06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

41 ਵੇਂ ਅੱਖਾਂ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ 41ਵੇਂ ਅੱਖਾਂ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ। ਇਸ ਦੌਰਾਨ ਲੋਕਾਂ ਨੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਇਸ ਮਹਾਨ ਮਨੁੱਖੀ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ। ਡਾ. ਅਜੇ ਬਸਰਾ ਨੇ ਕਿਹਾ ਕਿ ਅੱਖਾਂ ਦਾਨ ਕਰਨਾ ਕਿਸੇ ਦੀ ਜ਼ਿੰਦਗੀ ਵਿਚ ਰੌਸ਼ਨੀ ਲਿਆਉਣ ਵਾਲੀ ਮਹਾਨ ਸੇਵਾ ਹੈ। ਉਨ੍ਹਾਂ ਕਿਹਾ ਕਿ ਨੇਤਰਹੀਣਤਾ ਕਾਰਨ ਜ਼ਿੰਦਗੀ ਵਿਚ ਹਨ੍ਹੇਰਾ ਦੇਖ ਰਹੇ ਵਿਅਕਤੀਆਂ ਲਈ ਅੱਖਾਂ ਦਾਨ ਇਕ ਵੱਡਾ ਆਸਰਾ ਬਣ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਮੌਤ ਤੋਂ ਬਾਅਦ ਵੀ ਕਿਸੇ ਦੀ ਜ਼ਿੰਦਗੀ ਰੌਸ਼ਨ ਕਰਨ ਦਾ ਸੰਕਲਪ ਲਈਏ। ਅੱਖਾਂ ਦੇ ਮਾਹਿਰ ਡਾ. ਦਵਿੰਦਰ ਢਾਂਡਾ ਨੇ ਅੱਖਾਂ ਦਾਨ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੌਤ ਤੋਂ ਬਾਅਦ ਜਿੰਨੀ ਜਲਦੀ ਸੰਭਵ ਹੋਵੇ, ਅੱਖਾਂ ਦਾਨ ਦੀ ਪ੍ਰਕਿਰਿਆ ਕਰਵਾਉਣੀ ਚਾਹੀਦੀ ਹੈ ਅਤੇ ਆਮ ਤੌਰ ਤੇ 6 ਤੋਂ 8 ਘੰਟਿਆਂ ਦੇ ਅੰਦਰ ਇਹ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਨਕ ਲੱਗੀ ਹੋਵੇ ਜਾਂ ਅੱਖਾਂ ਦੀ ਪਹਿਲਾਂ ਸਰਜਰੀ ਹੋਈ ਹੋਵੇ ਵਰਗੀਆਂ ਸਥਿਤੀਆਂ ਵਿਚ ਵੀ ਕਈ ਵਿਅਕਤੀ ਅੱਖਾਂ ਦਾਨ ਕਰਨ ਦੇ ਯੋਗ ਹੋ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਤ ਉਪਰੰਤ ਅੱਖਾਂ ਦਾਨ ਕਰਨ ਦਾ ਸੰਕਲਪ ਲੈਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਸਵਰਨਜੀਤ ਕੁਲਾਰ, ਅਪਥਾਲਮਿਕ ਅਫ਼ਸਰ ਦੀਪਕ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਪੱਲੀ ਝਿੱਕੀ ਦੇ ਵਿਦਿਆਰਥੀਆਂ ਵਲੋਂ 70ਵੀਂਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼ਿਵ ਮੰਦਰ ਕੁਲਥਮ ’ਚ ਜਨਮ ਅਸ਼ਟਮੀ ’ਤੇ ਵਿਸ਼ਾਲ ਭੰਡਾਰਾ ਵਰਤਾਇਆ
Ad Position 24