ਰਹਿਪਾ ਵਿਖੇ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਸਮਾਗਮ 15 ਤੋਂ
ਮੁਕੰਦਪੁਰ, 6 ਸਤੰਬਰ (ਅਮਰੀਕ ਸਿੰਘ ਢੀਂਡਸਾ)-ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਉਨ੍ਹਾਂ ਵਲੋਂ ਵਰੋਸਾਏ ਗੁਰਦੁਆਰਾ ਤਖ਼ਤ ਸਾਹਿਬ ਨਾਭ ਕੰਵਲ ਰਾਜਾ ਸਾਹਿਬ ਰਹਿਪਾ ਵਿਖੇ ਮਿਤੀ 15, 16, 17 ਸਤੰਬਰ ਨੂੰ ਮਨਾਈ ਜਾ ਰਹੀ ਹੈ। ਪ੍ਰਬੰਧਕ ਕਮੇਟੀ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 9 ਸਤੰਬਰ ਤੋਂ 13 ਸਤੰਬਰ ਤੱਕ ਪ੍ਰਭਾਤ ਫੇਰੀਆਂ ਦੌਰਾਨ ਰਾਜਾ ਸਾਹਿਬ ਦੀ ਮਹਿਮਾ ਦੇ ਗੁਣਗਾਨ ਕੀਤੇ ਜਾਣਗੇ।
ਮੁਕੰਦਪੁਰ, 6 ਸਤੰਬਰ (ਅਮਰੀਕ ਸਿੰਘ ਢੀਂਡਸਾ)-ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਉਨ੍ਹਾਂ ਵਲੋਂ ਵਰੋਸਾਏ ਗੁਰਦੁਆਰਾ ਤਖ਼ਤ ਸਾਹਿਬ ਨਾਭ ਕੰਵਲ ਰਾਜਾ ਸਾਹਿਬ ਰਹਿਪਾ ਵਿਖੇ ਮਿਤੀ 15, 16, 17 ਸਤੰਬਰ ਨੂੰ ਮਨਾਈ ਜਾ ਰਹੀ ਹੈ। ਪ੍ਰਬੰਧਕ ਕਮੇਟੀ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 9 ਸਤੰਬਰ ਤੋਂ 13 ਸਤੰਬਰ ਤੱਕ ਪ੍ਰਭਾਤ ਫੇਰੀਆਂ ਦੌਰਾਨ ਰਾਜਾ ਸਾਹਿਬ ਦੀ ਮਹਿਮਾ ਦੇ ਗੁਣਗਾਨ ਕੀਤੇ ਜਾਣਗੇ। 13 ਸਤੰਬਰ ਨੂੰ ਪਹਿਲੀ ਲੜੀ ਦੇ ਸ੍ਰੀ ਅਖੰਡ ਜਾਪ ਆਰੰਭ ਹੋਣਗੇ, ਜਿਨ੍ਹਾਂ ਦੇ 15 ਸਤੰਬਰ ਨੂੰ ਭੋਗ ਪਾਏ ਜਾਣਗੇ। ਉਪਰੰਤ 15 ਸਤੰਬਰ ਨੂੰ ਰਾਤ 9 ਵਜੇ ਦੇ ਦੀਵਾਨ ਵਿਚ ਬਾਬਾ ਗੁਲਾਬ ਸਿੰਘ ਗੁਰਮਤਿ ਵਿਚਾਰਾਂ ਅਤੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। 16 ਸਤੰਬਰ ਨੂੰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਿੰਡ ਦੀ ਪਰਿਕਰਮਾ ਕਰੇਗਾ। ਜਿਸ ਦੌਰਾਨ ਢਾਡੀ ਸੁਰਿੰਦਰ ਸਿੰਘ ਪਾਰਸ, ਢਾਡੀ ਗੁਰਦੀਪ ਸਿੰਘ ਉੜਾਪੜ, ਮਾਝੇ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਤੇ ਪਰਮਿੰਦਰ ਸਿੰਘ ਅਮੋਲਕ ਦੇ ਢਾਡੀ ਜਥੇ ਰਾਜਾ ਸਾਹਿਬ ਦੇ ਗੁਣਗਾਨ ਕਰਨਗੇ। 17 ਸਤੰਬਰ ਵੀਰਵਾਰ ਨੂੰ ਦੂਜੀ ਲੜੀ ਦੇ ਅਖੰਡ ਜਾਪ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਣਗੇ, ਜਿਸ ਦੌਰਾਨ ਢਾਡੀ ਜਥਾ ਸੁਰਜੀਤ ਸਿੰਘ ਵਾਰਸ, ਗੁਰਪ੍ਰੀਤ ਸਿੰਘ ਲਾਂਡਰਾਂ, ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਤੋਂ ਇਲਾਵਾ ਰੇਸ਼ਮ ਸਿੰਘ ਰੇਸ਼ਮ ਸੰਗਤਾਂ ਨੂੰ ਨਰੋਲ ਧਾਰਮਿਕ ਪ੍ਰੋਗਰਾਮ ਨਾਲ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਸੰਗਤਾਂ ਨੂੰ ਘਰਾਂ ਤੋਂ ਲਿਆਉਣ ਤੇ ਛੱਡ ਕੇ ਆਉਣ ਦੀ ਟੈਕਸੀ ਸਟੈਂਡ ਵਲੋਂ ਮੁਫ਼ਤ ਸੇਵਾ ਕੀਤੀ ਜਾਵੇਗੀ ਅਤੇ ਮੇਲੇ ਦੌਰਾਨ ਮੁਫ਼ਤ ਮੈਡੀਕਲ ਕੈਂਪ ਵੀ ਲਗਾਏ ਜਾਣਗੇ।