08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਰੈਲਮਾਜਰਾ ਵਿਖੇ ਐੱਸ. ਆਈ. ਆਰ. ਦਾ ਕੰਮ ਜ਼ੋਰਾਂ ’ਤੇ

ਕਾਠਗੜ੍ਹ, 7 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ ਤਹਿਤ ਪਿੰਡ ਰੈਲਮਾਜਰਾ ਵਿਖੇ ਵੋਟਰ ਸੂਚੀਆਂ ਤੇ ਐੱਸ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਾਠਗੜ੍ਹ, 7 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ ਤਹਿਤ ਪਿੰਡ ਰੈਲਮਾਜਰਾ ਵਿਖੇ ਵੋਟਰ ਸੂਚੀਆਂ ਤੇ ਐੱਸ. ਆਈ. ਆਰ. ਨਾਲ ਸੰਬੰਧਤ ਕੰਮਕਾਜ ਪੂਰੀ ਪਾਰਦਰਸ਼ਤਾ ਤੇ ਉਤਸ਼ਾਹ ਨਾਲ ਜਾਰੀ ਹੈ। ਪ੍ਰਸ਼ਾਸਕੀ ਹੁਕਮਾਂ ਦੀ ਪਾਲਣਾ ਕਰਦਿਆਂ ਪੋਲਿੰਗ ਬੂਥਾਂ ’ਤੇ ਅਧਿਕਾਰੀਆਂ ਦੀ ਵਿਸ਼ੇਸ਼ ਮੌਜੂਦਗੀ ਯਕੀਨੀ ਬਣਾਈ ਗਈ ਹੈ। ਇਸ ਮੌਕੇ ਪੋਲਿੰਗ ਬੂਥ ’ਤੇ ਵੱਖ-ਵੱਖ ਅਹਿਮ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ। ਬੀ. ਐੱਲ. ਓ. ਅਮਰਜੀਤ ਸਿੰਘ ਤੇ ਬੀ. ਐੱਲ. ਓ. ਦੇਸ ਰਾਜ ਵਲੋਂ ਪੋਲਿੰਗ ਬੂਥ ’ਤੇ ਮੌਜੂਦ ਰਹਿ ਕੇ ਵੋਟਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਪ੍ਰਸ਼ਾਸਕੀ ਹੁਕਮਾਂ ਤੇ ਪਾਰਦਰਸ਼ਤਾ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਦੇ ਬੀ. ਐੱਲ. ਏ.-2 ਜਗਤਾਰ ਖਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਆਮ ਲੋਕਾਂ ਨੂੰ ਇਸ ਪ੍ਰਕਿਰਿਆ ਦੌਰਾਨ ਪੂਰਾ ਸਹਿਯੋਗ ਦਿੱਤਾ। ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਦੇ ਦਿਨ ਸਮੁੱਚੇ ਪੋਲਿੰਗ ਬੂਥਾਂ ’ਤੇ ਸੰਬੰਧਤ ਅਮਲੇ ਦੀ ਹਾਜ਼ਰੀ ਲਾਜ਼ਮੀ ਕੀਤੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੈਮੀਨਾਰ
Ad Position 24