02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਬਾਗਪੁਰ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਦਾ ਸਨਮਾਨ

ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਬਾਗਪੁਰ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਹੁਸ਼ਿਆਰਪੁਰ (ਸ਼ਹਿਰੀ) ਦੀ ਜ਼ਿੰਮੇਵਾਰੀ ਮਿਲਣ ’ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਬਾਗਪੁਰ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਹੁਸ਼ਿਆਰਪੁਰ (ਸ਼ਹਿਰੀ) ਦੀ ਜ਼ਿੰਮੇਵਾਰੀ ਮਿਲਣ ’ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਬੀ.ਸੀ. ਵਿੰਗ ਇੰਜ. ਭੁਪਿੰਦਰ ਸਿੰਘ ਮਹਿੰਦੀਪੁਰ ਦੀ ਅਗਵਾਈ ’ਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਜੀਵ ਤਲਵਾੜ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੀ ਰਹਿਨੁਮਾਈ ਅਤੇ ਵਰਕਰਾਂ ਦਾ ਸਹਿਯੋਗ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਸੰਬੋਧਨ ਕਰਦਿਆਂ ਇੰਜ. ਭੁਪਿੰਦਰ ਸਿੰਘ ਮਹਿੰਦੀਪੁਰ ਨੇ ਕਿਹਾ ਕਿ ਸੰਜੀਵ ਤਲਵਾੜ ਇੱਕ ਮਿਹਨਤੀ, ਜੁਝਾਰੂ ਅਤੇ ਸਮਰਪਿਤ ਆਗੂ ਹਨ। ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਹੁਸ਼ਿਆਰਪੁਰ (ਸ਼ਹਿਰੀ) ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਤਲਵਾੜ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਨੰਬਰਦਾਰ ਤੀਰਥ ਸਿੰਘ ਸਤੌਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਐਡਵੋਕੇਟ ਸੂਰਜ ਸਿੰਘ ਬਾਗਪੁਰ ਜ਼ਿਲ੍ਹਾ ਪ੍ਰਧਾਨ ਆਰ.ਟੀ.ਆਈ. ਸੈੱਲ, ਅੰਕੁਸ਼ ਕੁਮਾਰ ਹਲਕਾ ਪ੍ਰਧਾਨ ਐੱਸ.ਸੀ. ਵਿੰਗ ਸ਼ਾਮਚੁਰਾਸੀ, ਸੰਜੀਵ ਥਾਪਰ ਹਲਕਾ ਪ੍ਰਧਾਨ ਐੱਸ.ਸੀ. ਵਿੰਗ ਹੁਸ਼ਿਆਰਪੁਰ, ਰਜਵੰਤ ਸਿੰਘ ਜੇ.ਈ., ਤਰਲੋਚਨ ਸਿੰਘ, ਜਸਵਿੰਦਰ ਸਿੰਘ ਪੰਚ ਮਹਿੰਦੀਪੁਰ, ਮਨੋਹਰ ਸਿੰਘ ਮਹਿੰਦੀਪੁਰ, ਜਸਵਿੰਦਰ ਸਿੰਘ ਜੱਸੀ ਬਾਗਪੁਰ, ਜੋਗਾ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ ਬਾਰੂ, ਗੁਰਪਾਲ ਸਿੰਘ ਮਹਿੰਦੀਪੁਰ, ਅਵਤਾਰ ਸਿੰਘ ਪਟਵਾਰੀ ਮਹਿੰਦੀਪੁਰ , ਬਰਿੰਦਰ ਸਿੰਘ, ਕੁਲਵਿੰਦਰ ਸਿੰਘ ਬਿੰਦਰ, ਹਰਕਮਲ ਸਿੰਘ, ਬਲਵਿੰਦਰ ਸਿੰਘ ਬੱਬਲ ਅਤੇ ਲਖਵਿੰਦਰ ਸਿੰਘ ਲੱਕੀ ਆਦਿ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇੜਿੰਗ ਦੇ ਕੁਸ਼ਤੀ ਦੰਗਲ ’ਚ ਪਰਮਿੰਦਰ ਪੱਟੀ ਨੇ ਜਿੱਤੀ 71 ਹਜ਼ਾਰ ਦੀ ਵੱਡੀ ਮਾਲੀ ਅਗਲੀ ਖ਼ਬਰ ਪਿੰਡ ਸੀਣਾਂ ਵਿਖੇ ਕਿਸਾਨ ਰਾਮ ਲਾਲ ਦੇ ਖੇਤ ’ਚ ਸ਼ਰਾਰਤੀ ਅਨਸਰਾਂ ਵੱਲੋਂ ਵੱਢੇ ਗਏ ਪਾਪੂਲਰਾਂ ਦੇ ਬੂਟਿਆਂ ਦਾ ਦ੍ਰਿਸ਼। ਸ਼ਰ...
Ad Position 24