03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਔੜ, 1 ਸਤੰਬਰ (ਗੁਰਨਾਮ ਸਿੰਘ ਸੈਣੀ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਔੜ, 1 ਸਤੰਬਰ (ਗੁਰਨਾਮ ਸਿੰਘ ਸੈਣੀ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਔੜ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 90 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਥਾਣਾ ਔੜ ਦੀ ਐੱਸ. ਐੱਚ. ਓ. ਮੈਡਮ ਨਰੇਸ਼ ਕੁਮਾਰੀ ਨੇ ਦੱਸਿਆ ਕਿ ਪੁਲਿਸ ਨੂੰ ਖਾਸ ਮੁਖ਼ਬਰ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਉੜਾਪੜ ਵਿਖੇ ਇਕ ਵਿਅਕਤੀ ਵਲੋਂ ਨਾਜਾਇਜ਼ ਸ਼ਰਾਬ ਰੱਖੀ ਹੋਈ ਹੈ। ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਰਜਿੰਦਰ ਪਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਉਕਤ ਘਰ ਵਿਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਘਰ ਦੇ ਵਾੜੇ ਵਿਚ ਬਣੇ ਕਮਰੇ ਦੀ ਤਲਾਸ਼ੀ ਲੈਣ ਦੌਰਾਨ ਉਥੋਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਦੀਆਂ ਕੁੱਲ 90 ਬੋਤਲਾਂ ਬਰਾਮਦ ਹੋਈਆਂ। ਬਰਾਮਦ ਸ਼ਰਾਬ ਵਿਚ 66 ਬੋਤਲਾਂ ਰਾਇਲ ਚੈਲੇਂਜ ਵਿਸਕੀ ਅਤੇ 24 ਬੋਤਲਾਂ 111 ਐੱਸ ਮਾਰਕਾ ਦੀਆਂ ਦੱਸੀਆਂ ਗਈਆਂ ਹਨ। ਪੁਲਿਸ ਵਲੋਂ ਬਰਾਮਦ ਕੀਤੀ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਐੱਸ. ਐੱਚ. ਓ. ਨਰੇਸ਼ ਕੁਮਾਰੀ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਲਰਾਜ ਕਾਲਜ ਬਲਾਚੌਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਬੱਛੂਆਂ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਜਥਾ ਚੰਡੀਗੜ੍ਹ ਲਈ ਰਵਾਨਾ
Ad Position 24