ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਪਾਰਟੀ ਵਰਕਰਾਂ ’ਚ ਅਗਲੀਆਂ ਚੋਣਾਂ ਨੂੰ ਲੈ ਕੇ ਭਰਿਆ ਜੋਸ਼
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਕਾਂਗਰਸ ਦੀ ਸਾਬਕਾ ਵਿਧਾਇਕਾ ਇੰਦੂ ਬਾਲਾ ਨੇ ਕਸਬਾ ਮਾਨਸਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੈਡਮ ਇੰਦੂ ਬਾਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ 5ਵੀਂ ਵਾਰ ਚੋਣ ਲੜਨ ਲਈ ਪਾਰਟੀ ਦੇ ਵਰਕਰਾਂ ਵਿਚ ਜੋਸ਼ ਭਰਿਆ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਇੱਕਜੁੱਟਤਾ ਦੇ ਨਾਲ ਚੋਣਾਂ ਵਿਚ ਉੱਤਰਨ ਨੂੰ ਕਿਹਾ।
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਕਾਂਗਰਸ ਦੀ ਸਾਬਕਾ ਵਿਧਾਇਕਾ ਇੰਦੂ ਬਾਲਾ ਨੇ ਕਸਬਾ ਮਾਨਸਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੈਡਮ ਇੰਦੂ ਬਾਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ 5ਵੀਂ ਵਾਰ ਚੋਣ ਲੜਨ ਲਈ ਪਾਰਟੀ ਦੇ ਵਰਕਰਾਂ ਵਿਚ ਜੋਸ਼ ਭਰਿਆ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਇੱਕਜੁੱਟਤਾ ਦੇ ਨਾਲ ਚੋਣਾਂ ਵਿਚ ਉੱਤਰਨ ਨੂੰ ਕਿਹਾ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਪੰਜਾਬ ਦਾ ਵਿਕਾਸ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਇਸ ਦਿਸ਼ਾ ਵਿਚ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੁੰਦਾ ਹੈ। ਉਨ੍ਹਾਂ ਕਿਹਾ ਮੁਕੇਰੀਆਂ ਖੇਤਰ ਦੀ ਜਨਤਾ ਕਾਂਗਰਸ ਸਰਕਾਰ ਵਿਚ ਵਿਕਾਸ ਕਾਰਜਾਂ ਨੂੰ ਅੱਜ ਵੀ ਯਾਦ ਕਰਦੀ ਹੈ। ਇਸ ਮੌਕੇ ਮੈਂਬਰ ਬਲਾਕ ਮੈਂਬਰ ਠਾਕੁਰ ਤਾਰਾ ਸਿੰਘ, ਨੰਬਰਦਾਰ ਮਲਕੀਤ ਸਿੰਘ, ਰਣਜੀਤ ਸਿੰਘ ਲੱਡੂ, ਸਾਬਕਾ ਸਰਪੰਚ ਤਿਲਕ ਰਾਜ, ਰਣਦੀਪ ਸਿੰਘ ਕਾਕਾ, ਅਰਿਦਮਨ ਮਿਨਹਾਸ, ਬਲਾਕ ਪ੍ਰਧਾਨ ਰਵਿੰਦਰ ਸਿੰਘ, ਸਰਪੰਚ ਸੋਨੀਆ, ਧਿਆਨ ਚੰਦ, ਸਾਬਕਾ ਸਰਪੰਚ ਦੀਵਾਨ ਚੰਦ, ਸਾਬਕਾ ਸਰਪੰਚ ਗੁਰਪਾਲ ਸਿੰਘ, ਸਾਬਕਾ ਚੇਅਰਮੈਨ ਜੈਦੀਪ ਸਿੰਘ, ਪ੍ਰਿੰ. ਗੁਰਦਿਆਲ ਸਿੰਘ, ਮਾਸਟਰ ਰਮੇਸ਼ ਚੰਦਰ ਸਰਪੰਚ, ਜੋਗਿੰਦਰ ਸਿੰਘ ਪੁਰਾਣਾ ਭੰਗਾਲਾ, ਸਾਬਕਾ ਸੰਸਦ ਮੈਂਬਰ ਬਾਲੀ ਰਾਮ, ਸੁਨੀਲ ਮਹੰਤ, ਬਲਵਿੰਦਰ ਬਿੰਦਾ, ਸਾਬਕਾ ਸਰਪੰਚ ਗੌਤਮ ਸਿੰਘ, ਰਾਜੇਸ਼ਵਰ ਸਿੰਘ, ਬਲਵਿੰਦਰ ਸਿੰਘ ਬਿੰਦਰ ਹਾਜ਼ਰ ਸਨ।