13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਮੈਂਬਰ ਗੱਲਬਾਤ ਸਮੇਂ। ਨਵਾਂਸ਼ਹਿਰ ਬਲਾਕ ਦੇ ਲੰਬਿਤ ਬਿੱਲ ਤੁਰੰਤ ਕਲੀਅਰ ਕੀਤੇ ਜਾਣ-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ)

ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ), ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਨਵਾਂਸ਼ਹਿਰ ਬਲਾਕ ਦੇ ਆਂਗਣਵਾੜੀ ਵਰਕਰਾਂ ਦੇ ਲੰਬਿਤ ਬਿੱਲ ਤੁਰੰਤ ਕਲੀਅਰ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਵਲੋਂ ਇਸ ਸੰਬੰਧੀ ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ), ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਨਵਾਂਸ਼ਹਿਰ ਬਲਾਕ ਦੇ ਆਂਗਣਵਾੜੀ ਵਰਕਰਾਂ ਦੇ ਲੰਬਿਤ ਬਿੱਲ ਤੁਰੰਤ ਕਲੀਅਰ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਵਲੋਂ ਇਸ ਸੰਬੰਧੀ ਸੀ. ਡੀ. ਪੀ. ਓ. ਅ ਡੀ. ਪੀ. ਓ. ਨਵਾਂਸ਼ਹਿਰ ਨੂੰ ਕਈ ਵਾਰ ਮੰਗ-ਪੱਤਰ ਦੇ ਕੇ ਜਾਣੂੰ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ 31 ਜੁਲਾਈ ਨੂੰ ਡਾਇਰੈਕਟੋਰੇਟ ਚੰਡੀਗੜ੍ਹ ਨੂੰ ਵੀ ਲਿਖਤੀ ਮੰਗ-ਪੱਤਰ ਭੇਜ ਕੇ ਮਾਮਲੇ ਦੇ ਹੱਲ ਦੀ ਮੰਗ ਕੀਤੀ ਗਈ ਸੀ। ਯੂਨੀਅਨ ਆਗੂਆਂ ਨੇ ਦੱਸਿਆ ਕਿ 12 ਬਿੱਲਾਂ ਵਿਚੋਂ ਸਿਰਫ਼ 5 ਬਿੱਲ ਹੀ ਖਜ਼ਾਨੇ ਵਿਚ ਭੇਜੇ ਗਏ ਹਨ, ਪਰ ਉਨ੍ਹਾਂ ਦੀ ਰਕਮ ਵੀ ਅਜੇ ਤੱਕ ਵਰਕਰਾਂ ਦੇ ਖਾਤਿਆਂ ਵਿਚ ਨਹੀਂ ਪਹੁੰਚੀ। ਬਾਕੀ ਬਿੱਲ ਵੀ ਲੰਬਿਤ ਪਏ ਹਨ, ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਦੋਸ਼ ਲਗਾਇਆ ਕਿ ਸੀ. ਡੀ. ਪੀ. ਓ. ਗਗਨਦੀਪ ਸਿੰਘ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਜਥੇਬੰਦੀ ਨੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਤੋਂ ਮੰਗ ਕੀਤੀ ਹੈ ਕਿ ਸੀ. ਡੀ. ਪੀ. ਓ. ਨੂੰ ਸਖ਼ਤ ਹਦਾਇਤਾਂ ਜਾਰੀ ਕਰਕੇ ਦੋ ਦਿਨਾਂ ਦੇ ਅੰਦਰ ਸਾਰੇ ਲੰਬਿਤ ਬਿੱਲ ਕਲੀਅਰ ਕਰਵਾਏ ਜਾਣ ਤੇ ਜਥੇਬੰਦੀ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਨਵਾਂਸ਼ਹਿਰ ਵਿਖੇ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਕੌਰ ਜ਼ਿਲ੍ਹਾ ਪ੍ਰਧਾਨ, ਲਖਵਿੰਦਰ ਕੌਰ ਜ਼ਿਲ੍ਹਾ ਸੈਕਟਰੀ, ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰ. ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਉਣ ਸਮੇਂ ਕਾਲਜ ਸਟਾਫ਼। ਸਿੱਖ... ਅਗਲੀ ਖ਼ਬਰ ਭਰੋਲੀ ਛਿੰਝ ਮੇਲੇ ’ਚ ਪਟਕੇ ਦੀ ਕੁਸ਼ਤੀ ਪਹਿਲਵਾਨ ਆਰੀਅਨ ਦਿੱਲੀ ਨੇ ਜਿੱਤੀ
Ad Position 24