14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬੰਗਾ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਬੰਗਾ, 13 ਸਤੰਬਰ (ਧਰਮਵੀਰ ਪਾਲ)-ਬੰਗਾ ਸਦਰ ਪੁਲਿਸ ਵਲੋਂ ਇਕ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਸੰਦੀਪ ਸਿੰਘ ਏ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਬੰਗਾ, 13 ਸਤੰਬਰ (ਧਰਮਵੀਰ ਪਾਲ)-ਬੰਗਾ ਸਦਰ ਪੁਲਿਸ ਵਲੋਂ ਇਕ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਸੰਦੀਪ ਸਿੰਘ ਏ. ਐਸ. ਆਈ. ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ‘ਤੇ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਸਨ। ਜਦੋਂ ਉਹ ਥਾਣਾ ਸਦਰ ਬੰਗਾ ਤੋਂ ਪਿੰਡ ਕਾਹਮਾ ਤੋਂ ਖਟਕੜ ਕਲਾਂ ਹੁੰਦੇ ਹੋਏ ਭਰੋ ਮਜਾਰਾ ਸਾਈਡ ਵੱਲ ਨੂੰ ਜਾ ਰਹੇ ਸੀ, ਤਾਂ ਇਕ ਔਰਤ ਧਾਰਮਿਕ ਸਥਾਨ ਦੇ ਕੋਲ ਖੜ੍ਹੀ ਸੀ ਜੋ ਕਿ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਈ ਅਤੇ ਆਪਣੇ ਹੱਥ ਵਿਚ ਫੜਿਆ ਮੋਮੀ ਲਿਫਾਫਾ ਹੇਠਾਂ ਸੁੱਟ ਦਿੱਤਾ ਅਤੇ ਪਿੱਛੇ ਨੂੰ ਮੁੜਨ ਲੱਗੀ ਤਾਂ ਉਨ੍ਹਾਂ ਸਾਥੀ ਕਰਮਚਾਰੀਆ ਦੀ ਮਦਦ ਨਾਲ ਉਸ ਨੂੰ ਗ੍ਰਿਫਤਾਰ ਕੀਤਾ। ਉਸ ਦਾ ਨਾਂਅ ਪਤਾ ਪੁੱਛਣ ‘ਤੇ ਉਨ੍ਹਾਂ ਨੇ ਆਪਣਾ ਨਾਂਅ ਮਨਜੀਤ ਕੌਰ ਪਤਨੀ ਹਰਜੀਤ ਰਾਮ ਵਾਸੀ ਕਿੰਗਰਾ ਚੋਅ ਵਾਲਾ ਥਾਣਾ ਭੋਗਪੁਰ ਹਾਲ ਵਾਸੀ ਕਾਹਮਾ ਥਾਣਾ ਸਦਰ ਬੰਗਾ ਦੱਸਿਆ, ਉਸ ਵਲੋਂ ਸੁੱਟੇ ਲਿਫਾਫੇ ਵਿੱਚ ਦੀ ਜਾਂਚ ਕੀਤੀ ਤਾਂ ਉਸ ਵਿੱਚ 10 ਗ੍ਰਾਮ ਹੈਰੋਇਨ ਬਰਾਮਦ ਹੋਈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਕਿਲ੍ਹਾ ਗੁਣਾਚੌਰ ਤੋਂ ਸਜਾਏ ਨਗਰ ਕੀਰਤਨ ਦਾ ਝਿੰਗੜਾਂ ਪੁੱਜਣ ’ਤੇ ਸਵਾਗਤ ਅਗਲੀ ਖ਼ਬਰ ਕਮਾਮ ਨਹਿਰ ਵਿਚੋਂ ਔਰਤ ਦੀ ਲਾਸ਼ ਮਿਲੀ
Ad Position 24