07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਵਾਂਸ਼ਹਿਰ ਵਿਖੇ ਸਹਾਇਕ ਕਮਿਸ਼ਨਰ ਜਰਨਲ ਰਮਨਜੀਤ ਟ੍ਰੇਨਿੰਗ ਕੈਂਪ ਦੌਰਾਨ ਅਧਿਕਾਰੀਆਂ ਨਾਲ। ਜ਼ਿਲ੍ਹੇ ’ਚ ਨਵੇਂ ਰਾਸ਼ਨ ਕਾਰਡ ਬਣਾਉਣ ਲਈ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ

ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਪੁਰਾਣੇ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਦੇ ਨਾਂਅ ਦਰਜ ਕਰਨ ਲਈ ਐਪ ਸੰਬੰਧੀ ਇਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 202 ਪਹਿਲੀ ਮੰਜ਼ਿਲ ਵਿਖੇ ਕਰਵਾਇਆ। ਇਸ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਵਲੋਂ ਕੀਤੀ ਗਈ, ਜਦਕਿ ਮੀਟਿੰਗ ਦਾ ਸੰਚਾਲਨ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਸੰਯੋਗਤਾ ਨੇ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਪੁਰਾਣੇ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਦੇ ਨਾਂਅ ਦਰਜ ਕਰਨ ਲਈ ਐਪ ਸੰਬੰਧੀ ਇਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 202 ਪਹਿਲੀ ਮੰਜ਼ਿਲ ਵਿਖੇ ਕਰਵਾਇਆ। ਇਸ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਵਲੋਂ ਕੀਤੀ ਗਈ, ਜਦਕਿ ਮੀਟਿੰਗ ਦਾ ਸੰਚਾਲਨ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਸੰਯੋਗਤਾ ਨੇ ਕੀਤਾ। ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ ਜਰਨਲ ਰਮਨਜੀਤ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐਪ ਰਾਹੀਂ ਵੈਰੀਫਿਕੇਸ਼ਨ ਪ੍ਰਕਿਰਿਆ ਅਤੇ ਇਸ ਦੇ ਵੱਖ-ਵੱਖ ਪੜਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ 4 ਸਤੰਬਰ ਤੋਂ ਸ਼ੁਰੂ ਹੋ ਕੇ 25 ਸਤੰਬਰ ਤੱਕ ਮੁਕੰਮਲ ਕੀਤੀ ਜਾਣੀ ਲਾਜ਼ਮੀ ਹੈ। ਵੈਰੀਫਿਕੇਸ਼ਨ ਦੇ ਪੜਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਪਹਿਲਾ ਪੜਾਅ ਪੇਂਡੂ ਖੇਤਰਾਂ ਵਿਚ ਪਿੰਡ ਪੱਧਰ ’ਤੇ ਅਤੇ ਸ਼ਹਿਰੀ ਖੇਤਰਾਂ ਵਿਚ ਤਹਿਸੀਲ ਪੱਧਰ ’ਤੇ ਤਾਇਨਾਤ ਵੈਰੀਫਿਕੇਸ਼ਨ ਅਫ਼ਸਰਾਂ ਵਲੋਂ ਮੁੱਢਲੀ ਪੜਤਾਲ ਕੀਤੀ ਜਾਵੇਗੀ। ਦੂਜਾ ਪੜਾਅ ਐੱਸ. ਡੀ. ਸੀ. ਓ. (ਸੰਬੰਧਤ ਐੱਸ. ਡੀ. ਐੱਮ.) ਵਲੋਂ ਵੈਰੀਫਿਕੇਸ਼ਨ ਅਫ਼ਸਰਾਂ ਦੀਆਂ ਰਿਪੋਰਟਾਂ ਦੀ ਮੁਕੰਮਲ ਜਾਂਚ ਕੀਤੀ ਜਾਵੇਗੀ ਅਤੇ ਤਸੱਲੀਬਖ਼ਸ਼ ਪਾਏ ਜਾਣ ਉਪਰੰਤ ਮਾਮਲਾ ਡਿਪਟੀ ਕਮਿਸ਼ਨਰ ਨੂੰ ਅਗਲੀ ਕਾਰਵਾਈ ਲਈ ਭੇਜਿਆ ਜਾਵੇਗਾ। ਤੀਜਾ ਪੜਾਅ ਡਿਪਟੀ ਕਮਿਸ਼ਨਰ ਪੱਧਰ ’ਤੇ ਰਿਪੋਰਟ ਦੀ ਅੰਤਿਮ ਪੜਤਾਲ ਕਰਕੇ ਪ੍ਰਕਿਰਿਆ ਨੂੰ ਮੁਕੰਮਲ (ਫ਼ਾਈਨਲ) ਕੀਤਾ ਜਾਵੇਗਾ। ਟ੍ਰੇਨਿੰਗ ਦੌਰਾਨ ਹਾਜ਼ਰੀਨ ਵਲੋਂ ਪੁੱਛੇ ਗਏ ਸਵਾਲਾਂ ਤੇ ਸ਼ੰਕਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਉਪਰੰਤ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ (ਨਵਾਂਸ਼ਹਿਰ, ਬਲਾਚੌਰ ਤੇ ਬੰਗਾ) ਦੇ ਐੱਸ. ਡੀ. ਐੱਮਜ਼ ਵਲੋਂ ਆਪਣੇ-ਆਪਣੇ ਪੱਧਰ ’ਤੇ ਫ਼ੀਲਡ ਸਟਾਫ਼ ਲਈ ਸਬ-ਡਵੀਜ਼ਨ ਪੱਧਰੀ ਸਿਖਲਾਈ ਸੈਸ਼ਨ ਵੀ ਕੀਤੇ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐੱਸ. ਡੀ. ਐੱਮਜ਼, ਉਨ੍ਹਾਂ ਦਾ ਦਫ਼ਤਰੀ ਸਟਾਫ਼, ਸਮੂਹ ਬੀ. ਡੀ. ਪੀ. ਓਜ਼ ਸੀ. ਡੀ. ਪੀ. ਓਜ਼ ਤੇ ਸਹਾਇਕ ਖ਼ੁਰਾਕ ਤੇ ਸਪਲਾਈ ਅਫ਼ਸਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 11 ਨੂੰ ਅਗਲੀ ਖ਼ਬਰ ਸਤਲੁਜ ਪਬਲਿਕ ਸਕੂਲ ਬੰਗਾ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਅਜੇ ਸ਼ਰਮਾ। ਰਾਜ ਪੱਧਰੀ ਖੇਡਾਂ ਵਿਚ ਸਤ...
Ad Position 24