12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਦੂਜਾ ਵੋਟਰ ਜਾਗਰੂਕਤਾ ਕੈਂਪ ਲਗਾਇਆ

ਬਲਾਚੌਰ, 11 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਬਲਾਚੌਰ ਵਿਖੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਦੂਜਾ ਵੋਟਰ ਜਾਗਰੂਕਤਾ ਕੈਂਪ ਲਗਾਇਆ। ਕਾਲਜ ਦੇ ਪ੍ਰਿੰ: ਸਤੀਸ਼ ਕੁਮਾਰ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੇ ਉਨ੍ਹਾਂ ਦੇ ਲੋਕਤੰਤਰਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਬਲਾਚੌਰ, 11 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਬਲਾਚੌਰ ਵਿਖੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਦੂਜਾ ਵੋਟਰ ਜਾਗਰੂਕਤਾ ਕੈਂਪ ਲਗਾਇਆ। ਕਾਲਜ ਦੇ ਪ੍ਰਿੰ: ਸਤੀਸ਼ ਕੁਮਾਰ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੇ ਉਨ੍ਹਾਂ ਦੇ ਲੋਕਤੰਤਰਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਨੋਡਲ ਅਫ਼ਸਰ ਪ੍ਰੋਫੈਸਰ ਗੁਰਦੀਪ ਕੌਰ, ਪ੍ਰੋਫੈਸਰ ਕਮਲਜੀਤ ਕੌਰ ਤੇ ਪ੍ਰੋਫੈਸਰ ਸੰਦੀਪ ਕੌਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਵੋਟਰ ਜਾਗਰੂਕਤਾ ਅਭਿਆਨ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵੋਟ ਦੀ ਮਹੱਤਤਾ ਸਮਝਾਈ। ਉਨ੍ਹਾਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰ ਯੋਗ ਨਾਗਰਿਕ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਯੋਗ ਨੌਜਵਾਨਾਂ ਦੀਆਂ ਵੋਟਾਂ ਬਣਵਾਉਣ ਤੇ ਚੋਣਾਂ ਸਮੇਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਯੋਗ ਵਿਅਕਤੀਆਂ ਨੂੰ ਵੀ ਵੋਟਰ ਬਣਨ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ। ਕੈਂਪ ਦੌਰਾਨ ਵਿਦਿਆਰਥੀਆਂ ਵਿਚ ਵੋਟ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣੀ ਭੂਮਿਕਾ ਨਿਭਾਉਣ ਵਾਸਤੇ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਤੋਸ਼ ਕਟਾਰੀਆ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਕੀਤੀ ਸ਼ਿਰਕਤ ਅਗਲੀ ਖ਼ਬਰ ਤਰਨਜੀਤ ਸਿੰਘ ਥਾਂਦੀ ਦੀ ਨਿਯੁਕਤੀ ਨਾਲ ਪਾਰਟੀ ਨੂੰ ਮਿਲੀ ਨਵੀਂ ਤਾਕਤ-ਅਕਾਲੀ ਆਗੂ
Ad Position 24