13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਪੀ. ਏ. ਯੂ. ਨੇ ਕਿਸਾਨ ਮੇਲਾ ਲਗਾਇਆ

ਬਲਾਚੌਰ, 12 ਸਤੰਬਰ (ਨਰੇਸ਼ ਧੌਲ)-ਡਾ. ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਹਾੜ੍ਹੀ ਦੀਆਂ ਫਸਲਾਂ ਸੰਬੰਧੀ ਕਿਸਾਨ ਮੇਲਾ ਲਗਾਇਆ।

Ad Position 21
repet_subhas-goyals [Copy P29]
ਸਟੇਜ ’ਤੇ ਬੈਠੀਆਂ ਪ੍ਰਮੁੱਖ ਸ਼ਖ਼ਸੀਅਤਾਂ, ਹਾਜ਼ਰ ਕਿਸਾਨ ਤੇ ਇਲਾਕਾ ਵਾਸੀ। 13-09-2026
ਬਲਾਚੌਰ, 12 ਸਤੰਬਰ (ਨਰੇਸ਼ ਧੌਲ)-ਡਾ. ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਹਾੜ੍ਹੀ ਦੀਆਂ ਫਸਲਾਂ ਸੰਬੰਧੀ ਕਿਸਾਨ ਮੇਲਾ ਲਗਾਇਆ। ਮੇਲੇ ਦੇ ਮੁੱਖ ਮਹਿਮਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਸਨ ਜਦਕਿ ਮੇਲੇ ਦੀ ਪ੍ਰਧਾਨਗੀ ਪੀ. ਏ. ਯੂ. ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ, ਆਈ. ਏ. ਐੱਸ ਨੇ ਕੀਤੀ। ਇਸ ਤੋਂ ਇਲਾਵਾ ਪੀ. ਏ. ਯੂ. ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ, ਪੀ. ਏ. ਯੂ. ਲੁਧਿਆਣਾ ਦੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ ਸੋਹੂ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਭਜੋਧ ਸਿੰਘ ਸੰਧੂ, ਚੌਧਰੀ ਸਤਨਾਮ ਜਲਾਲਪੁਰ ਅਤੇ ਯੂਨੀਵਰਸਿਟੀ ਉੱਚ ਅਧਿਕਾਰੀਆਂ ਵਲੋਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਿਕਤ ਕੀਤੀ ਗਈ। ਆਪਣੇ ਮੁੱਖ ਭਾਸ਼ਨ ਵਿਚ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੀ. ਏ. ਯੂ. ਨੇ ਨਾ ਸਿਰਫ ਪੰਜਾਬ ਬਲਕਿ ਦੇਸ਼ ਦੀ ਕਿਸਾਨੀ ਨੂੰ ਪ੍ਰਫੁੱਲਿਤ ਕਰਨ ਵਿਚ ਲਾਸਾਨੀ ਭੂਮਿਕਾ ਨਿਭਾਈ ਹੈ। ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਤੇ ਇਕ ਕਿੱਤੇ ਵਜੋਂ ਖੇਤੀ ਦੇ ਮਾਣ ਦੀ ਬਹਾਲੀ ਲਈ ਵੀ ਪੀ. ਏ. ਯੂ. ਦੀ ਕਾਰਗੁਜ਼ਾਰੀ ਇਤਿਹਾਸਕ ਰਹੀ ਹੈ। ਬੱਲੋਵਾਲ ਸੌਂਖੜੀ ਦੇ ਪੀ. ਏ. ਯੂ.-ਖੇਤੀਬਾੜੀ ਕਾਲਜ ਤੇ ਖੇਤਰੀ ਖੋਜ ਕੇਂਦਰ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸ. ਕੰਗ ਨੇ ਕਿਸਾਨਾਂ ਨੂੰ ਇਸ ਗਿਆਨ ਕੇਂਦਰ ਨਾਲ ਜੁੜਨ ਲਈ ਕਿਹਾ। ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਇਹ ਮੇਲੇ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਣਨ, ਉਨ੍ਹਾਂ ਦੇ ਅਨੁਭਵਾਂ ਤੋਂ ਸਿੱਖਣ ਤੇ ਉਨ੍ਹਾਂ ਨੂੰ ਸਹੀ ਮਾਰਗ ਦੱਸਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਦਾ ਉਦੇਸ਼ ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਰਵਾਇਤੀ ਤਰੀਕਿਆਂ ਦੀ ਥਾਂ ਕਾਰੋਬਾਰੀ ਵਿਧੀਆਂ ਨਾਲ ਕਰਨ ਲਈ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਕਰਨੀ ਹੈ। ਪੀ. ਏ. ਯੂ. ਦੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ ਸੋਹੂ ਨੇ ਹਾੜ੍ਹੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨਵੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਵਿਚ ਕਣਕ ਦੀ ਕਿਸਮ ਪੀ. ਬੀ. ਡਬਲਿਊ. 887 ਤੇ ਪੀ. ਬੀ. ਡਬਲਿਊ 927 ਦਾ ਜ਼ਿਕਰ ਕੀਤਾ। ਮਸਰਾਂ ਦੀ ਕਿਸਮ ਐੱਲ. ਐੱਲ. 1613, ਸਰ੍ਹੋਂ ਦੀ ਕਿਸਮ ਪੰਜਾਬ ਰਾਇਆ ਕਨੋਲਾ 7 ਤੇ ਪੰਜਾਬ ਰਾਇਆ 813, ਬਰਸੀਮ ਦੀ ਕਿਸਮ ਬੀ. ਐੱਲ. 45 ਆਦਿ ਦੇ ਗੁਣਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਉਨ੍ਹਾਂ ਨੇ ਇਨ੍ਹਾਂ ਕਿਸਮਾਂ ਦਾ ਜ਼ਿਕਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਵਿਚ ਗੁੱਲੀ ਡੰਡੇ ਦੀ ਰੋਕਥਾਮ, ਸੂਖਮ ਸਿੰਚਾਈ, ਗੋਭੀ ਸਰ੍ਹੋਂ ਤੇ ਤੋਰੀਆ ਦੀ ਅੰਤਰ ਫਸਲੀ ਕਾਸ਼ਤ ਦੇ ਨਾਲ-ਨਾਲ ਅਚਾਰ ਬਣਾਉਣ ਲਈ ਲੈਕਟਿਕ ਐਸਿਡ ਬੈਕਟੀਰੀਆ ਜਾਗ ਦੀ ਤਕਨਾਲੋਜੀ ਸਾਂਝੀ ਕੀਤੀ। ਸਵਾਗਤੀ ਸ਼ਬਦ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਹੇ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਨੇ ਪੰਜਾਬ ਵਿਚ ਅਗਾਂਹਵਧੂ ਖੇਤੀ ਦੀ ਲਹਿਰ ਉਸਾਰੀ ਹੈ ਤੇ ਅਨੇਕ ਕਿਸਾਨਾਂ ਨੂੰ ਮੁਨਾਫੇ ਵਾਲੀ ਖੇਤੀ ਦਾ ਪਹਿਰੇਦਾਰ ਬਣਾਇਆ ਹੈ। ਪੀ. ਏ. ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ। ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਵਿਚ ਅਗਾਂਹਵਧੂ ਕਾਰਜ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ। ਸਨਮਾਨਿਤ ਹੋਣ ਵਾਲੇ ਕਿਸਾਨਾਂ ਵਿਚ ਪਿੰਡ ਸਿਆਣਾ ਦੇ ਜਸਵਿੰਦਰ ਸਿੰਘ ਅਜੀਮਲ, ਪਿੰਡ ਖਾਲਿਦਪੁਰ ਦੇ ਕਿਸਾਨ ਡਾ. ਗੁਰਜੀਤ ਸਿੰਘ ਸੈਣੀ, ਪਿੰਡ ਮਹਿਲਾਵਾਲੀ ਦੇ ਸੰਜੀਵ ਕੁਮਾਰ, ਪਿੰਡ ਰੱਤੇਵਾਲ ਦੇ ਕੁਲਦੀਪ ਸਿੰਘ ਤੇ ਪਿੰਡ ਨੈਣਵਾਂ ਦੇ ਦਿਲਜੀਤ ਸਿੰਘ ਪ੍ਰਮੁੱਖ ਹਨ। ਇਸ ਤੋਂ ਇਲਾਵਾ ਉਘੇ ਕਿਸਾਨ ਮਰਹੂਮ ਮਹਿੰਦਰ ਸਿੰਘ ਦੁਸਾਂਝ ਨੂੰ ਯਾਦ ਵੀ ਕੀਤਾ। ਇਸ ਮੌਕੇ ਵਿਦਿਆਰਥੀ ਅਮਨਜੋਤ ਕੌਰ, ਅਰਸ਼ਦੀਪ ਸਿੰਘ, ਗੁਰਨੀਤ ਕੌਰ ਗੋਸਲ ਤੇ ਕੋਮਲ ਅਰੋੜਾ ਨੂੰ ਡਾ. ਦੇਵ ਰਾਜ ਭੂੰਬਲਾ ਸਕਾਲਰਸ਼ਿਪ ਦੇ ਚੈੱਕ ਦਿੱਤੇ ਗਏ। ਇਸ ਮੌਕੇ ਡਾ. ਦੇਵ ਰਾਜ ਭੂੰਬਲਾ ਦੇ ਸਪੁੱਤਰ ਦਵਿੰਦਰ ਭੂੰਬਲਾ ਨੂੰ ਵੀ ਸਨਮਾਨ ਚਿੰਨ੍ਹ ਨਾਲ ਨਿਵਾਜ਼ਿਆ। ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਤੇ ਡਾ. ਜਸ਼ਲੀਨ ਕੌਰ ਸਿੱਧੂ ਨੇ ਕੀਤਾ। ਅੰਤ ਵਿਚ ਧੰਨਵਾਦ ਦੇ ਸ਼ਬਦ ਪੀ. ਏ. ਯੂ-ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਡੀਨ ਡਾ. ਮਨਮੋਹਨਜੀਤ ਸਿੰਘ ਨੇ ਕਹੇ। ਪੀ. ਏ. ਯੂ. ਦੇ ਵੱਖ-ਵੱਖ ਵਿਸ਼ਅਿਾਂ ਨਾਲ ਸੰਬੰਧਿਤ ਮਾਹਿਰਾਂ ਨੇ ਕਿਸਾਨਾਂ ਨਾਲ ਸਵਾਲ ਜਵਾਬ ਸੈਸ਼ਨ ਦੌਰਾਨ ਬਹੁਤ ਸਾਰੇ ਮਸਲਿਆਂ ਬਾਰੇ ਵਿਚਾਰ ਕੀਤੀ। ਹਾੜ੍ਹੀ ਦੀਆਂ ਫ਼ਸਲਾਂ ਬਾਰੇ ਪੀ. ਏ. ਯੂ. ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ। ਮੇਲੇ ਦੌਰਾਨ ਵੱਖ-ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ. ਏ. ਯੂ. ਦੇ ਵਿਭਾਗਾਂ ਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਕਿਸਾਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ। ਅੰਤ ਵਿਚ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਘਰ ਅੱਗੇ ‘ਪੰਜਾਬ ਮੰਗਦਾ ਹੈ ਜਵਾਬ’ ਤਹਿਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਮਜ਼ਾਰਾ ਦਾ ਤਿੰਨ ਦਿਨਾਂ ਮੇਲਾ ਸਮਾਪਤ
Ad Position 24