ਕਿਸਾਨੀ ਸੰਘਰਸ਼ ਦੀ ਜਿੱਤ ਉਪਰੰਤ ਘਰਾਂ ਨੂੰ ਪਰਤੇ ਕਿਸਾਨ
ਮੁਕੰਦਪੁਰ, 10 ਸਤੰਬਰ (ਅਮਰੀਕ ਸਿੰਘ ਢੀਂਡਸਾ)-ਬੀਤੇ 1 ਸਤੰਬਰ ਤੋਂ 7 ਸਤੰਬਰ ਤੱਕ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿਚ ਜਿਸ ਤਰ੍ਹਾਂ ਡੱਟ ਕੇ ਆਪਣੀਆਂ ਮੰਗਾਂ ਮਨਵਾਉਣ ਲਈ ਪਹਿਰਾ ਦਿੱਤਾ ਉਸ ਦੀ ਮਿਸਾਲ ਇਹ ਹੈ ਕਿ ਪੰਜਾਬ ਸਰਕਾਰ ਵਲੋਂ ਲਿਖਤੀ ਤੌਰ ’ਤੇ ਕਿਸਾਨਾਂ ਨਾਲ ਇਹ ਸਮਝੌਤਾ ਕੀਤਾ ਗਿਆ ਕਿ ਕਿਸਾਨਾਂ ਦੀਆਂ ਵਾਜਬ ਤੇ ਹੱਕੀ ਮੰਗਾਂ ਪੂਰੀਆਂ ਕਰਨ ਲਈ ਇਸੇ ਮਹੀਨੇ ਭਾਵ ਸਤੰਬਰ ਵਿਚ ਹੀ ਕੈਬਨਿਟ ਦੀ ਮੀਟਿੰਗ ਬੁਲਾ ਕੇ ਇਸ ਪ੍ਰਤੀ ਅਮਲੀ ਜਾਮਾ ਪਹਿਨਾਉਣ ਦੀ ਕਾਰਵਾਈ ਆਰੰਭ ਕੀਤੀ ਜਾਵੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਧਰਨੇ ਤੋਂ ਪਰਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਟੇਟ ਸਕੱਤਰ ਰਣਜੀਤ ਸਿੰਘ ਰਟੈਂਡਾ ਨੇ ਹੋਰ ਕਿਸਾਨ ਆਗੂਆਂ ਦੀ ਹਾਜ਼ਰੀ ਵਿਚ ‘ਅਜੀਤ’ ਨਾਲ ਗੱਲ ਕਰਦਿਆਂ ਕੀਤਾ।
ਮੁਕੰਦਪੁਰ, 10 ਸਤੰਬਰ (ਅਮਰੀਕ ਸਿੰਘ ਢੀਂਡਸਾ)-ਬੀਤੇ 1 ਸਤੰਬਰ ਤੋਂ 7 ਸਤੰਬਰ ਤੱਕ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿਚ ਜਿਸ ਤਰ੍ਹਾਂ ਡੱਟ ਕੇ ਆਪਣੀਆਂ ਮੰਗਾਂ ਮਨਵਾਉਣ ਲਈ ਪਹਿਰਾ ਦਿੱਤਾ ਉਸ ਦੀ ਮਿਸਾਲ ਇਹ ਹੈ ਕਿ ਪੰਜਾਬ ਸਰਕਾਰ ਵਲੋਂ ਲਿਖਤੀ ਤੌਰ ’ਤੇ ਕਿਸਾਨਾਂ ਨਾਲ ਇਹ ਸਮਝੌਤਾ ਕੀਤਾ ਗਿਆ ਕਿ ਕਿਸਾਨਾਂ ਦੀਆਂ ਵਾਜਬ ਤੇ ਹੱਕੀ ਮੰਗਾਂ ਪੂਰੀਆਂ ਕਰਨ ਲਈ ਇਸੇ ਮਹੀਨੇ ਭਾਵ ਸਤੰਬਰ ਵਿਚ ਹੀ ਕੈਬਨਿਟ ਦੀ ਮੀਟਿੰਗ ਬੁਲਾ ਕੇ ਇਸ ਪ੍ਰਤੀ ਅਮਲੀ ਜਾਮਾ ਪਹਿਨਾਉਣ ਦੀ ਕਾਰਵਾਈ ਆਰੰਭ ਕੀਤੀ ਜਾਵੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਧਰਨੇ ਤੋਂ ਪਰਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਟੇਟ ਸਕੱਤਰ ਰਣਜੀਤ ਸਿੰਘ ਰਟੈਂਡਾ ਨੇ ਹੋਰ ਕਿਸਾਨ ਆਗੂਆਂ ਦੀ ਹਾਜ਼ਰੀ ਵਿਚ ‘ਅਜੀਤ’ ਨਾਲ ਗੱਲ ਕਰਦਿਆਂ ਕੀਤਾ। ਰਣਜੀਤ ਸਿੰਘ ਰਟੈਂਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ 3 ਮੰਤਰੀਆਂ ਵਲੋਂ ਇਹ ਵੀ ਲਿਖਤੀ ਭਰੋਸਾ ਦਵਾਇਆ ਗਿਆ ਕਿ ਉਨ੍ਹਾਂ ਵਲੋਂ ਕੇਂਦਰ ਨਾਲ ਸੰਬੰਧਤ ਕਿਸਾਨੀ ਮੰਗਾਂ ਬਾਰੇ ਗਵਰਨਰ ਪੰਜਾਬ ਰਾਹੀਂ ਕੇਂਦਰ ਦੀ ਸਰਕਾਰ ਨੂੰ ਜਾਣੂ ਕਰਵਾ ਕੇ ਕਿਸਾਨਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਮੰਨਣ ਲਈ ਲਿਖਿਆ ਜਾਵੇਗਾ। ਕਿਸਾਨ ਆਗੂਆਂ ਨੇ ਇਸ ਸੰਘਰਸ਼ ਦੀ ਜਿੱਤ ’ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸਮੇਤ ਸਮੁੱਚੇ ਪੰਜਾਬ ਵਿਚੋਂ ਆਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਮੁਬਾਰਕਬਾਦ ਵੀ ਦਿੱਤੀ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਹਰ ਸਮੇਂ ਕਿਸੇ ਵੀ ਕਿਸਮ ਦੇ ਸੰਘਰਸ਼ ਲਈ ਤਿਆਰ ਰਹਿੰਦੇ ਹਨ ਤੇ ਮਿਹਨਤ ਅਤੇ ਜੁਝਾਰੂ ਹੌਂਸਲੇ ਲਈ ਪੰਜਾਬ ਦਾ ਸਮੁੱਚਾ ਕਿਸਾਨ ਮੁਬਾਰਕਬਾਦ ਦਾ ਹੱਕਦਾਰ ਹੈ। ਉਨ੍ਹਾਂ ਦੇ ਨਾਲ ਜਸਕਮਲ ਸਿੰਘ ਤਲਵੰਡੀ ਫੱਤੂ ਹਰਪਾਲ ਸਿੰਘ ਢੀਂਡਸਾ ਤੇ ਹੋਰ ਕਿਸਾਨ ਵੀਰ ਵੀ ਮੌਜੂਦ ਸਨ।