06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦੁਆਬਾ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਬੱਚਿਆਂ ਨੇ ਕੱਟਿਆ ਕੇਕ

ਮੁਕੰਦਪੁਰ, 5 ਸਤੰਬਰ (ਅਮਰੀਕ ਸਿੰਘ ਢੀਂਡਸਾ)-ਅੰਤਰ ਰਾਸ਼ਟਰੀ ਅਧਿਆਪਕ ਦਿਵਸ ਮੌਕੇ ਦੁਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗੀਤ, ਕਵਿਤਾਵਾਂ, ਭਾਸ਼ਨ ਤੇ ਅਧਿਆਪਕਾਂ ਦੇ ਸਨਮਾਨ ਨੂੰ ਦਰਸਾਉਂਦੇ ਚਾਰਟ ਬਣਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੁਕੰਦਪੁਰ, 5 ਸਤੰਬਰ (ਅਮਰੀਕ ਸਿੰਘ ਢੀਂਡਸਾ)-ਅੰਤਰ ਰਾਸ਼ਟਰੀ ਅਧਿਆਪਕ ਦਿਵਸ ਮੌਕੇ ਦੁਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗੀਤ, ਕਵਿਤਾਵਾਂ, ਭਾਸ਼ਨ ਤੇ ਅਧਿਆਪਕਾਂ ਦੇ ਸਨਮਾਨ ਨੂੰ ਦਰਸਾਉਂਦੇ ਚਾਰਟ ਬਣਾਏ ਗਏ। ਇਸ ਮੌਕੇ ਵਿਦਿਆਰਥੀਆਂ ਤੇ ਸਟਾਫ ਨੂੰ ਸੰਬੋਧਨ ਹੁੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਨੇਕ ਚੰਦ ਨੇ ਬੱਚਿਆਂ ਦੇ ਚਰਿੱਤਰ ਨਿਰਮਾਣ ਵਿਚ ਅਧਿਆਪਕ ਦੀ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਅਧਿਆਪਕ ਪੜ੍ਹਾਈ ਦੇ ਨਾਲ-ਨਾਲ ਬੱਚੇ ਦੇ ਸਰਬਪੱਖੀ ਵਿਕਾਸ ਤੇ ਸ਼ਖਸ਼ੀਅਤ ਨਿਖਾਰਨ ਦਾ ਕੰਮ ਕਰਦੇ ਹਨ, ਜਿਸ ਨਾਲ ਵਿਦਿਆਰਥੀ ਵੱਡੇ ਹੋ ਕੇ ਇਕ ਚੰਗੇ ਸਮਾਜਿਕ ਪ੍ਰਾਣੀ ਤੇ ਦੇਸ਼ ਦੇ ਚੰਗੇ ਨਾਗਰਿਕ ਬਣਨ ਦੇ ਸਮਰੱਥ ਹੁੰਦੇ ਹਨ। ਸਕੂਲ ਪ੍ਰਿੰਸੀਪਲ ਗੁਰਬਖ਼ਸ਼ ਕੌਰ ਨੇ ਬੱਚਿਆਂ ਨੂੰ ਅਧਿਆਪਕਾਂ ਦੇ ਮਾਣ ਸਨਮਾਨ ਬਾਰੇ ਗੱਲ ਕਰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਦੇਸ਼ ਦੇ ਭਵਿੱਖ ਦੇ ਉਸਰਈਏ ਹੁੰਦੇ ਹਨ ਇਸ ਲਈ ਉਨ੍ਹਾਂ ਦਾ ਮਨ ਦੀਆਂ ਭਾਵਨਾਵਾਂ ਦੁਆਰਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਮੂਹ ਸਕੂਲ ਸਟਾਫ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 20 ਤੋਂ 23 ਨੂੰ ਕਰਵਾਏ ਜਾ ਰਹੇ 19ਵੇਂ ਸੱਭਿਆਚਾਰਕ ਤੇ ਛਿੰਝ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਬਲਾਚੌਰ ਵਿਖੇ ਪਟਾਕਿਆਂ ਦੀ ਦੁਕਾਨ ਨੂੰ ਅਚਾਨਕ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
Ad Position 24