02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬੰਗਾ ਹਲਕੇ ਦੀ ਸਿਆਸਤ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲੇਗਾ-ਚੇਤ ਰਾਮ ਰਤਨ

ਬੰਗਾ, 1 ਸਤੰਬਰ (ਧਰਮਵੀਰ ਪਾਲ)-ਸਿਆਸੀ ਪਾਰਟੀਆਂ ਵਲੋਂ ਜਿਥੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ, ਉਥੇ ਹੀ ਭਾਰਤੀ ਜਨਤਾ ਪਾਰਟੀ ਵਲੋਂ ਵੀ ਪੰਜਾਬ ਵਿਚ ਡਬਲ ਇੰਜਣ ਸਰਕਾਰ ਬਣਾਉਣ ਦੇ ਟੀਚੇ ਨਾਲ ਤਿਆਰੀਆਂ ਤੇਜ਼ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਚੇਤ ਰਾਮ ਰਤਨ ਜ਼ਿਲ੍ਹਾ ਪ੍ਰਧਾਨ ਭਾਜਪਾ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬੰਗਾ, 1 ਸਤੰਬਰ (ਧਰਮਵੀਰ ਪਾਲ)-ਸਿਆਸੀ ਪਾਰਟੀਆਂ ਵਲੋਂ ਜਿਥੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ, ਉਥੇ ਹੀ ਭਾਰਤੀ ਜਨਤਾ ਪਾਰਟੀ ਵਲੋਂ ਵੀ ਪੰਜਾਬ ਵਿਚ ਡਬਲ ਇੰਜਣ ਸਰਕਾਰ ਬਣਾਉਣ ਦੇ ਟੀਚੇ ਨਾਲ ਤਿਆਰੀਆਂ ਤੇਜ਼ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਚੇਤ ਰਾਮ ਰਤਨ ਜ਼ਿਲ੍ਹਾ ਪ੍ਰਧਾਨ ਭਾਜਪਾ ਐਸ. ਸੀ. ਮੋਰਚਾ ਸਹੀਦ ਭਗਤ ਸਿੰਘ ਨਗਰ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਇਕ ਨੌਜਵਾਨ ਵੱਡਾ ਚਿਹਰਾ ਵਿਧਾਨ ਸਭਾ ਹਲਕਾ ਬੰਗਾ ਵਿਚ ਉਨ੍ਹਾਂ ਦੇ ਯਤਨਾ ਸਦਕਾ ਅਤੇ ਭਾਜਪਾ ਆਗੂਆਂ ਦੀ ਪ੍ਰੇਰਣਾ ਨਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਆਗੂ ਦੇ ਭਾਜਪਾ ਵਿਚ ਆਉਣ ਨਾਲ ਬੰਗਾ ਹਲਕੇ ਦੀ ਸਿਆਸਤ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ ਅਤੇ ਉਸ ਦੇ ਨਾਲ ਵੱਡੀ ਗਿਣਤੀ ਵਿਚ ਵਰਕਰ ਵੀ ਭਾਜਪਾ ਦਾ ਪੱਲਾ ਫੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਹੀ ਆਪਣੇ ਆਪ ਨੂੰ ਸੀਮਤ ਨਹੀਂ ਰੱਖਿਆ ਜਾ ਰਿਹਾ ਸਗੋਂ ਬੂਥ ਪੱਧਰ ਤੋਂ ਲੈ ਕੇ ਪਿੰਡਾਂ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੱਕ ਵਰਕਰਾਂ ਨੂੰ ਲਾਮਬੰਦ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਚੇਤ ਰਾਮ ਰਤਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਪ੍ਰਭਾਵਿਤ ਹਨ।
Ad Position 22
No active advertisement
ਪਿਛਲੀ ਖ਼ਬਰ ਗੁੱਗਾ ਜ਼ਾਹਰ ਪੀਰ ਦੇ ਸੇਵਕ ਚੇਲਿਆਂ ਨੇ ਪਿੰਡ ਨਵਾਂਗਰਾਂ ਵਿਖੇ ਚੌਕੀ ਲਗਾਈ ਅਗਲੀ ਖ਼ਬਰ ਸੱਤ ਰੋਜ਼ਾ ਚੰਡੀਗੜ੍ਹ ਧਰਨੇ ਲਈ ਕਿਸਾਨਾਂ ਦਾ ਜਥਾ ਸਮੁੰਦੜਾ ਤੋਂ ਹੋਇਆ ਰਵਾਨਾ
Ad Position 24