13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਹੋਣਹਾਰ ਵਿਦਿਆਰਥੀ ਮਨਪ੍ਰੀਤ ਕੌਰ, ਕਨਿਕਾ, ਮਨਜੋਤ ਸਿਆਣ, ਮੋਹਿਤ ਸਿੰਘ। ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 12 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਕਾਮ ਸਮੈਸਟਰ ਚੌਥੇ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ।

Ad Position 21
No active advertisement
ਅਜੀਤ ਡੈਸਕ 13-09-2026
ਬੰਗਾ, 12 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਕਾਮ ਸਮੈਸਟਰ ਚੌਥੇ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਤੇ ਕਨਿਕਾ ਨੇ 7.36 ਐਸ. ਜੀ. ਪੀ. ਏ. ਹਾਸਿਲ ਕਰਕੇ ਕਾਲਜ ਵਿਚੋਂ ਪਹਿਲਾ, ਮਨਜੋਤ ਸਿਆਣ ਨੇ 7.09 ਐਸ. ਜੀ. ਪੀ. ਏ. ਹਾਸਿਲ ਕਰਕੇ ਕਾਲਜ ਵਿਚੋਂ ਦੂਜਾ ਤੇ ਮੋਹਿਤ ਸਿੰਘ ਨੇ 6.55 ਐਸ. ਜੀ. ਪੀ. ਏ. ਹਾਸਿਲ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਸ ਸੰਸਥਾ ਨੇ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਮੱਲਾਂ ਮਾਰ ਕੇ ਸੰਸਥਾ ਦਾ ਨਾਂਅ ਵਿਸ਼ਵ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਸ. ਸੀ., ਬੀ. ਸੀ., ਘੱਟ ਗਿਣਤੀ ਤੋਂ ਇਲਾਵਾ ਅੰਮ੍ਰਿਤਧਾਰੀ ਵਿਦਿਆਰਥੀਆਂ ਤੇ ਖਿਡਾਰੀਆਂ ਲਈ ਇਹ ਸੰਸਥਾ ਵਿਸ਼ੇਸ਼ ਰਿਆਇਤਾਂ ਦੇ ਕੇ ਇਲਾਕੇ ਦੀ ਮੋਹਰੀ ਸੰਸਥਾ ਸਾਬਤ ਹੋਈ ਹੈ, ਜਿਸ ਦਾ ਫਾਇਦਾ ਇਲਾਕੇ ਦੇ ਵਿਦਿਆਰਥੀਆਂ ਨੂੰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਭਾਗ ਦੇ ਅਧਿਆਪਕ ਸਹਿਬਾਨ ਪ੍ਰੋ. ਗੁਰਸ਼ਾਨ ਸਿੰਘ, ਪ੍ਰੋ. ਰਵਿੰਦਰ ਕੌਰ ਤੇ ਪ੍ਰੋ. ਪ੍ਰਭਦੀਪ ਕੌਰ ਨੂੰ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਬਾਦ ਵੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਲੱਗਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ-ਅਜੇ ਮੰਗੂਪੁਰ ਅਗਲੀ ਖ਼ਬਰ ਬਾਇਓ ਗੈਸ ਪਲਾਂਟ ਦੇ ਵਿਰੋਧ ’ਚ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ’ਚ ਵਿਰੋਧ ਮਤੇ ਪਾਏ
Ad Position 24