14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਆਯੁਰਵੈਦਿਕ ਤੇ ਹੋਮਿਓਪੈਥੀ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ

ਸਾਹਲੋਂ, 13 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਆਯੁਸ਼ ਕਮਿਸ਼ਨਰ ਪੰਜਾਬ ਡਾਇਰੈਕਟਰ ਆਯੂਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸਾਹਲੋਂ, 13 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਆਯੁਸ਼ ਕਮਿਸ਼ਨਰ ਪੰਜਾਬ ਡਾਇਰੈਕਟਰ ਆਯੂਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ. ਸਰਬਜੀਤ ਕੌਰ ਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰਾਜੀਵ ਜਿੰਦੀਆ ਦੀ ਅਗਵਾਈ ’ਚ ਬੱਸ ਅੱਡਾ ਪਿੰਡ ਕਮਾਮ ਵਿਖੇ ਆਯੂਰਵੈਦਿਕ ਅਤੇ ਹੋਮਿਓਪੈਥੀ ਦਵਾਈਆਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਡਾਕਟਰ ਸਰਬਜੀਤ ਕੌਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਕੀਤਾ। ਕੈਂਪ ਵਿਚ ਡਾ. ਰਜਨੀਸ਼ ਕੁਮਾਰ ਤੇ ਡਾ. ਜਯੋਤੀ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਆਯੂਰਵੈਦਿਕ ਦਵਾਈਆਂ ਦਿੱਤੀਆਂ ਗਈਆਂ ਅਤੇ ਹੋਮਿਓਪੈਥੀ ਵਿਭਾਗ ਵਲੋਂ ਡਾ. ਹਰਦੀਪ ਸਿੰਘ ਤੇ ਡਾ. ਅਮਰਿੰਦਰ ਸਿੰਘ ਨੇ ਮਰੀਜ਼ਾਂ ਦੀ ਜਾਂਚ ਕਰਕੇ ਹੋਮਿਓਪੈਥੀ ਦਵਾਈਆਂ ਦਿੱਤੀਆਂ। ਇਸੇ ਮੌਕੇ ਦਵਾਈਆਂ ਦੀ ਵੰਡ ਹਰਜਿੰਦਰ ਸਿੰਘ ਤੇ ਇੰਦਰਜੀਤ ਕੌਰ ਫਾਰਮਾਸਿਸਟ ਵਲੋਂ ਮਰੀਜ਼ਾਂ ਨੂੰ ਕੀਤੀ ਗਈ। ਕੈਂਪ ਵਿਚ ਆਯੁਰਵੈਦਿਕ ਵਿਭਾਗ ਵਲੋਂ 632 ਤੇ ਹੋਮਿਓਪੈਥੀ ਵਿਭਾਗ ਵਲੋਂ 365 ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ਇੰਚਾਰਜ ਡਾਕਟਰ ਸ਼ੁਭਕਾਮਨਾ ਤੇ ਡਾ. ਹਰਜਿੰਦਰ ਸਿੰਘ ਵਲੋਂ ਮਰੀਜ਼ਾਂ ਨੂੰ ਬਿਮਾਰੀਆਂ ਦੀ ਰੋਕਥਾਮ ਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਆਯੁਰਵੇਦ ਤੇ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਨੈ, ਪ੍ਰੀਤ ਰਾਣੀ, ਦੀਪਕ ਚੋਪੜਾ, ਸਾਬਕਾ ਸਰਪੰਚ ਜਗਦੀਸ਼ ਸਿੰਘ, ਵਰਿੰਦਰ ਕੁਮਾਰ, ਜਸਕਰਨ ਸਿੰਘ, ਅਮਨ, ਰਾਜੀਵ ਦੱਤਾ, ਮਾਸਟਰ ਟੋਡਰ ਮੱਲ, ਅਮਨਦੀਪ, ਸੁਨੀਤਾ ਰਾਣੀ ਆਦਿ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਬੰਗਾ ਦੇ ਬੀ. ਸੀ. ਏੇ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦਵਿੰਦਰ ਕੁਮਾਰ ਆਪ੍ਰੇਟਰ ਦਾ ਸਨਮਾਨ
Ad Position 24