14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹਰਦੀਪ ਸਿੰਘ ਬਾਜਵਾ ਕੋਟ ਰਾਂਝਾ ਨੂੰ ਸੌਂਪੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਜਨਰਲ ਕੌਂਸਲ ਮੈਂਬਰ ਦੀ ਜ਼ਿੰਮੇਵਾਰੀ

ਰਾਹੋਂ, 12 ਸਤੰਬਰ (ਉਂਕਾਰ ਸਿੰਘ ਰਾਠੋਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਨਵਾਂਸ਼ਹਿਰ ਤੋਂ ਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਰਾਹੋਂ, 12 ਸਤੰਬਰ (ਉਂਕਾਰ ਸਿੰਘ ਰਾਠੋਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਨਵਾਂਸ਼ਹਿਰ ਤੋਂ ਸ. ਹਰਦੀਪ ਸਿੰਘ ਬਾਜਵਾ ਕੋਟ ਰਾਂਝਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ, ਸਰਗਰਮੀ ਤੇ ਪਾਰਟੀ ਲਈ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਪੰਜਾਬ ਜਨਰਲ ਕੌਂਸਲ ਮੈਂਬਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਉਪਰੰਤ ਸ. ਹਰਦੀਪ ਸਿੰਘ ਬਾਜਵਾ ਕੋਟ ਰਾਂਝਾ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਇਕਜੁੱਟ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਸ. ਬਾਜਵਾ ਨੇ ਇਸ ਜ਼ਿੰਮੇਵਾਰੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਐੱਸ. ਜੀ. ਪੀ. ਸੀ. ਤੇ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਸਮੇਤ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਸਾਗਰ ਸਕੂਲ ਦੀ ਸੁਮਨਦੀਪ ਨੇ ਬਾਕਸਿੰਗ ’ਚ ਜਿੱੱਤਿਆ ਸੋਨ ਤਗਮਾ ਅਗਲੀ ਖ਼ਬਰ ਅਮਰਦੀਪ ਕਾਲਜ ਦਾ ਬੀ. ਐਸ. ਸੀ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ
Ad Position 24