06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਤਿੰਨ ਪਿੰਡਾਂ ਨੂੰ 13 ਲੱਖ ਦੀਆਂ ਦਿੱਤੀਆਂ ਗ੍ਰਾਂਟਾਂ

ਕਾਠਗੜ੍ਹ/ਰੱਤੇਵਾਲ, 5 ਸਤੰਬਰ (ਕਲੇਰ, ਲੀਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਖੇਤਰ ਦੇ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੁੱਲ 13 ਲੱਖ ਰੁਪਏ ਦੀਆਂ ਵਿਸ਼ੇਸ਼ ਵਿਕਾਸ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ ਗਏ, ਜਿਸ ਰਾਹੀਂ ਪਿੰਡਾਂ ਵਿਚ ਨਵੇਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਪਿੰਡ ਏ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕਾਠਗੜ੍ਹ/ਰੱਤੇਵਾਲ, 5 ਸਤੰਬਰ (ਕਲੇਰ, ਲੀਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਖੇਤਰ ਦੇ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੁੱਲ 13 ਲੱਖ ਰੁਪਏ ਦੀਆਂ ਵਿਸ਼ੇਸ਼ ਵਿਕਾਸ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ ਗਏ, ਜਿਸ ਰਾਹੀਂ ਪਿੰਡਾਂ ਵਿਚ ਨਵੇਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਪਿੰਡ ਏ. ਡੀ. ਬੀ. ਬੇਲਾ ਤਾਜੋਵਾਲ ਨੂੰ 4 ਲੱਖ ਰੁਪਏ, ਪਿੰਡ ਰਾਏਪੁਰ ਮਾਜਰਾ 4 ਲੱਖ ਰੁਪਏ, ਪਿੰਡ ਮਾਜਰਾ ਜੱਟਾਂ 5 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ। ਇਸ ਮੌਕੇ ਪੰਚਾਇਤਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡਾਂ ਦੀਆਂ ਕੱਚੀਆਂ ਜਾਂ ਖਰਾਬ ਗਲੀਆ, ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ ਕਰਕੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾਵੇਗਾ। ਗ੍ਰਾਂਟਾਂ ਦੇ ਚੈੱਕ ਪ੍ਰਾਪਤ ਕਰਨ ਤੋਂ ਬਾਅਦ ਤਿੰਨੋਂ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਗ੍ਰਾਮ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਸੰਬੰਧੀ ਅਕਾਲੀ ਦਲ (ਬ) ਵਲੋਂ ਮੱਖੂਪੁਰ ਵਿਖੇ ਬੈਠਕ ਅਗਲੀ ਖ਼ਬਰ ਸ੍ਰੀ ਉਂਕਾਰ ਧਾਮ ਥੋਪੀਆ ਵਿਖੇ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸਲਾਨਾ ਸੰਤ ਸਮਾਗਮ ਕੱਲ੍ਹ
Ad Position 24