ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ
ਬੰਗਾ, 18 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਮੀਰੀ-ਪੀਰੀ ਖਾਲਸਾ ਮਾਰਚ ਦੇ ਪੁੱਜਣ ’ਤੇ ਕਾਲਜ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਹੋਇਆਂ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.
ਬੰਗਾ, 18 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਮੀਰੀ-ਪੀਰੀ ਖਾਲਸਾ ਮਾਰਚ ਦੇ ਪੁੱਜਣ ’ਤੇ ਕਾਲਜ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਹੋਇਆਂ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਾਲਜ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮਾਰਚ ਦਾ ਸਵਾਗਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖੀ ਸਾਡੀ ਪਹਿਚਾਣ ਅਤੇ ਸਾਡੀ ਗੌਰਵਮਈ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਵਿਰਾਸਤ ਨਾਲ ਜੁੜਨ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ। ਉਨ੍ਹਾਂ ਪੰਜਾਬ ਦੀ ਧਰਤੀ ਅਤੇ ਵਿਰਾਸਤ ਨਾਲ ਜੁੜੇ ਰਹਿਣ ਦਾ ਵੀ ਸੰਦੇਸ਼ ਦਿੱਤਾ। ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਅਿਾਂ ਤੋਂ ਦੂਰ ਰਹਿ ਕੇ ਗੁਰਮਤਿ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਲਜ ਦੇ ਗੁਰਸਿੱਖ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਸਨਮਾਨ ਨਾਲ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਹੋਈ ਅਤੇ ਹੋਰ ਨੌਜਵਾਨਾਂ ਨੂੰ ਵੀ ਸਿੱਖੀ ਨਾਲ ਜੁੜਨ ਲਈ ਪ੍ਰੇਰਣਾ ਮਿਲੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਕਾਲਜ ਵਿਖੇ ਪੁੱਜਣਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।