ਸਚਿਨ ਪਾਇਲਟ ਦਾ ਪੰਜਾਬ ਕਾਂਗਰਸ ਇੰਚਾਰਜ ਲੱਗਣਾ ਪਾਰਟੀ ਲਈ ਸ਼ੁੱਭ ਸੰਕੇਤ-ਚੇਅਰਮੈਨ ਨਾਨਕ ਜੰਡੀ
ਬਲਾਚੌਰ, 7 ਸਤੰਬਰ (ਨਰੇਸ਼ ਧੌਲ)-ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਵਜੋਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਨਿਯੁਕਤੀ ਹੋਣ ’ਤੇ ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਨਾਨਕ ਸਿੰਘ ਜੰਡੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਇਹ ਸਮੁੱਚੀ ਪੰਜਾਬ ਕਾਂਗਰਸ ਪਾਰਟੀ ਲਈ ਸ਼ੁੱਭ ਸੰਕੇਤ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਤਜ਼ਰਬੇਕਾਰ ਤੇ ਨੌਜਵਾਨ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਬਲਾਚੌਰ, 7 ਸਤੰਬਰ (ਨਰੇਸ਼ ਧੌਲ)-ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਵਜੋਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਨਿਯੁਕਤੀ ਹੋਣ ’ਤੇ ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਨਾਨਕ ਸਿੰਘ ਜੰਡੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਇਹ ਸਮੁੱਚੀ ਪੰਜਾਬ ਕਾਂਗਰਸ ਪਾਰਟੀ ਲਈ ਸ਼ੁੱਭ ਸੰਕੇਤ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਤਜ਼ਰਬੇਕਾਰ ਤੇ ਨੌਜਵਾਨ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਚੇਅਰਮੈਨ ਜੰਡੀ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪਣਾ ਪਾਰਟੀ ਲਈ ਅਹਿਮ ਫੈਸਲਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਚਿਨ ਪਾਇਲਟ ਪੰਜਾਬ ਦੇ ਸੀਨੀਅਰ ਆਗੂਆਂ, ਵਰਕਰਾਂ ਤੇ ਨੌਜਵਾਨਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਜੰਡੀ ਨੇ ਕਿਹਾ ਕਿ ਸਚਿਨ ਪਾਇਲਟ ਨੂੰ ਪੰਜਾਬ ਇੰਚਾਰਜ ਲਗਾਉਣ ’ਤੇ ਗੁੱਜਰ ਭਾਈਚਾਰੇ ਵਿਚ ਕਾਫੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।