05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕੱਲ੍ਹ ਜ਼ਿਲ੍ਹੇ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਨਵਾਂਸ਼ਹਿਰ, 4 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸੰਬੰਧੀ ਦਾਅਵੇ ਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਐਸ.

Ad Position 21
repet_subhas-goyals [Copy P29]
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ 05-09-2026
ਨਵਾਂਸ਼ਹਿਰ, 4 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸੰਬੰਧੀ ਦਾਅਵੇ ਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਐਸ. ਆਈ. ਆਰ. 2026 ਤਹਿਤ ਆਮ ਲੋਕਾਂ ਤੇ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ. ਐਲ. ਓ. ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ, ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਸੰਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ। ਇਸੇ ਤਰ੍ਹਾਂ ਵੋਟਰ ਕਾਰਡ ਵਿਚ ਦਰਜ ਵੇਰਵਿਆਂ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ. ਐਲ. ਓਜ਼) ਨੂੰ ਦਾਅਵਿਆਂ ਤੇ ਇਤਰਾਜ਼ਾਂ ਦੇ ਕੰਮ ਵਿਚ ਬੀ. ਐਲ. ਓ. ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਡੀ. ਸੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨੇੜਲੇ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿਚ ਪਹੁੰਚ ਕੇ ਆਪਣਾ ਨਾਂਅ ਵੋਟਰ ਸੂਚੀ ਵਿਚ ਚੈੱਕ ਕਰਨ ਅਤੇ ਲੋੜ ਅਨੁਸਾਰ ਦਾਅਵੇ, ਇਤਰਾਜ਼ ਜਾਂ ਦਰੁੱਸਤੀ ਸੰਬੰਧੀ ਫਾਰਮ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਵੋਟਰ ਸੂਚੀ ਦਾ ਸਹੀ ਅਤੇ ਅਪਡੇਟ ਹੋਣਾ ਬਹੁਤ ਮਹੱਤਵਪੂਰਨ ਹੈ। ਵੋਟਰ ਸੂਚੀ ਵਿਚ ਸੋਧ, ਰਜਿਸਟ੍ਰੇਸ਼ਨ ਤੇ ਦਾਅਵਿਆਂ-ਇਤਰਾਜ਼ਾਂ ਸੰਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ (ਟੋਲ ਫ੍ਰੀ) ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ’ਚ ਮਨਾਈ ਜਨਮ ਅਸ਼ਟਮੀ ਅਗਲੀ ਖ਼ਬਰ ਪਿੰਡ ਜੰਡਿਆਲੀ ਦੇ ਪੰਚਾਇਤ ਮੈਂਬਰ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦੇਣ ਸਮੇਂ। ਜੰਡਿਆਲੀ ਦੀ ਪੰ...
Ad Position 24