13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਰਾਲੀ ਪ੍ਰਬੰਧਨ ਸੰਬੰਧੀ ਚੱਕ ਸਿੰਘਾਂ ਤੇ ਰੁੜਕੀ ਖਾਸ ਵਿਖੇ ਕਿਸਾਨ ਜਾਗਰੂਕਤਾ ਕੈਂਪ

ਸਮੁੰਦੜਾ, 12 ਸਤੰਬਰ (ਤੀਰਥ ਸਿੰਘ ਰੱਕੜ)-ਸਹਿਕਾਰੀ ਸਭਾ ਪਿੰਡ ਚੱਕ ਸਿੰਘਾ ਤੇ ਰੁੜਕੀ ਖਾਸ ਵਿਖੇ ਖੇਤੀਬਾੜੀ ਬਲਾਕ ਦਫ਼ਤਰ ਗੜ੍ਹਸ਼ੰਕਰ ਵਲੋਂ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਬਹਾਦਰ ਸਿੰਘ ਖੇਤੀਬਾੜੀ ਸਬ-ਇੰਸਪੈਕਟਰ ਨੇ ਕਿਸਾਨਾਂ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸਾੜਨ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਥੇ ਨਾਲ ਹੀ ਖੇਤਾਂ ਦੀ ਉਪਜਾਊ ਸ਼ਕਤੀ ਵੀ ਬੇਹੱਦ ਘੱਟ ਜਾਂਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸਮੁੰਦੜਾ, 12 ਸਤੰਬਰ (ਤੀਰਥ ਸਿੰਘ ਰੱਕੜ)-ਸਹਿਕਾਰੀ ਸਭਾ ਪਿੰਡ ਚੱਕ ਸਿੰਘਾ ਤੇ ਰੁੜਕੀ ਖਾਸ ਵਿਖੇ ਖੇਤੀਬਾੜੀ ਬਲਾਕ ਦਫ਼ਤਰ ਗੜ੍ਹਸ਼ੰਕਰ ਵਲੋਂ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਬਹਾਦਰ ਸਿੰਘ ਖੇਤੀਬਾੜੀ ਸਬ-ਇੰਸਪੈਕਟਰ ਨੇ ਕਿਸਾਨਾਂ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸਾੜਨ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਥੇ ਨਾਲ ਹੀ ਖੇਤਾਂ ਦੀ ਉਪਜਾਊ ਸ਼ਕਤੀ ਵੀ ਬੇਹੱਦ ਘੱਟ ਜਾਂਦੀ ਹੈ। ਇਸ ਮੌਕੇ ਉਨ੍ਹਾਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਤੇ ਸਰਕਾਰ ਵਲੋਂ ਜਾਰੀ ਕੀਤੀ ਜਾ ਰਹੀ ਸਬਸਿਡੀ ਤੇ ਵੱਖ-ਵੱਖ ਕਿਸਾਨ ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਜਸਵਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਤੇ ਹਰਪ੍ਰੀਤ ਸਿੰਘ ਖੇਤੀਬਾੜੀ ਸਬ- ਇੰਸਪੈਕਟਰ ਨੇ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਨ ਅਤੇ ਖੇਤਾਂ ਵਿਚ ਜ਼ਿਆਦਾ ਘਾਤਕ ਦਵਾਈਆਂ ਅਤੇ ਲੋੜ ਤੋਂ ਵੱਧ ਖਾਦਾਂ ਦੀ ਵਰਤੋਂ ਨਾ ਕਰਨ ਸੰਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਸਰਪੰਚ ਚੱਕ ਸਿੰਘਾ, ਨੇਕਪਾਲ ਸਿੰਘ ਸਕੱਤਰ ਸਹਿਕਾਰੀ ਸਭਾ, ਬਖਸ਼ੀਸ਼ ਸਿੰਘ, ਪਰਮਜੀਤ ਸਿੰਘ ਪੰਮਾ, ਸਤਨਾਮ ਸਿੰਘ, ਤੀਰਥ ਸਿੰਘ ਪੰਚ, ਨੰਬਰਦਾਰ ਦਿਲਾਵਰ ਸਿੰਘ, ਅਮਰੀਕ ਸਿੰਘ, ਆਤਮਾ ਸਿੰਘ, ਰੇਵਲ ਸਿੰਘ, ਰਤਨ ਸਿੰਘ, ਦਿਲਾਵਰ ਸਿੰਘ,ਲਾਲੀ, ਸੰਤੋਖ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗੋਲਾ ਸਰਕਾਰੀ ਕੰਨਿਆ ਸਕੂਲ ਬੰਗਾ ਵਿਖੇ ਅਧਿਆਪਕਾਂ ਦੇ ਸਨਮਾਨ ’ਚ ਸਮਾਗਮ ਅਗਲੀ ਖ਼ਬਰ ਸੁੱਕੇ ਦਰੱਖਤ ਦੇ ਰਹੇ ਹਨ ਦੁਰਘਟਨਾਵਾਂ ਨੂੰ ਸੱਦਾ
Ad Position 24