04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਿਹਤ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚਿਆਂ ਨੂੰ ਸਮੇਂ ਸਿਰ ਪੂਰੇ ਕਰਨਾ ਯਕੀਨੀ ਬਣਾਇਆ ਜਾਵੇ-ਐੱਸ. ਐੱਮ. ਓ. ਡਾ. ਸਤਿੰਦਰਜੀਤ ਕੌਰ

ਨਵਾਂਸ਼ਹਿਰ, 3 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ, ਵਿਖੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਮੈਡੀਕਲ ਅਫ਼ਸਰਾਂ, ਮ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਨਵਾਂਸ਼ਹਿਰ, 3 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ, ਵਿਖੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਮੈਡੀਕਲ ਅਫ਼ਸਰਾਂ, ਮ. ਪ. ਹ. ਸ. (ਮੇਲ/ਫੀਮੇਲ), ਸੀ. ਐੱਚ. ਓਜ਼ ਅਤੇ ਮ. ਪ. ਹ. ਵ. (ਮੇਲ/ਫੀਮੇਲ) ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਧੀਨ ਹੋ ਰਹੀਆਂ ਗਤੀਵਿਧੀਆਂ, ਟੀਚਿਆਂ ਦੀ ਪ੍ਰਾਪਤੀ, ਫੀਲਡ ਪੱਧਰ ’ਤੇ ਸੇਵਾਵਾਂ ਦੀ ਸਥਿਤੀ ਤੇ ਰਿਪੋਰਟਿੰਗ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਐੱਸ. ਐੱਮ. ਓ. ਡਾ. ਸਤਿੰਦਰਜੀਤ ਕੌਰ ਨੇ ਸਿਹਤ ਵਿਭਾਗ ਦੇ ਸਮੂਹ ਸਟਾਫ਼ ਨੂੰ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਲੋਕ-ਪੱਖੀ ਤੇ ਨਤੀਜਾਮੁਖੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਡਾ. ਕੌਰ ਨੇ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ, ਆਯੂਸ਼ਮਾਨ ਆਰੋਗਿਆ ਕੇਂਦਰਾਂ ਰਾਹੀਂ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਪਰਿਵਾਰ ਨਿਯੋਜਨ, ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਅਤੇ ਜਲਦੀ ਪਛਾਣ ਵਰਗੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤੇ ਜਾਣ ਬਾਰੇ ਆਖਿਆ। ਇਸ ਦੇ ਨਾਲ ਹੀ ਟੀ. ਬੀ. ਮੁਕਤ ਭਾਰਤ ਮੁਹਿੰਮ ਤਹਿਤ ਸ਼ੱਕੀ ਮਰੀਜ਼ਾਂ ਦੀ ਪਛਾਣ, ਜਾਂਚ ਤੇ ਇਲਾਜ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਨਿਕਸ਼ੇ ਰਾਹੀਂ ਮਰੀਜ਼ਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲੈਂਦਿਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਾਜਵਿੰਦਰ ਕੌਰ, ਡਾ. ਰਣਜੀਤ ਹਰੀਸ਼, ਡਾ. ਗਗਨਦੀਪ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਅੰਮ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੁੱਟ ਖੋਹ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ 5 ਸਾਲ ਦੀ ਕੈਦ ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਰੀਡਿੰਗ ਸਕਿੱਲਜ਼ ’ਤੇ ਸੈਮੀਨਾਰ
Ad Position 24