ਬਾਬਾ ਗੋਲਾ ਸਕੂਲ ਬੰਗਾ ਦੀਆਂ ਲੜਕੀਆਂ ਨੈਸ਼ਨਲ ਸਟਾਈਲ ਕਬੱਡੀ ’ਚ ਰਹੀਆਂ ਅੱਵਲ
ਬੰਗਾ, 1 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਬਾਬਾ ਗੋਲਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਸਕੂਲ ਦੀਆਂ ਲੜਕੀਆਂ ਦੀਆਂ ਅੰਡਰ-18 ਤੇ ਅੰਡਰ-17 ਦੋਵਾਂ ਟੀਮਾਂ ਨੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ।
ਬੰਗਾ, 1 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਬਾਬਾ ਗੋਲਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਸਕੂਲ ਦੀਆਂ ਲੜਕੀਆਂ ਦੀਆਂ ਅੰਡਰ-18 ਤੇ ਅੰਡਰ-17 ਦੋਵਾਂ ਟੀਮਾਂ ਨੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੀਆਂ ਅੰਡਰ-14 ਤੇ ਅੰਡਰ-17ਟੀਮਾਂ ਨੇ ਵੀ ਦਮਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ। ਇਸ ਵੱਡੀ ਪ੍ਰਾਪਤੀ ਪਿੱਛੇ ਖਿਡਾਰੀਆਂ ਦੀ ਸਖ਼ਤ ਮਿਹਨਤ ਤੇ ਕਬੱਡੀ ਕੋਚ ਗੁਰਜੀਤ ਕੌਰ ਦਾ ਅਹਿਮ ਯੋਗਦਾਨ ਰਿਹਾ। ਕੋਚ ਗੁਰਜੀਤ ਕੌਰ ਵਲੋਂ ਵਿਦਿਆਰਥਣਾਂ ਨੂੰ ਰੋਜ਼ਾਨਾ ਸਵੇਰੇ 6 ਵਜੇ ਤੇ ਸ਼ਾਮ 4 ਵਜੇ ਵਿਸ਼ੇਸ਼ ਤਕਨੀਕੀ ਅਭਿਆਸ ਕਰਵਾਇਆ ਜਾਂਦਾ ਹੈ। ਸਕੂਲ ਵਿਚ ਚੱਲ ਰਿਹਾ ਕਬੱਡੀ ਵਿੰਗ ਬੱਚਿਆਂ ਨੂੰ ਉੱਚ ਪੱਧਰੀ ਸਿਖਲਾਈ ਦੇਣ ਵਿਚ ਬਹੁਤ ਸ਼ਾਨਦਾਰ ਭੂਮਿਕਾ ਨਿਭਾ ਰਿਹਾ ਹੈ, ਜਿਥੇ ਵਿਦਿਆਰਥੀ ਪੂਰੇ ਅਨੁਸ਼ਾਸਨ ਤੇ ਲਗਨ ਨਾਲ ਪਸੀਨਾ ਵਹਾ ਰਹੇ ਹਨ। ਇਸ ਸ਼ਾਨਦਾਰ ਜਿੱਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਸਕੂਲ ਇੰਚਾਰਜ ਸ੍ਰੀਮਤੀ ਜਸਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ, ਕੋਚ ਗੁਰਜੀਤ ਕੌਰ, ਪੀ. ਟੀ. ਆਈ. ਰਮੇਸ਼ ਕੁਮਾਰ ਤੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਕੂਲ ਪ੍ਰਸ਼ਾਸਨ ਭਵਿੱਖ ਵਿਚ ਵੀ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਦਾ ਰਹੇਗਾ ਤਾਂ ਜੋ ਇਹ ਬੱਚੇ ਸੂਬਾ ਤੇ ਰਾਸ਼ਟਰੀ ਪੱਧਰ ’ਤੇ ਵੀ ਮੱਲਾਂ ਮਾਰ ਸਕਣ। ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਤੇ ਸਨਮਾਨ ਕੀਤਾ।