14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਮਜਾਰੀ/ਸਾਹਿਬਾ, 13 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਇਲਾਕੇ ਵਿਚ ਦਿਨ-ਰਾਤ ਲੱਗ ਰਹੇ ਲੰਬੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿਜਲੀ ਦੀ ਵਾਰ-ਵਾਰ ਬੰਦ ਹੋ ਰਹੀ ਸਪਲਾਈ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਜਾਰੀ/ਸਾਹਿਬਾ, 13 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਇਲਾਕੇ ਵਿਚ ਦਿਨ-ਰਾਤ ਲੱਗ ਰਹੇ ਲੰਬੇ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿਜਲੀ ਦੀ ਵਾਰ-ਵਾਰ ਬੰਦ ਹੋ ਰਹੀ ਸਪਲਾਈ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਨਿਰਵਿਘਨ ਬਿਜਲੀ ਸਪਲਾਈ ਦੇ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਪੱਧਰ ’ਤੇ ਖੋਖਲੇ ਸਾਬਤ ਹੋ ਰਹੇ ਹਨ। ਇਸ ਬਾਰੇ ਸਾਬਕਾ ਸਰਪੰਚ ਗੁਰਨੇਕ ਸਿੰਘ ਟੱਪਰੀਆਂ ਰਾਣੇਵਾਲ, ਜਥੇਦਾਰ ਹਰਭਜਨ ਸਿੰਘ, ਗੁਰਨਾਮ ਸਿੰਘ, ਨੰਬਰਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਟੱਪਰੀਆਂ ਰਾਣੇਵਾਲ, ਖਰੌੜ-ਭਨੂੰ ਤੇ ਹੋਰ ਆਸ-ਪਾਸ ਦੇ ਪਿੰਡ ਬਲਾਚੌਰ ਬਿਜਲੀ ਘਰ ਨਾਲ ਜੋੜੇ ਹੋਏ ਹਨ। ਇਹ ਬਲਾਚੌਰ ਦੇ ਗਰਿਡ ਨਾਲ ਜੁੜੇ ਆਖਰੀ ਪਿੰਡ ਹੋਣ ਕਾਰਨ ਇਥੇ ਮਹੀਨੇ ਵਿਚ 15 ਦਿਨ ਰਾਤ ਬਿਜਲੀ ਤੋਂ ਬਗੈਰ ਕੱਟਣੇ ਪੈ ਰਹੇ ਹਨ। ਦਿਨ ਸਮੇਂ ਬਿਜਲੀ ਦੇ ਲੰਬੇ ਕੱਟਾਂ ਕਾਰਨ ਘਰੇਲੂ ਕੰਮਕਾਜ, ਦੁਕਾਨਦਾਰਾਂ ਦੇ ਕਾਰੋਬਾਰ ਤੇ ਛੋਟੇ ਉਦਯੋਗਾਂ ’ਤੇ ਮਾੜਾ ਅਸਰ ਪੈ ਰਿਹਾ ਹੈ। ਰਾਤ ਸਮੇਂ ਬਿਜਲੀ ਬੰਦ ਰਹਿਣ ਕਾਰਨ ਲੋਕਾਂ ਨੂੰ ਗਰਮੀ ਤੇ ਮੱਛਰਾਂ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਬੱਚਿਆਂ, ਬਜ਼ੁਰਗਾਂ ਤੇ ਬਿਮਾਰ ਵਿਅਕਤੀਆਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਬਿਜਲੀ ਸਪਲਾਈ ਵਿਚ ਸੁਧਾਰ ਕਰਨ ਸੰਬੰਧੀ ਸਰਕਾਰੀ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਵੱਖਰੀ ਨਜ਼ਰ ਆ ਰਹੀ ਹੈ। ਵਾਰ-ਵਾਰ ਲੱਗਦੇ ਕੱਟਾਂ ਕਾਰਨ ਲੋਕਾਂ ਵਿਚ ਬਿਜਲੀ ਵਿਭਾਗ ਤੇ ਸਰਕਾਰ ਪ੍ਰਤੀ ਨਾਰਾਜ਼ਗੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਇਲਾਕਾ ਵਾਸੀਆਂ ਨੇ ਸਰਕਾਰ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਲੰਬੇ ਬਿਜਲੀ ਕੱਟਾਂ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਸਪਲਾਈ ਨੂੰ ਨਿਰਵਿਘਨ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ। ਲੋਕਾਂ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਰੂ ਨਸ਼ਿਆਂ ਵਿਰੁੱਧ, ਮੁਫ਼ਤ ਵਿੱਦਿਆ ਲਈ ਤੇ ਰੋਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲੇ ਹੀ ਭਗਤ ਸਿੰਘ ਦੇ ਅਸਲ ਵਾਰਸ-ਬੀਬੀ ਸ਼... ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਕਿਲ੍ਹਾ ਗੁਣਾਚੌਰ ਤੋਂ ਸਜਾਏ ਨਗਰ ਕੀਰਤਨ ਦਾ ਝਿੰਗੜਾਂ ਪੁੱਜਣ ’ਤੇ ਸਵਾਗਤ
Ad Position 24