13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਿਜਲੀ ਦੇ ਲੰਮੇ ਕੱਟਾਂ ਤੋਂ ਰਾਹੋਂ ਵਾਸੀ ਪ੍ਰੇਸ਼ਾਨ

ਰਾਹੋਂ, 12 ਸਤੰਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ ਕੁੱਝ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਬਿਜਲੀ ਬੰਦ ਰਹਿਣ ਕਾਰਨ ਗਰਮੀ ਵਿਚ ਬੱਚੇ, ਬਜ਼ੁਰਗ ਤੇ ਬਿਮਾਰ ਵਿਅਕਤੀ ਬੇਹੱਦ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਰਾਹੋਂ, 12 ਸਤੰਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ ਕੁੱਝ ਸਮੇਂ ਤੋਂ ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਬਿਜਲੀ ਬੰਦ ਰਹਿਣ ਕਾਰਨ ਗਰਮੀ ਵਿਚ ਬੱਚੇ, ਬਜ਼ੁਰਗ ਤੇ ਬਿਮਾਰ ਵਿਅਕਤੀ ਬੇਹੱਦ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਬਿਜਲੀ ਦੇ ਲੰਮੇ ਕੱਟਾਂ ਕਾਰਨ ਘਰਾਂ ਵਿਚ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ ਅਤੇ ਖ਼ਾਸ ਕਰਕੇ ਰਾਤ ਸਮੇਂ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਗਰਮੀ ਵਿਚ ਬਿਨਾਂ ਪੱਖੇ ਤੇ ਕੂਲਰਾਂ ਦੇ ਸਮਾਂ ਗੁਜ਼ਾਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਗਰਮੀ ਦੇ ਮੌਸਮ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਬੇਹੱਦ ਜ਼ਰੂਰੀ ਹੈ, ਪਰ ਵਾਰ-ਵਾਰ ਅਤੇ ਲੰਮੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਦੂਜੇ ਪਾਸੇ ਕਿਸਾਨ ਵੀ ਬਿਜਲੀ ਦੀ ਘੱਟ ਸਪਲਾਈ ਕਾਰਨ ਚਿੰਤਤ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਫ਼ਸਲਾਂ ਨੂੰ ਸਮੇਂ ਸਿਰ ਪਾਣੀ ਦੇਣਾ ਬਹੁਤ ਜ਼ਰੂਰੀ ਹੈ, ਪਰ ਪੂਰੀ ਬਿਜਲੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਮਜਬੂਰੀ ਵੱਸ ਮਹਿੰਗੇ ਭਾਅ ਦਾ ਡੀਜ਼ਲ ਖ਼ਰਚ ਕਰਕੇ ਖੇਤਾਂ ਨੂੰ ਪਾਣੀ ਦੇਣਾ ਪੈ ਰਿਹਾ ਹੈ। ਇਸ ਨਾਲ ਪਹਿਲਾਂ ਹੀ ਵੱਧ ਰਹੇ ਖੇਤੀਬਾੜੀ ਖ਼ਰਚਿਆਂ ਵਿਚ ਹੋਰ ਵਾਧਾ ਹੋ ਰਿਹਾ ਹੈ। ਸ਼ਹਿਰ ਵਾਸੀਆਂ ਤੇ ਕਿਸਾਨਾਂ ਨੇ ਸਰਕਾਰ ਅਤੇ ਸੰਬੰਧਤ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਰਾਹੋਂ ਸ਼ਹਿਰ ਸਮੇਤ ਪਿੰਡਾਂ ਵਿਚ ਨਿਰਵਿਘਨ ਤੇ ਲੋੜ ਅਨੁਸਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ’ਤੇ ਕੀਤੇ ਤਿੱਖੇ ਹਮਲੇ ਅਗਲੀ ਖ਼ਬਰ 26 ਦੀ ਮੋਗਾ ਰੈਲੀ ’ਚ ਭਰਵੀਂ ਸ਼ਮੂਲੀਅਤ ਦਾ ਸੱਦਾ
Ad Position 24