18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬੰਗਾ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ

ਬੰਗਾ, 18 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ ਹੀਉਂ)-ਮੀਰੀ ਪੀਰੀ ਖਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ। ਇਸ ਖਾਲਸਾ ਮਾਰਚ ਦਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ-ਬੰਗਾ ਪਹੁੰਚਣ ’ਤੇ ਸਮੂਹ ਸੰਗਤਾਂ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 19-09-2026
ਬੰਗਾ, 18 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ ਹੀਉਂ)-ਮੀਰੀ ਪੀਰੀ ਖਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ। ਇਸ ਖਾਲਸਾ ਮਾਰਚ ਦਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ-ਬੰਗਾ ਪਹੁੰਚਣ ’ਤੇ ਸਮੂਹ ਸੰਗਤਾਂ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਉਪਦੇਸ਼ ਧਰਮ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਭ ਸੰਗਤਾਂ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੋ। ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਪੰਜ ਕਕਾਰਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਕੁਲਦੀ ਪ ਸਿੰਘ ਗੜਗੱਜ ਵਲੋਂ ਛੋਟੇ-ਛੋਟੇ ਬੱਚਿਆਂ ਤੇ ਵਿਦਿਆਰਥੀਆਂ ਨੂੰ ਕੜੇ ਵੀ ਪਹਨਾਏ ਗਏ। ਉਨ੍ਹਾਂ ਨੂੰ ਸਿੰਘ ਸੱਜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੰਗਾ ਸ਼ਹਿਰ ਤੇ ਆਲੇ ਦੁਆਲੇ ਦੇ ਪਿੰਡਾਂ ਦੀ ਸੰਗਤ ਵਿਚ ਬੜਾ ਉਤਸ਼ਾਹ ਦੇਖਣ ਨੂੰ ਮਿਲਿਆ। ਨਗਰ ਕੀਰਤਨ ਦਾ ਇਸ ਤੋਂ ਪਹਿਲਾਂ ਪਿੰਡ ਕਾਹਮਾ, ਪਿੰਡ ਖਟਕੜ ਕਲਾਂ ’ਚ ਸ਼ਰਧਾਪੂਰਵਕ ਸਵਾਗਤ ਹੋਇਆ। ਉਪਰੰਤ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਅਗਵਾਈ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਸਵਾਗਤ ਕੀਤਾ। ਅੰਤ ਵਿਚ ਉਕਤ ਗੁਰੂ ਘਰ ਵਿਖੇ ਮੈਨੇਜਰ ਭੁਪਿੰਦਰ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਹੋਰ ਸੇਵਾਦਾਰਾਂ, ਇਲਾਕੇ ਦੇ ਧਾਰਮਿਕ ਤੇ ਰਾਜਨੀਤਕ ਆਗੂਆਂ ਨੇ ਸਵਾਗਤ ਕੀਤਾ। ਨਗਰ ਕੀਰਤਨ ਦਾ ਉਕਤ ਗੁਰਦੁਆਰਾ ਸਾਹਿਬ ਵਿਖੇ ਰਾਤ ਦਾ ਪੜਾਅ ਹੋਇਆ ਤੇ ਇਥੇ ਹੀ ਸੰਗਤਾਂ ਨੂੰ ਲੰਗਰ ਛਕਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਮਹਿੰਦਰ ਸਿੰਘ ਹੁਸੈਨਪੁਰ, ਅਕਾਲੀ ਆਗੂ ਸੁਖਦੀਪ ਸਿੰਘ ਸ਼ੁਕਾਰ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸੁਖਬੀਰ ਸਿੰਘ, ਹੈੱਡ ਗ੍ਰੰਥੀ ਭਾਈ ਪਲਵਿੰਦਰ ਸਿੰਘ, ਭਾਈ ਅਮਰੀਕ ਸਿੰਘ ਬੱਲੋਵਾਲ, ਮੈਨੇਜਰ ਹਰਭਜਨ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਗੁਰਭਾਗ ਸਿੰਘ, ਬਾਬਾ ਭਾਗ ਸਿੰਘ ਨਿਰਮਲ ਕੁਟੀਆ, ਸੰਤ ਬਾਬਾ ਗੁਰਬਚਨ ਸਿੰਘ ਪਠਵਾਲੇ ਵਾਲੇ, ਸਤਨਾਮ ਸਿੰਘ ਲਾਦੀਆਂ ਸੀਨੀਅਰ ਅਕਾਲੀ ਆਗੂ, ਪਰਮ ਸਿੰਘ ਖ਼ਾਲਸਾ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਮਜੀਠਾ ਰੋਡ, ਭੁਪਿੰਦਰ ਸਿੰਘ ਭੁੱਟਰ, ਮੋਹਨਦੀਪ ਸਿੰਘ, ਭਾਜਪਾ ਆਗੂ ਸੰਜੀਵ ਭਾਰਦਵਾਜ, ਡਾ. ਨਰੇਸ਼, ਮਨਜਿੰਦਰ ਸਿੰਘ ਪ੍ਰਧਾਨ ਤੇ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲਵਪ੍ਰੀਤ ਸਿੰਘ ਰੈਲਮਾਜਰਾ ਨੂੰ ਕੁਚਲਣ ਵਾਲਾ ਚਾਲਕ ਕਾਰ ਸਣੇ ਗ੍ਰਿਫ਼ਤਾਰ ਅਗਲੀ ਖ਼ਬਰ ਵਾਲੀਬਾਲ ਦੀ ਟੀਮ ਨੂੰ ਪੰਜਾਬ ਪੱਧਰ ’ਤੇ ਖੇਡਣ ਲਈ ਕੀਤਾ ਰਵਾਨਾ
Ad Position 24