08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਲਾਚੌਰ ’ਚ 12 ਤਰੀਕ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਇਤਿਹਾਸ ਸਿਰਜੇਗੀ-ਥਿਆੜਾ, ਨਾਗਰਾ

ਮਜਾਰੀ/ਸਾਹਿਬਾ, 7 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 12 ਸਤੰਬਰ ਨੂੰ ਬਲਾਚੌਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਲੈ ਕੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮਜਾਰੀ/ਸਾਹਿਬਾ, 7 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 12 ਸਤੰਬਰ ਨੂੰ ਬਲਾਚੌਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਲੈ ਕੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਜਾ ਰਹੀ ਹੈ। ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਕਸਬਾ ਮਜਾਰੀ ਵਿਖੇ ਪਾਰਟੀ ਦੇ ਆਗੂਆਂ ਹਰਨੇਕ ਸਿੰਘ ਥਿਆੜਾ ਪ੍ਰਧਾਨ ਸਰਕਲ ਮਜਾਰੀ ਕਿਸਾਨ ਵਿੰਗ ਅਤੇ ਭੁਪਿੰਦਰ ਸਿੰਘ ਨਾਗਰਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਇਹ ਰੈਲੀ ਇਕ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਕਾਸ ਪੱਖੋਂ ਪੱਛੜ ਚੁੱਕਿਆ ਹੈ। ਪਿੰਡਾਂ ਦੀਆਂ ਬਣੀਆਂ ਸੜਕਾਂ ਸਰਕਾਰ ਨੇ ਪੁੱਟ ਕੇ ਤਾਂ ਸੁੱਟ ਦਿੱਤੀਆਂ ਪਰ ਬਣਾਉਣ ਦਾ ਨਾਂ ਨਹੀਂ ਲੈ ਰਹੀ। ਇਹ ਰੈਲੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਨ ਲਈ ਕੀਤੀ ਜਾ ਰਹੀ ਹੈ। ਰੈਲੀ ਦੌਰਾਨ ਪਾਰਟੀ ਦੀਆਂ ਨੀਤੀਆਂ ਤੇ ਭਵਿੱਖ ਦੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਰੈਲੀ ਨੂੰ ਲੈ ਕੇ ਸਥਾਨਕ ਸਿਆਸਤ ਵਿਚ ਵੀ ਸਰਗਰਮੀ ਵਧ ਗਈ ਹੈ। ਇਸ ਮੌਕੇ ਅਜਮੇਰ ਸਿੰਘ ਭਾਰਾਪੁਰ ਤੇ ਹਰਨੇਕ ਸਿੰਘ ਨੇਕੀ ਸਾਬਕਾ ਪੰਚ ਛਦੌੜੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੰਗਲ ਗੁੱਗਾ ਨੌਮੀ ਬਰਨਾਲਾ ਗੇਟਾਂ ਦਾ ਸਾਲਾਨਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ
Ad Position 24