12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਧਾਇਕ ਸੰਤੋਸ਼ ਕਟਾਰੀਆ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਕੀਤੀ ਸ਼ਿਰਕਤ

ਬਲਾਚੌਰ, 11 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਬਲਾਚੌਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਖੇਡਾਂ ਵਤਨ ਪੰਜਾਬ ਦੀਆਂ ਮੌਕੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨਾਲ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਹੋਣਹਾਰ ਖਿਡਾਰੀ ਤੇ ਹੋਰ। 12-09-2026
ਬਲਾਚੌਰ, 11 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਬਲਾਚੌਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਪਤੀ ਅਸ਼ੋਕ ਕਟਾਰੀਆ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਖੇਡ ਮੈਦਾਨ ਵਿੱਚ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਦੇ ਅਧਿਕਾਰੀਆਂ ਵਲੋਂ ਵਿਧਾਇਕਾ ਦਾ ਨਿੱਘਾ ਸਵਾਗਤ ਕੀਤਾ। ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਵੱਖ-ਵੱਖ ਖੇਡਾਂ ਵਿਚ ਭਾਗ ਲੈ ਰਹੇ ਖਿਡਾਰੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜਾਈ ਕੀਤੀ ਗਈ। ਉਨ੍ਹਾਂ ਵਾਲੀਬਾਲ, ਫੁੱਟਬਾਲ ਤੇ ਕ੍ਰਿਕਟ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਖੇਡ ਦੀ ਸ਼ੁਰੂਆਤ ਕਰਵਾਈ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਖਿਡਾਰੀਆਂ ਦੀ ਪ੍ਰਤਿਭਾਵਾਂ ਨੂੰ ਅੱਗੇ ਲਿਆਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਸਗੋਂ ਅਨੁਸ਼ਾਸਨ, ਟੀਮ ਭਾਵਨਾ ਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਅਜਿਹੇ ਹੋਰ ਵੱਡੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ, ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਸਕੂਲਾਂ ਦੇ ਅਧਿਆਪਕ, ਜ਼ਿਲ੍ਹਾ ਖੇਡ ਅਫ਼ਸਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਵਲੋਂ ਖਿਡਾਰੀਆਂ ਦਾ ਉਤਸ਼ਾਹ ਵਧਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ ਮੌਕੇ ਅੱਡਾ ਕੋਟ ਫਤੂਹੀ ਵਿਖੇ ਮੈਡੀਕਲ ਕੈਂਪ ਸ਼ੁਰੂ-ਡਾ. ਪ੍ਰਦੀਪ ਹੀਰਾ, ਡਾ. ਸੰਦੀਪ ਕੌਰ ਅਗਲੀ ਖ਼ਬਰ ਦੂਜਾ ਵੋਟਰ ਜਾਗਰੂਕਤਾ ਕੈਂਪ ਲਗਾਇਆ
Ad Position 24