੰਦਰ ਦੇ ਨਜ਼ਦੀਕ ‘ਦ ਅਰਬਨ ਮੋਮੋਸ’ ਰੈਸਟੋਰੈਂਟ ਦਾ ਉਦਘਾਟਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਸਾਂਝੇ ਤੌਰ ’ਤੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਵਲੋਂ ਰੈਸਟੋਰੈਂਟ ਦੇ ਮਾਲਕ ਅਭੇਜੀਤ ਸਿੰਘ ਤੇ ਸਮੁੱਚੀ ਟੀਮ ਨੂੰ ਨਵੀਂ ਸ਼ੁਰੂਆਤ ਲਈ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਲਾਚੌਰ ਵਿਚ ਨਵੇਂ ਕਾਰੋਬਾਰਾਂ ਦਾ ਸ਼ੁਰੂ ਹੋਣਾ ਸ਼ਹਿਰ ਦੇ ਵਿਕਾਸ ਤੇ ਕਾਰੋਬਾਰੀ ਸਰਗਰਮੀਆਂ ਲਈ ਚੰਗਾ ਸੰਕੇਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ‘ਦ ਅਰਬਨ ਮੋਮੋਸ’ ਆਪਣੇ ਮਿਆਰੀ ਖਾਣੇ ਅਤੇ ਵਧੀਆ ਸੇਵਾਵਾਂ ਨਾਲ ਗਾਹਕਾਂ ਦਾ ਭਰੋਸਾ ਜਿੱਤਣ ਵਿਚ ਕਾਮਯਾਬ ਰਹੇਗਾ। ਇਸ ਤੋਂ ਪਹਿਲਾਂ ਅੰਮ੍ਰਿਤਮਈ ਗੁਰਬਾਣੀ ਦਾ ਓਟ ਆਸਰਾ ਲੈਂਦਿਆਂ ਹੋਇਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਗ੍ਰੈਂਡ ਓਪਨਿੰਗ ਕੀਤੀ ਗਈ। ਇਸ ਦੌਰਾਨ ਪੰਜਾਬੀ ਫਿਲਮੀ ਅਦਾਕਾਰਾ ਪ੍ਰਭ ਗਰੇਵਾਲ ਤੇ ਅਦਾਕਾਰ ਸਿਮਰਨ ਸਹਿਜਪਾਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਰੈਸਟੋਰੈਂਟ ਦੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ‘ਦ ਅਰਬਨ ਮੋਮੋਸ’ ਦੇ ਮਾਲਕ ਅਭੇਜੀਤ ਸਿੰਘ ਨੇ ਕਿਹਾ ਕਿ ਰੈਸਟੋਰੈਂਟ ਸ਼ੁਰੂ ਕਰਨ ਦਾ ਮੁੱਖ ਮਕਸਦ ਬਲਾਚੌਰ ਅ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਇੱਕੋ ਥਾਂ ’ਤੇ ਸੁਆਦਿਸ਼ਟ ਅਤੇ ਉੱਚ ਗੁਣਵੱਤਾ ਵਾਲਾ ਫੂਡ, ਸਾਫ਼-ਸੁਥਰਾ ਮਾਹੌਲ ਤੇ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਫੂਡ ਦੀ ਕੁਆਲਿਟੀ, ਸਫ਼ਾਈ ਅਤੇ ਗਾਹਕਾਂ ਦੀ ਸੰਤੁਸ਼ਟੀ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਡਾ. ਅਮਨਦੀਪ ਕੌਰ ਸੂਰੀ, ਡਾ. ਭੁਪਿੰਦਰਜੀਤ ਸਿੰਘ ਸੂਰੀ ਐਮ. ਡੀ. ਸੂਰੀ ਹਸਪਤਾਲ ਬਲਾਚੌਰ, ਸੁਨੀਲ ਕੌਸ਼ਲ ਲਾਡੀ ਰਾਣਾ ਪ੍ਰਧਾਨ ਨਗਰ ਕੌਂਸਲ ਬਲਾਚੌਰ, ਚੌਧਰੀ ਰਮਨ ਨੰਦ ਲਾਲ, ਸ਼ੰਮੀ ਜਲਾਲਪੁਰ, ਬਿੱਟੂ ਹੱਕਲਾ, ਐਡਵੋਕੇਟ ਅਵਤਾਰ ਸਿੰਘ ਮਾਨ, ਗੁਰਦੇਵ ਸਿੰਘ ਗਹੂੰਣ, ਹਰਦੀਪ ਸਿੰਘ ਗਹੂੰਣ, ਹਿਤੇਸ਼ ਅਰੋੜਾ ਪੀ. ਪੀ., ਸੋਢੀ ਮੰਢਿਆਣੀ, ਡਾ. ਦਿਲਬਾਗ ਸਿੰਘ, ਕੁਲਦੀਪ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਸੱਜਣ-ਮਿੱਤਰ, ਰਾਜਨੀਤਿਕ ਆਗੂ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਡੈਂਟਲ ਕਲੀਨਿਕ ਦੀ ਸ਼ੁਰੂਆਤ ਅਗਲੀ ਖ਼ਬਰ 26 ਦੀ ਮੋਗਾ ਰੈਲੀ ਦੀ ਤਿਆਰੀ ਮੁਹਿੰਮ ਖਟਕੜ ਕਲਾਂ ਤੋਂ ਸ਼ੁਰੂ
Ad Position 24