ਕਥਿਤ ਦੋਸ਼ੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਪਾਰਟੀ।
ਸਦਰ ਥਾਣਾ ਨਵਾਂਸ਼ਹਿਰ ਵਲੋਂ ਦੋ ਨੌਜਵਾਨ ਹੈਰੋਇਨ ਦਾ ਸੇਵਨ ਕਰਦੇ ਕਾਬੂ
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਐਸ. ਆਈ. ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਥਾਣਾ ਸਦਰ ਤੋਂ ਜੀ. ਟੀ. ਰੋਡ ਹੁੰਦੇ ਹੋਏ ਪਿੰਡ ਜੱਬੋਵਾਲ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਲਿੰਕ ਰੋਡ ਜੱਬੋਵਾਲ ਤੋਂ 500 ਮੀਟਰ ਪਿੱਛੇ ਹੀ ਸੀ ਤਾਂ ਉਨ੍ਹਾਂ ਨੂੰ ਖੱਬੇ ਪਾਸੇ ਜਾਂਦੇ ਰਸਤੇ ਵੱਲ 2 ਨੌਜਵਾਨ ਆਉਂਦੇ ਦਿਖਾਈ ਦਿੱਤੇ ਤੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਫੜਨ ਉਪਰੰਤ ਉਨ੍ਹਾਂ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ ਤੇ ਕਥਿਤ ਦੋਸ਼ੀਆਂ ਨੇ ਆਖਿਆ ਕਿ ਉਹ ਹੈਰੋਇਨ ਪੀਣ ਦੇ ਆਦੀ ਹਨ ਤੇ ਪੁਲਿਸ ਪਾਰਟੀ ਵਲੋਂ ਉਨ੍ਹਾਂ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਨ੍ਹਾਂ ਦੀ ਪਹਿਚਾਣ ਮਨਦੀਪ ਕੁਮਾਰ ਪੁੱਤਰ ਕੁਲਵੰਤ ਰਾਏ ਵਾਸੀ ਸ਼ਾਹਪੁਰ ਪੱਟੀ, ਥਾਣਾ ਰਾਹੋਂ ਤੇ ਦੂਜੇ ਕਥਿਤ ਦੋਸ਼ੀ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਧਰਮ ਪਾਲ ਵਾਸੀ ਜਾਨਿਆਲ ਥਾਣਾ ਰਾਹੋਂ ਵਜੋਂ ਹੋਈ ਹੈ। ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ. ਐਚ. ਓ. ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।