02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪ੍ਰਭੂ ਦਾ ਸਿਮਰਨ ਤੇ ਲੋੜਵੰਦਾਂ ਦੀ ਮਦਦ ਕਰਨ ’ਚ ਹੀ ਸਰਬੱਤ ਦਾ ਭਲਾ ਹੁੰਦਾ ਹੈ-ਭਾਈ ਰਜਿੰਦਰ ਸਿੰਘ ਖੰਡੂਪੁਰ

ਸੜੋਆ, 1 ਸਤੰਬਰ (ਬਲਵਿੰਦਰ ਨਾਨੋਵਾਲੀਆ)-ਗੁਰਦੁਆਰਾ ਬਾਬਾ ਗੁਰਦਿੱਤਾ ਜੀ ਪ੍ਰਬੰਧਕ ਕਮੇਟੀ ਪਿੰਡ ਕਟਵਾਰਾ ਵਲੋਂ ਗੁਰਦੁਆਰਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਸੰਬੰਧ ’ਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਗੁਰੂ ਘਰ ਵਿਖੇ ਆਰੰਭੇ ਪਾਠ ਦੇ ਭੋਗ ਉਪਰੰਤ ਭਾਈ ਰਜਿੰਦਰ ਸਿੰਘ ਖੰਡੂਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਖਿਆ ਕਿ ਇਸ ਸਾਰੇ ਸੰਸਾਰ ਦਾ ਮੂਲ ਪ੍ਰਭੂ ਆਪ ਹੈ, ਭਾਵ ਸੰਸਾਰ ਦੀ ਸਿਰਜਣ ਕਰਨ ਵਾਲਾ ਪ੍ਰਭੂ ਆਪ ਹੈ।

Ad Position 21
repet_subhas-goyals [Copy P29]
ਗੁਰਦੁਆਰਾ ਬਾਬਾ ਗੁਰਦਿੱਤਾ ਪ੍ਰਬੰਧਕ ਕਮੇਟੀ ਪਿੰਡ ਕਟਵਾਰਾ ਵਲੋਂ ਪੂਰਨਮਾਸ਼ੀ ਦੇ ਸ਼ੁੱਭ ਅਵਸਰ ’ਤੇ ਕਰਵਾਏ ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਭਾਈ ਰਜਿੰਦਰ ਸਿੰਘ ਖੰਡੂਪੁਰ ਵਾਲਿਆਂ ਦਾ ਕੀਰਤਨੀ ਜਥਾ। ਤਸਵੀਰ : ਬਲਵਿੰਦਰ ਨਾਨੋਵਾਲੀਆ 02-09-2026
ਸੜੋਆ, 1 ਸਤੰਬਰ (ਬਲਵਿੰਦਰ ਨਾਨੋਵਾਲੀਆ)-ਗੁਰਦੁਆਰਾ ਬਾਬਾ ਗੁਰਦਿੱਤਾ ਜੀ ਪ੍ਰਬੰਧਕ ਕਮੇਟੀ ਪਿੰਡ ਕਟਵਾਰਾ ਵਲੋਂ ਗੁਰਦੁਆਰਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਸੰਬੰਧ ’ਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਗੁਰੂ ਘਰ ਵਿਖੇ ਆਰੰਭੇ ਪਾਠ ਦੇ ਭੋਗ ਉਪਰੰਤ ਭਾਈ ਰਜਿੰਦਰ ਸਿੰਘ ਖੰਡੂਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਖਿਆ ਕਿ ਇਸ ਸਾਰੇ ਸੰਸਾਰ ਦਾ ਮੂਲ ਪ੍ਰਭੂ ਆਪ ਹੈ, ਭਾਵ ਸੰਸਾਰ ਦੀ ਸਿਰਜਣ ਕਰਨ ਵਾਲਾ ਪ੍ਰਭੂ ਆਪ ਹੈ। ਇਸ ਲਈ ਸਾਨੂੰ ਆਪਣੇ ਦੁਨਿਆਵੀ ਕੰਮਾਂ ਵਿਚੋਂ ਕੁਝ ਸਮਾਂ ਕੱਢ ਦੇ ਸਮੁੱਚੇ ਵਿਸ਼ਵ ਤੇ ਆਪਣੇ ਪਰਿਵਾਰਾਂ ਦੀ ਚੜ੍ਹਦੀਕਲਾਂ ਲਈ ਵਾਹਿਗੁਰੂ ਦੇ ਸਿਮਰਨ ਵਿਚ ਜ਼ਰੂਰ ਲਗਾਉਣਾ ਚਾਹੀਦਾ ਹੈ, ਇਸੇ ਵਿਚ ਹੀ ਸਰਬੱਤ ਦਾ ਭਲਾ ਹੈ। ਉਨ੍ਹਾਂ ਕਿਹਾ ਕਿ ਗੁਰੁੂ ਘਰ ਵਿਖੇ ਹਾਜ਼ਰੀਆਂ ਭਰ ਰਹੀਆਂ ਸੰਗਤਾਂ ਭਾਗਾਂ ਵਾਲੀਆਂ ਹਨ, ਜਿਹੜੀਆਂ ਗੁਰੂੁ ਘਰ ਵਿਖੇ ਪਹੁੰਚ ਕੇ ਵਾਹਿਗੁਰੂ ਦੀ ਰਜ਼ਾ ’ਚ ਚਲ ਰਹੇ ਕੀਰਤਨ ਦਾ ਲਾਹਾ ਲੈ ਰਹੀਆਂ ਹਨ। ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਚੌਧਰੀ ਓਮਕਾਰ ਨਾਥ ਸਾਬਕਾ ਸਰਪੰਚ ਨੇ ਗੁਰੁੂ ਘਰ ਵਿਖੇ ਚਲ ਰਹੀ ਕਾਰਸੇਵਾ ’ਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆ ਭਵਿੱਖ ’ਚ ਹੋਰ ਵੀ ਬਣਦਾ ਯੋਗਦਾਨ ਪਾਉਣ ਅਤੇ ਸਮੇ-ਸਮੇ ’ਤੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਤਨੋ ਮਨੋ ਧਨੋ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਭਾਈ ਰੋਸ਼ਨ ਸਿੰਘ ਕਥਾਵਾਚਕ, ਗੁਰੂ ਘਰ ਦੇ ਵਜੀਰ ਭਾਈ ਹਰਵਿੰਦਰ ਸਿੰਘ, ਥਾਣੇਦਾਰ ਕੈਲਾਸ਼ ਚੰਦਰ, ਬਲਵਿੰਦਰ ਕੁਮਾਰ, ਗੁਰਚਰਨ ਸਿੰਘ, ਵਿਜੈ ਕੁਮਾਰ, ਰਾਕੇਸ਼ ਕੁਮਾਰ, ਵਿਜੈ ਸਿੰਘ, ਭਗਤ ਗੁਰਮੇਲ ਰਾਮ, ਸਰਬਣ ਰਾਮ ਮੀਲੂ, ਹਰਮੇਸ਼ ਲਾਲ, ਤੇਲੂ ਰਾਮ, ਰਵੀ ਕੁਮਾਰ, ਓਮ ਪ੍ਰਕਾਸ਼, ਲਾਲ ਚੰਦ ਬਿੱਟੂ, ਸਤਨਾਮ ਸਿੰਘ ਸਰਪੰਚ ਕਟਵਾਰਾ ਖੁਰਦ, ਗੁਰਮੀਤ ਲਾਲ ਸਾਬਕਾ ਸਰਪੰਚ, ਰੌਸ਼ਨ ਲਾਲ ਚੇਚੀ, ਇਕਬਾਲ ਸਿੰਘ, ਅਸ਼ਵਨੀ ਕੁਮਾਰ, ਜਸਵਿੰਦਰ ਸਿੰਘ, ਅਵਤਾਰ ਸਿੰਘ ਟੋਰੋਵਾਲ, ਹੁਸਨ ਚੰਦ ਮੀਲੂ, ਜਸ਼ਪਾਲ, ਸੁਰਿੰਦਰ ਪਾਲ, ਰੌਸ਼ਨ ਲਾਲ, ਹੈਪੀ ਚਾੜ੍ਹ, ਰਾਜ ਕੁਮਾਰ ਤੇ ਗੁਰਬਚਨ ਚੰਦ ਆਦਿ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 5 ਅਕਤੂਬਰ ਨੂੰ ਕਰਨ ਦਾ ਫ਼ੈਸਲਾ-ਪ੍ਰਧਾਨ ਤਾਜਪੁਰ ਅਗਲੀ ਖ਼ਬਰ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼ ਸਕੀਮ ਅਧੀਨ ਗੜ੍ਹਪਧਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24