08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐੱਸ. ਆਈ. ਆਰ. ਤਹਿਤ ਪਿੰਡ ਰੱਤੇਵਾਲ ਵਿਖੇ ਲਗਾਏ ਵਿਸ਼ੇਸ਼ ਕੈਂਪ

ਰੱਤੇਵਾਲ, 7 ਸਤੰਬਰ (ਅਸ਼ੋਕ ਕੁਮਾਰ ਲੀਲ)-ਐੱਸ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਰੱਤੇਵਾਲ, 7 ਸਤੰਬਰ (ਅਸ਼ੋਕ ਕੁਮਾਰ ਲੀਲ)-ਐੱਸ. ਆਈ. ਆਰ. ਤਹਿਤ ਪਿੰਡ ਰੱਤੇਵਾਲ ਵਿਖੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਕੈਂਪ ਲਗਾਏ ਗਏ। ਜਿਸ ਸੰਬੰਧੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਤੇਵਾਲ ਵਿਚ ਲਗਾਏ ਗਏ ਵਿਸ਼ੇਸ਼ ਕੈਂਪ ਸੰਬੰਧੀ ਬੀ. ਐੱਲ. ਓ. ਅਸ਼ੋਕ ਕੁਮਾਰ ਤੇ ਬੀ. ਐਲ. ਓ. ਸੰਜੀਵ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਭਾਗ ਦੇ ਪੱਤਰ ਨੰਬਰ 541 ਐੱਸ. ਆਈ. ਆਰ. ਮਿਤੀ 03-09-2026 ਅਨੁਸਾਰ ਵਿਧਾਨ ਸਭਾ ਹਲਕਾ 48 ਵਿਚ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਜਿਸ ਤਹਿਤ ਰੱਤੇਵਾਲ ਵਿਚ ਵੀ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਸ ਵਿਚ ਨਵੀਆਂ ਵੋਟਾਂ ਬਣਾਉਣ ਤੇ ਵਿਆਹੀਆਂ ਲੜਕੀਆਂ ਦੀਆਂ ਵੋਟਾਂ ਕੱਟਣ ਅਤੇ ਮੌਤ ਦੇ ਕੇਸਾਂ ਦੀਆਂ ਵੋਟਾਂ ਕੱਟਣ ਸੰਬੰਧੀ ਵਿਸ਼ੇਸ਼ ਤੌਰ ’ਤੇ ਕੈਂਪ ਲਗਾਇਆ ਗਿਆ ਹੈ, ਨਾਲ ਹੀ ਜਿਨ੍ਹਾਂ ਵਿਅਕਤੀਆਂ ਨੂੰ ਐੱਸ. ਆਈ. ਆਰ. ਤਹਿਤ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੇ ਪਰੂਫ ਲੈ ਕੇ ਇਤਰਾਜ ਵੀ ਦੂਰ ਕੀਤੇ ਗਏ ਹਨ। ਬੂਥ ਨੰਬਰ 118 ਵਿਚ 150 ਦੇ ਕਰੀਬ ਨੋਟਿਸ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚ 125 ਵਿਅਕਤੀਆਂ ਵਲੋਂ ਨੋਟਿਸਾਂ ਦੇ ਪਰੂਫ ਦੇ ਕੇ ਇਤਰਾਜ਼ ਦੂਰ ਕੀਤੇ ਗਏ ਹਨ। ਬਾਕੀ ਰਹਿੰਦੇ ਵਿਅਕਤੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਇਤਰਾਜ਼ ਵੀ ਦੂਰ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਪਹਿਲੇ ਆਈ. ਪੀ. ਐਸ. ਅਫਸਰ ਹਰਭਜਨ ਸਿੰਘ ਭਜੀ ਦੀ ਪਹਿਲੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜ਼ਨ-4 ਬਲਾਕ ਪੱਧਰੀ ਖੇਡਾਂ ਦਾ ਨਵਾਂਸ਼ਹਿਰ ਵਿਖੇ ਸ਼ਾਨਦਾਰ ਉਦਘਾਟਨ
Ad Position 24