13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼ੇਖੂਪੁਰ ਵਿਖੇ ਦਿਨ ਦਿਹਾੜੇ ਚੋਰਾਂ ਵਲੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਉੜਾਪੜ/ਲਸਾੜਾ, 12 ਸਤੰਬਰ (ਲਖਵੀਰ ਸਿੰਘ ਖੁਰਦ)-ਇਥੋਂ ਨਜ਼ਦੀਕੀ ਪਿੰਡ ਸ਼ੇਖੂਪੁਰ ਵਿਖੇ ਦਿਨ ਦਿਹਾੜੇ ਇਕ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਦਿੰਦਿਆਂ ਬਜੁਰਗ ਔਰਤ ਸੰਤੋਸ਼ ਰਾਣੀ ਨੇ ਦੱਸਿਆ ਕਿ ਮੈਂ ਸਵੇਰੇ 9 ਵਜੇ ਦੇ ਕਰੀਬ ਗੁਆਂਡੀਆਂ ਦੇ ਕਿਸੇ ਧਾਰਮਿਕ ਪ੍ਰੋਗਰਾਮ ’ਤੇ ਗਈ ਹੋਈ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਉੜਾਪੜ/ਲਸਾੜਾ, 12 ਸਤੰਬਰ (ਲਖਵੀਰ ਸਿੰਘ ਖੁਰਦ)-ਇਥੋਂ ਨਜ਼ਦੀਕੀ ਪਿੰਡ ਸ਼ੇਖੂਪੁਰ ਵਿਖੇ ਦਿਨ ਦਿਹਾੜੇ ਇਕ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਦਿੰਦਿਆਂ ਬਜੁਰਗ ਔਰਤ ਸੰਤੋਸ਼ ਰਾਣੀ ਨੇ ਦੱਸਿਆ ਕਿ ਮੈਂ ਸਵੇਰੇ 9 ਵਜੇ ਦੇ ਕਰੀਬ ਗੁਆਂਡੀਆਂ ਦੇ ਕਿਸੇ ਧਾਰਮਿਕ ਪ੍ਰੋਗਰਾਮ ’ਤੇ ਗਈ ਹੋਈ ਸੀ। ਉਸ ਦਾ ਪਤੀ ਖੇਤਾਂ ਵਿਚ ਗਿਆ ਹੋਇਆ ਸੀ ਅਤੇ ਉਸ ਦਾ ਪੁੱਤਰ ਅਤੇ ਨੂੰਹ ਨਵਾਂਸ਼ਹਿਰ ਗਏ ਹੋਏ ਸੀ। ਜਦੋਂ ਉਹ ਅੱਧੇ ਕੁ ਘੰਟੇ ਬਾਅਦ ਹੀ ਵਾਪਸ ਆਈ ਤਾਂ ਘਰ ਦੇ ਇਕ ਕਮਰੇ ਵਿਚ ਪਈਆਂ ਅਲਮਾਰੀਆਂ ਦੀ ਚੰਗੀ ਤਰ੍ਹਾਂ ਫਰੋਲਾ ਫਰਾਲੀ ਕੀਤੀ ਗਈ ਸੀ ਅਤੇ ਅਲਮਾਰੀ ਵਿਚ ਪਏ ਸੋਨੇ ਦੇ ਗਹਿਣੇ ਤੇ ਸਵਾ ਲੱਖ ਰੁਪਏ ਦੇ ਕਰੀਬ ਗਾਇਬ ਸਨ। ਚੋਰ ਸਿੱਧੇ ਹੀ ਉਸ ਕਮਰੇ ਵਿਚ ਵੜੇ ਜਿਸ ਕਮਰੇ ਵਿਚ ਗਹਿਣੇ ਤੇ ਨਕਦੀ ਪਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਕੋਈ 14 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਚੋਰਾਂ ਦੀ ਸੀ. ਸੀ. ਟੀ. ਵੀ. ਫੁਟੇਜ ਤੋਂ ਪਤਾ ਲੱਗਾ ਕਿ ਚੋਰ ਸਿਰਫ 15 ਮਿੰਟ ਵਿਚ ਹੀ ਆਪਣਾ ਕੰਮ ਕਰਕੇ ਚੱਲਦੇ ਬਣੇ । ਇਸ ਸੰਬੰਧੀ ਥਾਣਾ ਮੁਕੰਦਪੁਰ ਦੇ ਐਸ. ਐਚ. ਓ. ਜਸਵਿੰਦਰ ਸਿੰਘ ਨੇ ਕਿਹਾ ਕਿ ਸੀ. ਸੀ. ਟੀ. ਵੀ. ਦੀ ਫੁਟੇਜ ਦੇ ਅਧਾਰ ’ਤੇ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਹਰਦਿਆਲ ਲੱਖਾ ਨੇ ਕਿਹਾ ਕਿ ਫੁਟੇਜ ਵਿਚ ਚੋਰਾਂ ਦੀਆਂ ਤਸਵੀਰਾਂ ਸਾਫ ਨਜ਼ਰ ਆ ਰਹੀਆਂ ਹਨ। ਇਸ ਕਰਕੇ ਇਸ ’ਤੇ ਤੁਰੰਤ ਕਾਰਵਾਈ ਕਰਕੇ ਪਰਿਵਾਰ ਦਾ ਚੋਰੀ ਹੋਇਆ ਸਾਮਾਨ ਵਾਪਸ ਦਿਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਮਜ਼ਾਰਾ ਦਾ ਤਿੰਨ ਦਿਨਾਂ ਮੇਲਾ ਸਮਾਪਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ’ਤੇ ਕੀਤੇ ਤਿੱਖੇ ਹਮਲੇ
Ad Position 24