16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਡਿਪਟੀ ਕਮਿਸ਼ਨਰ ਨੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਨਵਾਂਸ਼ਹਿਰ, 16 ਸਤੰਬਰ (ਜਸਬੀਰ ਸਿੰਘ ਨੂਰਪੁਰ)-ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ।

Ad Position 21
No active advertisement
ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਅਤੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ 17-09-2026
ਨਵਾਂਸ਼ਹਿਰ, 16 ਸਤੰਬਰ (ਜਸਬੀਰ ਸਿੰਘ ਨੂਰਪੁਰ)-ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਸ.ਐਸ.ਪੀ ਤੁਸ਼ਾਰ ਗੁਪਤਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੰਵੇਦਨਸ਼ੀਲਤਾ ਮੈਪਿੰਗ, ਮਹੱਤਵਪੂਰਨ ਪੋਲਿੰਗ ਸਟੇਸ਼ਨਾਂ, ਖਰਚਾ ਸੰਵੇਦਨਸ਼ੀਲ ਵਿਧਾਨ ਸਭਾ ਹਲਕਿਆਂ ਅਤੇ ਖਰਚਾ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਧਾਨ ਸਭਾ ਚੋਣਾਂ-2022 ਅਤੇ ਲੋਕ ਸਭਾ ਚੋਣਾਂ-2024 ਦੌਰਾਨ ਪਛਾਣੇ ਗਏ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਕਰਦਿਆਂ ਆਗਾਮੀ ਚੋਣਾਂ ਲਈ ਲੋੜੀਂਦੀ ਜਾਣਕਾਰੀ ਨੂੰ ਅਪਡੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਸੰਵੇਦਨਸ਼ੀਲਤਾ ਦਾ ਮੁਲਾਂਕਣ ਨਿਰਧਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇ, ਤਾਂ ਜੋ ਹਰੇਕ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਲਈ ਸੁਰੱਖਿਅਤ ਅਤੇ ਸੁਚਾਰੂ ਮਤਦਾਨ ਦਾ ਮਾਹੌਲ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਪਿਛਲੀਆਂ ਚੋਣਾਂ ਦੇ ਤਜਰਬਿਆਂ, ਪੋਲਿੰਗ ਸਟੇਸ਼ਨਾਂ ਦੀ ਸਥਿਤੀ ਅਤੇ ਹੋਰ ਸਬੰਧਤ ਤੱਥਾਂ ਦਾ ਅਧਿਐਨ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਸਥਾਨਾਂ ਦੀ ਪਛਾਣ ਇੱਕ ਮਹੱਤਵਪੂਰਨ ਪ੍ਰਕਿਰਿਆ ਹੈ, ਜਿਸ ਤਹਿਤ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੇ ਸੰਭਾਵਿਤ ਖਤਰਿਆਂ ਦਾ ਸਮੇਂ ਸਿਰ ਮੁਲਾਂਕਣ ਕੀਤਾ ਜਾਂਦਾ ਹੈ। ਇਸ ਲਈ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦਰਮਿਆਨ ਬਿਹਤਰ ਤਾਲਮੇਲ ਜ਼ਰੂਰੀ ਹੈ। ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸੁਪਰਵਾਈਜ਼ਰਾਂ ਅਤੇ ਸਬੰਧਤ ਥਾਣਾ ਮੁਖੀਆਂ ਨਾਲ ਸਾਂਝੀਆਂ ਮੀਟਿੰਗਾਂ ਕਰਕੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ, ਮਹੱਤਵਪੂਰਨ ਪੋਲਿੰਗ ਸਟੇਸ਼ਨਾਂ ਅਤੇ ਖਰਚਾ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਸਬੰਧੀ ਕਾਰਵਾਈ ਮੁਕੰਮਲ ਕਰਨ। ਮੀਟਿੰਗ ਵਿੱਚ ਐਸ.ਡੀ.ਐਮ ਬਲਾਚੌਰ ਸੁਨੀਲ ਫੌਗਾਟ, ਐਸ.ਡੀ.ਐਮ ਨਵਾਂਸ਼ਹਿਰ ਅਨਮਜੋਤ ਕੌਰ, ਐਸ.ਡੀ.ਐਮ ਬੰਗਾ ਵਿਪਿਨ ਭੰਡਾਰੀ, ਡੀ.ਐਸ.ਪੀ. ਪੰਕਜ ਸ਼ਰਮਾ, ਡੀ.ਐਸ.ਪੀ. ਬਲਾਚੌਰ ਹੇਮੰਤ ਮਲਹੋਤਰਾ, ਡੀ.ਐਸ.ਪੀ. ਬੰਗਾ ਹਰਜੀਤ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਵਲੋਂ ਸਟੇਟਸ ਰਿਪੋਰਟ ਤਲਬ ਅਗਲੀ ਖ਼ਬਰ ਸੰਧਵਾਂ ਦੇ ਬੱਸ ਅੱਡੇ ’ਚ ਵਾਪਰੇ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ, ਦੂਜਾ ਹੋਇਆ ਗੰਭੀਰ ਜ਼ਖਮੀ
Ad Position 24