14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਮਰਦੀਪ ਕਾਲਜ ਦਾ ਬੀ. ਐਸ. ਸੀ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ

ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਐੱਸ. ਸੀ. ਚੌਥਾ ਸਮੈਸਟਰ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਬੀ. ਐੱਸ. ਸੀ . ( ਮੈਡੀਕਲ) ਦੀ ਵਿਦਿਆਰਥਣ ਕਰਮਨ ਸਪੁੱਤਰੀ ਵਿਜੇ ਕੁਮਾਰ ਵਾਸੀ ਮੁਕੰਦਪੁਰ ਨੇ 82.3 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਤੇ ਜਮਾਤ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਅੰਜਲੀ ਸਪੁੱਤਰੀ ਸਤਨਾਮ ਚੰਦ ਵਾਸੀ ਅਨੀਹਰ ਨੇ 78.8 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਦੂਜਾ ਅਤੇ ਜ਼ਿਲ੍ਹੇ ’ਚੋਂ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥਣ ਸਿਮਰਨਜੀਤ ਕੌਰ ਸਪੁੱਤਰੀ ਕ੍ਰਿਸ਼ਨ ਕੁਮਾਰ ਵਾਸੀ ਝਿੰਗੜਾ ਨੇ 77.3 ਫੀਸਦੀ ਅੰਕ ਹਾਸਿਲ ਕਰਕੇ ਜਮਾਤ ਵਿਚੋਂ ਤੀਜਾ ਤੇ ਜ਼ਿਲ੍ਹੇ ’ਚੋਂ ਚੌਥਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਮੁਸਕਾਨ ਸਪੁੱਤਰੀ ਬਲਵੀਰ ਚੰਦ ਵਾਸੀ ਗੁੜਾ ਨੇ 73 ਫੀਸਦੀ ਅੰਕ ਹਾਸਿਲ ਕਰਕੇ ਜਮਾਤ ’ਚੋਂ ਪਹਿਲਾ ਤੇ ਜ਼ਿਲ੍ਹੇ ’ਚੋਂ ਦੂਸਰਾ ਸਥਾਨ ਹਾਸਿਲ ਕੀਤਾ। ਬੀ. ਐੱਸ. ਸੀ. (ਨਾਨ-ਮੈਡੀਕਲ) ਦੀ ਵਿਦਿਆਰਥਣ ਜਾਨਵੀ ਸਪੁੱਤਰੀ ਮਨਜੀਤ ਕੁਮਾਰ ਵਾਸੀ ਨਗਰ ਨੇ 71.2 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਦੂਜਾ ਤੇ ਜ਼ਿਲ੍ਹੇ ’ਚੋਂ ਚੌਥਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਮੰਨਤ ਸਪੁੱਤਰੀ ਮਨਦੀਪ ਕੁਮਾਰ ਵਾਸੀ ਲਾਧੜਾ ਨੇ 69.6 ਫੀਸਦੀ ਅੰਕ ਹਾਸਿਲ ਕਰਕੇ ਜਮਾਤ ’ਚੋਂ ਤੀਸਰਾ ਸਥਾਨ ਤੇ ਜ਼ਿਲ੍ਹੇ ’ਚੋਂ ਪੰਜਵਾਂ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਨੇ ਵਿਭਾਗ ਦੇ ਇੰਚਾਰਜ ਡਾ. ਆਸ਼ਿਮਾ ਪਾਸੀ, ਡਾ. ਸੰਗੀਤਾ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਬਾਜਵਾ ਕੋਟ ਰਾਂਝਾ ਨੂੰ ਸੌਂਪੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਜਨਰਲ ਕੌਂਸਲ ਮੈਂਬਰ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਡਾ. ਅੰਬੇਡਕਰ ਦੀ ਨਿਡਰ ਸੋਚ ’ਤੇ ਪਹਿਰਾ ਦੇਣਾ ਸਾਡਾ ਫ਼ਰਜ਼-ਮਨਜੀਤ ਸਿੰਘ ਐਡਵੋਕੇਟ
Ad Position 24