06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਤਨਖ਼ਾਹਾਂ ਦੇ ਬਕਾਏ, ਪੁਲਿਸ ਕਾਰਵਾਈ ਤੇ ਗੈਰ-ਅਕਾਦਮਿਕ ਕੰਮਾਂ ਤੋਂ ਪ੍ਰੇਸ਼ਾਨ-ਲੱਕੀ

ਬਲਾਚੌਰ, 5 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਅਧਿਆਪਕ ਦਿਵਸ ਮੌਕੇ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਭਾਜਪਾ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਤੇ ਆਪਣੀ ਬਹੁਚਰਚਿਤ ਸਿੱਖਿਆ ਕ੍ਰਾਂਤੀ ਨੂੰ ਇਕ ਖੋਖਲੇ ਸਿਆਸੀ ਨਾਅਰੇ ਵਿਚ ਬਦਲਣ ਦਾ ਦੋਸ਼ ਲਗਾਇਆ ਹੈ। ਲੱਕੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੂੰ ਇਕ ਅਧਿਆਪਕ ਦਾ ਪੁੱਤਰ ਦੱਸਦੇ ਹਨ, ਪਰ ਉਨ੍ਹਾਂ ਦੀ ਸਰਕਾਰ ਵਿਚ ਅਧਿਆਪਕਾਂ ਨੂੰ ਬੇਇੱਜ਼ਤੀ, ਪੁਲਿਸ ਕਾਰਵਾਈ ਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਐਡਵੋਕੇਟ ਰਾਜਵਿੰਦਰ ਸਿੰਘ ਲੱਕੀ 06-09-2026
ਬਲਾਚੌਰ, 5 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਅਧਿਆਪਕ ਦਿਵਸ ਮੌਕੇ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਭਾਜਪਾ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਤੇ ਆਪਣੀ ਬਹੁਚਰਚਿਤ ਸਿੱਖਿਆ ਕ੍ਰਾਂਤੀ ਨੂੰ ਇਕ ਖੋਖਲੇ ਸਿਆਸੀ ਨਾਅਰੇ ਵਿਚ ਬਦਲਣ ਦਾ ਦੋਸ਼ ਲਗਾਇਆ ਹੈ। ਲੱਕੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੂੰ ਇਕ ਅਧਿਆਪਕ ਦਾ ਪੁੱਤਰ ਦੱਸਦੇ ਹਨ, ਪਰ ਉਨ੍ਹਾਂ ਦੀ ਸਰਕਾਰ ਵਿਚ ਅਧਿਆਪਕਾਂ ਨੂੰ ਬੇਇੱਜ਼ਤੀ, ਪੁਲਿਸ ਕਾਰਵਾਈ ਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਸਰਕਾਰੀ ਅਧਿਆਪਕਾਂ ਲਈ ਇਹ ਜਸ਼ਨ ਦਾ ਨਹੀਂ, ਸਗੋਂ ਕਾਲਾ ਦਿਵਸ ਹੈ। ਉਨ੍ਹਾਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਭਾਰੀ ਘਾਟ ਨੂੰ ਉਜਾਗਰ ਕਰਦਿਆਂ ਕਿਹਾ ਕਿ 31,370 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਇਸ ਤੋਂ ਇਲਾਵਾ 1,100 ਤੋਂ ਵੱਧ ਮਨਜ਼ੂਰਸ਼ੁਦਾ ਪ੍ਰਿੰਸੀਪਲ ਅਸਾਮੀਆਂ ਤੇ ਲਗਪਗ ਇਕ-ਤਿਹਾਈ ਡੀ. ਈ. ਓ. ਅਸਾਮੀਆਂ ਵੀ ਖਾਲੀ ਹਨ। ਇਸ ਤੋਂ ਇਲਾਵਾ 400 ਤੋਂ ਵੱਧ ਏਡਿਡ ਸਕੂਲਾਂ ਵਿੱਚ 1,700 ਤੋਂ ਵੱਧ ਅਧਿਆਪਨ ਤੇ ਗੈਰ-ਅਧਿਆਪਨ ਕਰਮਚਾਰੀ ਕਥਿਤ ਤੌਰ ’ਤੇ 8 ਤੋਂ 19 ਮਹੀਨਿਆਂ ਤੋਂ ਤਨਖ਼ਾਹ ਤੋਂ ਬਿਨਾਂ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਹਾਈ ਕੋਰਟ ਦੀ ਸਟੇਅ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦਾ ਗ੍ਰੇਡ ਪੇਅ 4,400 ਰੁਪਏ ਤੋਂ ਘਟਾ ਕੇ 3,200 ਰੁਪਏ ਕਰ ਦਿੱਤਾ ਹੈ। ਐਸ. ਸੀ. ਤੇ ਬੀ. ਸੀ. ਵਰਗਾਂ ਦੇ ਰਾਖਵੇਂਕਰਨ ਦੇ ਹੱਕਾਂ ਦੀ ਅਣਦੇਖੀ ਵੀ ਕੀਤੀ ਜਾ ਰਹੀ ਹੈ। 1,013 ਲੈਕਚਰਾਰ ਅਸਾਮੀਆਂ ਦੀ ਅਧਿਸੂਚਨਾ ਵਿਚ ਕਥਿਤ ਤੌਰ ’ਤੇ ਐਸ. ਸੀ. ਤੇ ਬੀ. ਸੀ. ਉਮੀਦਵਾਰਾਂ ਲਈ ਕੋਈ ਰਾਖਵਾਂਕਰਨ ਨਹੀਂ ਦਿੱਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਬੇਲੋੜੇ ਗੈਰ-ਅਕਾਦਮਿਕ ਕੰਮ ਖ਼ਤਮ ਕੀਤੇ ਜਾਣਗੇ ਤੇ ਅਧਿਆਪਕਾਂ ਦੀ ਸ਼ਾਨ, ਸਨਮਾਨ ਅਤੇ ਸੁਰੱਖਿਆ ਪੂਰੀ ਤਰ੍ਹਾਂ ਬਹਾਲ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਮਜਾਰਾ ਕਲਾਂ ਦਾ ਆਮ ਇਜਲਾਸ 9 ਨੂੰ ਅਗਲੀ ਖ਼ਬਰ ਪ੍ਰਿੰਸੀਪਲ ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਦਾ ਵਿੱਦਿਆ ਜੋਤ ਸਨਮਾਨ ਅੱਜ
Ad Position 24