ਸਰਹਾਲਾ ਖ਼ੁਰਦ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਮਾਹਿਲਪੁਰ, 2 ਸਤੰਬਰ (ਰਜਿੰਦਰ ਸਿੰਘ)-ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵਲੋਂ ઠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਸਰਹਾਲਾ ਖ਼ੁਰਦ ਵਿਖੇ ਕਰਵਾਇਆ ਗਿਆ। ਇਸ ਮੌਕੇ ਸਜਾਏ ਦੀਵਾਨ ਮੌਕੇ ਭਾਈ ਵਰਿੰਦਰ ਸਿੰਘ ਭਾਣਾ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਚਕ ਬੀਬੀ ਗੁਰਸ਼ਰਨਪ੍ਰੀਤ ਕੌਰ ਬਠਿੰਡਾ ਨੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ।
ਮਾਹਿਲਪੁਰ, 2 ਸਤੰਬਰ (ਰਜਿੰਦਰ ਸਿੰਘ)-ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵਲੋਂ ઠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਸਰਹਾਲਾ ਖ਼ੁਰਦ ਵਿਖੇ ਕਰਵਾਇਆ ਗਿਆ। ਇਸ ਮੌਕੇ ਸਜਾਏ ਦੀਵਾਨ ਮੌਕੇ ਭਾਈ ਵਰਿੰਦਰ ਸਿੰਘ ਭਾਣਾ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਚਕ ਬੀਬੀ ਗੁਰਸ਼ਰਨਪ੍ਰੀਤ ਕੌਰ ਬਠਿੰਡਾ ਨੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਜਥੇਦਾਰ ਹਰਬੰਸ ਸਿੰਘ ਸਰਹਾਲਾ ਖ਼ੁਰਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੇ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਉਂਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜ ਕੇ ਜੀਵਨ ਸਫਲ ਕਰਨ ਉਪਦੇਸ਼ ਦਿੱਤਾ। ਇਸ ਮੌਕੇ ਭਾਈ ਜਸਕਰਨ ਸਿੰਘ ਮਨੋਲੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਗੁਰਦੇਵ ਸਿੰਘ ਪੱਟੀ, ਨਵਪ੍ਰੀਤ ਸਿੰਘ ਚੱਕ ਕਟਾਰੂ ਸਰਪੰਚ ਸੁਖਵਿੰਦਰ ਸਿੰਘ ਸਰਹਾਲਾ ਖ਼ੁਰਦ, ਗੁਰਦੀਪ ਸਿੰਘ ਸਰਹਾਲਾ ਖ਼ੁਰਦ, ਜਸਵੀਰ ਸਿੰਘ, ਸਰਪੰਚ ਗੁਰਦੇਵ ਸਿੰਘ ਮਨੋਲੀਆਂ, ਖੁਸ਼ਵੰਤ ਸਿੰਘ ਮਨੋਲੀਆਂ, ਕੁਲਵੰਤ ਸਿੰਘ ਮਨੋਲੀਆਂ, ਸੋਹਣ ਸਿੰਘ ਦਾਦੂਵਾਲ, ਕੁਲਵੰਤ ਸਿੰਘ ਗੋਂਦਪੁਰ, ਦਵਿੰਦਰ ਸਿੰਘ ਗੋਂਦਪੁਰ, ਲੱਖਾ ਸਿੰਘ ਗੋਂਦਪੁਰ, ਮਨਜੀਤ ਸਿੰਘ ਸਰਹਾਲਾ ਕਲਾਂ ਸਮੇਤ ਸੰਗਤਾਂ ਹਾਜ਼ਰ ਸਨ।