13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਗੱਲਬਾਤ ਕਰਦੇ ਹੋਏ ਨਾਲ ਪ੍ਰੋ. ਪ੍ਰਗਣ ਸਿੰਘ ਅਟਵਾਲ ਤੇ ਹੋਰ। ਬੰਗਾ ਵਲੋਂ ਪਿੰਡਾਂ ’ਚ ਕਾਂਗਰਸ ਦੀ ਮਜ਼ਬੂਤੀ ਲਈ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ

ਕਟਾਰੀਆਂ, 12 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਮਾਂਗਟ ਦੇ ਬੰਗਾ ਪਰਿਵਾਰ ਵਲੋਂ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਤੇ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਲਈ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਵਲੋਂ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਖੁਸ਼ੀ ਭਰੇ ਸ਼ਬਦਾਂ ਵਿਚ ਪ੍ਰਸੰਸਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਿਸਾਨ ਸੈੱਲ ਦੇ ਪ੍ਰਧਾਨ ਕਮਲਜੀਤ ਬੰਗਾ ਨੇ ਕਿਹਾ ਕਿ ਆਏ ਦਿਨ ਵਿਰੋਧੀ ਪਾਰਟੀਆਂ ਤੋਂ ਤੋੜ ਵਿਛੋੜਾ ਕਰਕੇ ਅਨੇਕਾਂ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨੂੰ ਤਰਜੀਹ ਦੇ ਰਹੇ ਹਨ। ਜਿਸ ਤੋਂ ਸਾਬਤ ਹੋ ਰਿਹਾ ਹੈ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਤੋਂ ਸਿਵਾਏ ਬਾਕੀ ਸਭ ਵਿਰੋਧੀ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਕਾਂਗਰਸ ਸਰਕਾਰ ਵੇਲੇ ਸ਼ੁਰੂ ਹੋਈਆਂ ਲੋਕ ਭਲਾਈ ਸਕੀਮਾਂ ਦਾ ਗਲ ਵੀ ਮੌਜੂਦਾ ਕੇਂਦਰ ਤੇ ਪੰਜਾਬ ਸਰਕਾਰ ਸਮੇਂ ਘੁੱਟਦਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਕਟਾਰੀਆਂ, 12 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਮਾਂਗਟ ਦੇ ਬੰਗਾ ਪਰਿਵਾਰ ਵਲੋਂ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਤੇ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਲਈ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਵਲੋਂ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਖੁਸ਼ੀ ਭਰੇ ਸ਼ਬਦਾਂ ਵਿਚ ਪ੍ਰਸੰਸਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਿਸਾਨ ਸੈੱਲ ਦੇ ਪ੍ਰਧਾਨ ਕਮਲਜੀਤ ਬੰਗਾ ਨੇ ਕਿਹਾ ਕਿ ਆਏ ਦਿਨ ਵਿਰੋਧੀ ਪਾਰਟੀਆਂ ਤੋਂ ਤੋੜ ਵਿਛੋੜਾ ਕਰਕੇ ਅਨੇਕਾਂ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨੂੰ ਤਰਜੀਹ ਦੇ ਰਹੇ ਹਨ। ਜਿਸ ਤੋਂ ਸਾਬਤ ਹੋ ਰਿਹਾ ਹੈ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਤੋਂ ਸਿਵਾਏ ਬਾਕੀ ਸਭ ਵਿਰੋਧੀ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ ਕਿਉਂਕਿ ਕਾਂਗਰਸ ਸਰਕਾਰ ਵੇਲੇ ਸ਼ੁਰੂ ਹੋਈਆਂ ਲੋਕ ਭਲਾਈ ਸਕੀਮਾਂ ਦਾ ਗਲ ਵੀ ਮੌਜੂਦਾ ਕੇਂਦਰ ਤੇ ਪੰਜਾਬ ਸਰਕਾਰ ਸਮੇਂ ਘੁੱਟਦਾ ਜਾ ਰਿਹਾ ਹੈ। ਜਿਸ ਤੋਂ ਲੋਕ ਕਾਫੀ ਚਿੰਤਾ ਦੇ ਆਲਮ ਵਿਚ ਦਿਸ ਰਹੇ ਹਨ। ਕਮਲਜੀਤ ਬੰਗਾ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਲੋਕ ਮੌਜੂਦਾ ਸਰਕਾਰ ਦੀਆਂ ਮਨਮਾਨੀਆਂ ਤੋਂ ਅੱਕ ਚੁੱਕੇ ਹਨ ਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ’ਚ ਫਤਵਾ ਦੇ ਕੇ ਮੌਜੂਦਾ ਪੰਜਾਬ ਸਰਕਾਰ ਨੂੰ ਚੱਲਦਾ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਪ੍ਰੋ. ਪ੍ਰਗਣ ਸਿੰਘ, ਗੁਰਦੀਪ ਸਿੰਘ ਅਟਵਾਲ, ਭਲਵਾਨ ਰਾਜ ਕੁਮਾਰ ਢੰਢੂਹਾ, ਗੁਰਨੇਕ, ਗੁਰਦੀਪ ਸਿੰਘ, ਤੇਜੀ ਘੁੰਮਣ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਐਲ. ਐਮ. ਕਾਲਜ ਨਵਾਂਸ਼ਹਿਰ ਵਿਖੇ ਵੋਟਰ ਰਜਿਸਟ੍ਰੇਸ਼ਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸੰਡਰੇਵਾਲ ਛਿੰਝ ਮੇਲੇ ’ਚ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਹੇਮ ਰਾਜ ਰਾਜ਼ੀ ਨੇ ਕੀਤੀ ਸ਼ਿਰਕਤ
Ad Position 24