04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਇੰਟਰ-ਸਕੂਲ ਖੇਡਾਂ ’ਚ ਪਹਿਲਵਾਨ ਸਰਗੁਣ ਕੌਰ ਕੰਗ ਜ਼ਿਲ੍ਹਾ ਪੱਧਰ ’ਤੇ ਅੱਵਲ

ਬੰਗਾ, 3 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਕੁਸ਼ਤੀ ਖਿਡਾਰਨ ਪਹਿਲਵਾਨ ਸਰਗੁਣ ਕੌਰ ਕੰਗ ਨੇ ਅੰਡਰ-14 ਸਾਲ ਉਮਰ ਵਰਗ ਦੇ 54 ਕਿਲੋ ਭਾਰ ਵਰਗ ਵਿਚ ਜ਼ਿਲ੍ਹਾ ਪੱਧਰੀ ਇੰਟਰ-ਸਕੂਲ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ। ਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬੰਗਾ, 3 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਕੁਸ਼ਤੀ ਖਿਡਾਰਨ ਪਹਿਲਵਾਨ ਸਰਗੁਣ ਕੌਰ ਕੰਗ ਨੇ ਅੰਡਰ-14 ਸਾਲ ਉਮਰ ਵਰਗ ਦੇ 54 ਕਿਲੋ ਭਾਰ ਵਰਗ ਵਿਚ ਜ਼ਿਲ੍ਹਾ ਪੱਧਰੀ ਇੰਟਰ-ਸਕੂਲ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ। ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਰਗੁਣ ਕੌਰ ਕੰਗ ਪੁੱਤਰੀ ਬਲਜੀਤ ਸਿੰਘ-ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੇਤੂ ਖਿਡਾਰਨ, ਉਸਦੇ ਮਾਪਿਆਂ, ਕੋਚਾਂ ਤੇ ਸਕੂਲ ਦੀ ਪ੍ਰਿੰਸੀਪਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਗੁਣ ਕੌਰ ਕੰਗ ਦੀ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰਨ ਆਉਣ ਵਾਲੇ ਸਮੇਂ ਵਿਚ ਸੂਬਾ ਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਹੋਰ ਉੱਚਾ ਕਰੇਗੀ। ਉਨ੍ਹਾਂ ਸਰਗੁਣ ਕੌਰ ਕੰਗ ਦੇ ਸੁਨਹਿਰੇ ਭਵਿੱਖ ਤੇ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਜੇਤੂ ਖਿਡਾਰਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਖੇਡ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਸੁਖਵਿੰਦਰ ਸਿੰਘ ਮੱਲੂਪੋਤਾ, ਜਸਵੀਰ ਕੌਰ, ਕੋਮਲ ਤੇ ਕੁਲਜੀਤ ਸਿੰਘ (ਸਾਰੇ ਖੇਡ ਅਧਿਆਪਕ) ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਜਾਰਾ ’ਚ ਰਾਜਾ ਸਾਹਿਬ ਦੀ ਪ੍ਰਭਾਤ ਫੇਰੀ ’ਤੇ ਉਮੜਿਆ ਸੰਗਤਾਂ ਦਾ ਵਿਸ਼ਾਲ ਇਕੱਠ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ
Ad Position 24