13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਮੈਡੀਕਲ ਕੈਂਪ ਲਗਾਇਆ

ਉੜਾਪੜ/ਲਸਾੜਾ, 13 ਸਤੰਬਰ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਸਿਹਤ ਤੇ ਸਿੱਖਿਆ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ, ਜਿਸ ਦੀ ਆਰੰਭਤਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਰਬੱਤ ਦੇ ਭੱਲੇ ਦੀ ਅਰਦਾਸ ਕਰਨ ਉਪਰੰਤ ਕੀਤੀ ਗਈ। ਕੈਂਪ ਵਿਚ ਦਿਲ ਦੇ ਰੋਗਾਂ ਦੇ ਮਾਹਿਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਉੜਾਪੜ/ਲਸਾੜਾ, 13 ਸਤੰਬਰ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਸਿਹਤ ਤੇ ਸਿੱਖਿਆ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ, ਜਿਸ ਦੀ ਆਰੰਭਤਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਰਬੱਤ ਦੇ ਭੱਲੇ ਦੀ ਅਰਦਾਸ ਕਰਨ ਉਪਰੰਤ ਕੀਤੀ ਗਈ। ਕੈਂਪ ਵਿਚ ਦਿਲ ਦੇ ਰੋਗਾਂ ਦੇ ਮਾਹਿਰ ਡਾ. ਜਿਵਤੇਸ਼ ਪਾਹਵਾ, ਕੰਨ, ਨੱਕ ਤੇ ਗਲੇ ਦੇ ਮਾਹਿਰ ਡਾ. ਸੈਲਜਾ ਬੇਦੀ, ਆਰਥੋਪੈਡਿਕਸ ਡਾ. ਅਵਿਨਾਸ਼ ਸਿੰਘ ਅਤੇ ਡਾ. ਰਜੀਵ ਮੈਣੀ ਦੀ ਪੂਰੀ ਟੀਮ ਵਲੋਂ ਮਰੀਜ਼ਾਂ ਨੂੰ ਚੈੱਕ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਲੋੜਵੰਦ ਮਰੀਜਾਂ ਦੀ ਸ਼ੂਗਰ, ਈ. ਸੀ. ਜੀ., ਬੀ. ਪੀ. ਦੇ ਟੈਸਟ ਵੀ ਮੁਫ਼ਤ ਕੀਤੇ ਗਏ। ਕੈਂਪ ਵਿਚ 200 ਤੋਂ ਵੱਧ ਮਰੀਜਾਂ ਨੇ ਆਪਣੀ ਜਾਂਚ ਕਰਵਾਈ। ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਥੇ ਪਹੁੰਚਣ ’ਤੇ ਪ੍ਰਬੰਧਕਾਂ ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿੰਡ ਵਾਸੀਆਂ ਦਾ ਇਸ ਗੱਲੋਂ ਧੰਨਵਾਦ ਕਰਦੇ ਹਨ ਕਿ ਉਹ ਇਲਾਕਾ ਵਾਸੀਆਂ ਨੂੰ ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹਨ। ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਤੇ ਉਨ੍ਹਾਂ ਦੇ ਸਾਥੀਆਂ ਹਲਕਾ ਇੰਚਾਰਜ ਰੌਬੀ ਕੰਗ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਤੇ ਲਲਿਤ ਮੋਹਨ ਪਾਠਕ ਨੂੰ ਸਨਮਾਨਿਤ ਕੀਤਾ। ਕੈਂਪ ਵਿਚ ਸ਼ਹੀਦ ਭਗਤ ਸਿੰਘ ਬਲੱਡ ਡੋਨੇਸ਼ਨ ਸੈਂਟਰ ਵਲੋਂ ਖੂਨਦਾਨ ਕੈਂਪ ਵੀ ਲਗਾਇਆ, ਜਿਸ ਵਿਚ 25 ਯੂਨਿਟ ਦੇ ਕਰੀਬ ਖੂਨ ਇਕੱਠਾ ਹੋਇਆ। ਸੁਸਾਇਟੀ ਦੇ ਪ੍ਰਧਾਨ ਮਾ. ਨਰਿੰਦਰ ਸਿੰਘ ਵਲੋਂ ਇਸ ਕੈਂਪ ਵਿਚ ਦਿੱਤੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਮੈਂਬਰ ਸਰਪੰਚ ਭੁਪਿੰਦਰ ਸਿੰਘ ਵਾਈਸ ਪ੍ਰਧਾਨ, ਡਾ. ਨਵਦੀਪ ਸਿੰਘ ਸਕੱਤਰ, ਸੁਰਜੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ ਰਾਗੀ, ਪ੍ਰਧਾਨ ਮਹਿੰਗਾ ਸਿੰਘ, ਐਡਵੋਕੇਟ ਦਲਜੀਤ ਸਿੰਘ, ਗੁਰਮੇਲ ਸਿੰਘ, ਸਲਿੰਦਰ ਸਿੰਘ ਸਾਬਕਾ ਸਰਪੰਚ, ਅਜਮੇਰ ਸਿੰਘ ਨੰਗਲ ਜੱਟਾਂ, ਸਾਹਿਬਜੀਤ ਸਿੰਘ, ਨਰਿੰਦਰ ਸਿੰਘ ਨੰਬਰਦਾਰ, ਮਾਸਟਰ ਬਲਬੀਰ ਸਿੰਘ, ਦਰਸ਼ਨ ਸਿੰਘ ਪੰਚ, ਮਨਜੀਤ ਸਿੰਘ ਦੁਧਾਲਾ, ਜਤਿੰਦਰ ਸਿੰਘ ਸਰਪੰਚ ਖੁਰਦ, ਡਾ. ਰਕੇਸ਼ ਕੁਮਾਰ, ਕੁਲਦੀਪ ਸਿੰਘ ਸੈਣੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਰਾਹੋਂ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਮਨਾਇਆ ਅਗਲੀ ਖ਼ਬਰ ਬਲਾਚੌਰ ’ਚ ਸ੍ਰੀ ਗਣੇਸ਼ ਮਹਾਂਉਤਸਵ ਦੀ ਆਰੰਭਤਾ ਅੱਜ ਤੋਂ
Ad Position 24