18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸਵਾਗਤ

ਬੰਗਾ, 18 ਸਤੰਬਰ (ਧਰਮਵੀਰ ਪਾਲ)-ਮੀਰੀ-ਪੀਰੀ ਖਾਲਸਾ ਮਾਰਚ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਹੁੰਚਣ ’ਤੇ ਸ਼ਰਧਾ ਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਹੇਠ ਸਮੂਹ ਟਰੱਸਟ ਮੈਂਬਰਾਂ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਡਾਕਟਰਾਂ ਤੇ ਸਮੂਹ ਸਟਾਫ਼, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਖਾਲਸਾ ਮਾਰਚ ਵਿਚ ਸ਼ਾਮਿਲ ਪੰਜਾਂ ਪਿਆਰਿਆਂ ਤੇ ਸਿੰਘ ਸਾਹਿਬਾਨ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 19-09-2026
ਬੰਗਾ, 18 ਸਤੰਬਰ (ਧਰਮਵੀਰ ਪਾਲ)-ਮੀਰੀ-ਪੀਰੀ ਖਾਲਸਾ ਮਾਰਚ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਹੁੰਚਣ ’ਤੇ ਸ਼ਰਧਾ ਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਹੇਠ ਸਮੂਹ ਟਰੱਸਟ ਮੈਂਬਰਾਂ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਡਾਕਟਰਾਂ ਤੇ ਸਮੂਹ ਸਟਾਫ਼, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਖਾਲਸਾ ਮਾਰਚ ਵਿਚ ਸ਼ਾਮਿਲ ਪੰਜਾਂ ਪਿਆਰਿਆਂ ਤੇ ਸਿੰਘ ਸਾਹਿਬਾਨ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਨੇ ਸਮੂਹ ਟਰੱਸਟ ਵਲੋਂ ਪੰਜਾਂ ਪਿਆਰਿਆਂ ਤੇ ਨਾਲ ਆਏ ਸਿੰਘ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਗੁਰੂ ਸਾਹਿਬਾਨ ਜੀ ਦੇ ਪਵਿੱਤਰ ਤੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੇ ਕੀਤੇ। ਹਸਪਤਾਲ ਢਾਹਾਂ ਕਲੇਰਾਂ ਵਿਖੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖਾਲਸਾ ਮਾਰਚ ਮੁੱਖ ਮੰਤਵ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਤੋਂ ਜਾਣੂ ਕਰਵਾਉਣਾ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ। ਜਥੇਦਾਰ ਸਾਹਿਬ ਨੇ ਨੌਜਵਾਨਾਂ ਨੂੰ ਆਪਣੇ ਅਮੀਰ ਸਿੱਖ ਵਿਰਸੇ, ਗੁਰਬਾਣੀ ਅਤੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਮੀਰੀ ਅਤੇ ਪੀਰੀ ਦੋਵੇਂ ਤਾਕਤਾਂ ਨਾਲ ਲੈਸ ਕਰਕੇ ਇਕ ਨਵੀਂ ਅਤੇ ਵਿਲੱਖਣ ਸੇਧ ਦਿੱਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਸ੍ਰੀ ਦਰਬਾਰ ਸਾਹਿਬ, ਗੁਰਵਿੰਦਰ ਸਿੰਘ ਮਥਰਾ, ਭਗਵੰਤ ਸਿੰਘ ਸੰਘੇੜਾ, ਸੁਖਬੀਰ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਤਨਾਮ ਸਿੰਘ ਲਾਦੀਆਂ ਸੀਨੀਅਰ ਆਗੂ, ਗੁਰਦੀਪ ਸਿੰਘ ਢਾਹਾਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਭੁਪਿੰਦਰ ਸਿੰਘ, ਹਰਦੀਪ ਸਿੰਘ ਕਲਸੀ, ਭਾਈ ਜੋਗਾ ਸਿੰਘ, ਦਾਰਾ ਸਿੰਘ ਕਲੇਰਾਂ, ਸਮੂਹ ਸਟਾਫ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਤੌਰ ’ਤੇ ਠੰਢੇ ਮਿੱਠੇ ਜਲ ਤੇ ਕੇਲਿਆਂ ਦਾ ਲੰਗਰ ਅਤੁੱਟ ਵਰਤਾਇਆ।
Ad Position 22
No active advertisement
ਪਿਛਲੀ ਖ਼ਬਰ ਰਾਜਾ ਸਾਹਿਬ ਦੀ ਸਾਲਾਨਾ ਬਰਸੀ ’ਤੇ ਰਹਿਪਾ ਵਿਖੇ ਸਜੇ ਧਾਰਮਿਕ ਦੀਵਾਨ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ
Ad Position 24