13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਮਰਦੀਪ ਕਾਲਜ ਮੁਕੰਦਪੁਰ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ। ਸੈਮੀਨਾਰ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂੰ ਕਰਵਾਉਣਾ ਸੀ।

Ad Position 21
repet_subhas-goyals [Copy P29]
ਅਮਰਦੀਪ ਕਾਲਜ ਮੁਕੰਦਪੁਰ ਵਿਖੇ ਲਗਾਏ ਜਾਗਰੂਕਤਾ ਸੈਮੀਨਾਰ ਦੇ ਦ੍ਰਿਸ਼। 13-09-2026
ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ। ਸੈਮੀਨਾਰ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂੰ ਕਰਵਾਉਣਾ ਸੀ। ਕੈਂਪ ਵਿਚ ਰੈੱਡ ਕਰਾਸ ਸੁਸਾਇਟੀ ਨਵਾਂਸ਼ਹਿਰ ਦੇ ਕੌਂਸਲਰ ਮੈਡਮ ਕਮਲਜੀਤ ਕੌਰ ਤੇ ਸ. ਚਮਨ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੇ ਸਰੀਰਕ, ਮਾਨਸਿਕ, ਆਰਥਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਖ਼ਰਾਬ ਕਰਦਾ ਹੈ, ਸਗੋਂ ਪਰਿਵਾਰਕ ਜੀਵਨ ਤੇ ਸਮਾਜ ’ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਪੜ੍ਹਾਈ, ਸੱਭਿਆਚਾਰਕ ਗਤੀਵਿਧੀਆਂ ਤੇ ਰਚਨਾਤਮਕ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਮਨਜੀਤ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਿਚ ਵਿਦਿਆਰਥੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਅਤੇ ਵੱਖ-ਵੱਖ ਨਸ਼ਾ ਛੁਡਾਉ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ। ਕੈਂਪ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਇਸ ਸਮੇਂ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। ਡਾ. ਨਿਰਦੋਸ਼ ਕੌਰ ਨੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਾਉਣ ’ਤੇ ਸੜੋਆ ਵਾਸੀਆਂ ਨੇ ਹਾਈਕਮਾਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਕੇਂਦਰ ਤੇ ਸੂਬਾ ਸਰਕਾਰ ਸਿਰਫ ਪੂੰਜੀਪਤੀ ਕਾਰਪੋਰੇਟ ਪੱਖ ਦੀਆਂ ਨੀਤੀਆਂ ਲਾਗੂ ਕਰ ਰਹੀਆਂ-ਕਰਨ ਸਿੰਘ ਰਾਣਾ
Ad Position 24